09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਫਰਦ ਕੇਂਦਰ ਕੰਪਿਊਟਰ ਐਸੋਸੀਏਸ਼ਨ ਨੇ ਅਰਥੀ ਫ਼ੂਕ ਮੁਜ਼ਾਹਰਾ ਕੀਤਾ

ਬਰਨਾਲਾ, 8 ਸਤੰਬਰ (ਅਸ਼ੋਕ ਭਾਰਤੀ)-ਫ਼ਰਦ ਕੇਂਦਰ ਕੰਪਿਊਟਰ ਆਪਰੇਟਰ ਐਸੋਸੀਏਸ਼ਨ ਪੰਜਾਬ ਵਲੋਂ ਇਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ’ਤੇ 12 ਸਤੰਬਰ 2026 ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦੇ ਘਿਰਾਓ ਸੰਬੰਧੀ ਤਿਆਰੀਆਂ ਨੂੰ ਲੈ ਕੇ ਅੱਜ ਸੂਬਾ ਪੱਧਰ ’ਤੇ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ। ਇਸੇ ਕੜੀ ਤਹਿਤ ਬਰਨਾਲਾ ਵਿਖੇ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਸਤਨਾਮ ਸਿੰਘ, ਮੀਤ ਪ੍ਰਧਾਨ ਜਗਸੀਰ ਸਿੰਘ, ਜਨਰਲ ਸਕੱਤਰ ਕੁਲਦੀਪ ਕੁਮਾਰ, ਬਲਦੇਵ ਸਿੰਘ, ਗੁਰਪ੍ਰੀਤ ਸਿੰਘ, ਸੰਦੀਪ ਸਿੰਘ, ਸੁਖਦੀਪ ਸਿੰਘ, ਜਸਕਰਨ ਸਿੰਘ, ਸ਼ੌਕੀਨਾ ਬੇਗ਼ਮ ਦੀ ਅਗਵਾਈ ਹੇਠ ਸਮੂਹ ਆਪੇ੍ਰਟਰਾਂ ਤੇ ਮੁਲਾਜ਼ਮਾਂ ਵਲੋਂ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ਦੀ ਅਰਥੀ ਫੂਕੀ ਗਈ।

ਅਜੀਤ ਡੈਸਕ 09-09-2026
ਬਰਨਾਲਾ, 8 ਸਤੰਬਰ (ਅਸ਼ੋਕ ਭਾਰਤੀ)-ਫ਼ਰਦ ਕੇਂਦਰ ਕੰਪਿਊਟਰ ਆਪਰੇਟਰ ਐਸੋਸੀਏਸ਼ਨ ਪੰਜਾਬ ਵਲੋਂ ਇਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ’ਤੇ 12 ਸਤੰਬਰ 2026 ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦੇ ਘਿਰਾਓ ਸੰਬੰਧੀ ਤਿਆਰੀਆਂ ਨੂੰ ਲੈ ਕੇ ਅੱਜ ਸੂਬਾ ਪੱਧਰ ’ਤੇ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ। ਇਸੇ ਕੜੀ ਤਹਿਤ ਬਰਨਾਲਾ ਵਿਖੇ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਸਤਨਾਮ ਸਿੰਘ, ਮੀਤ ਪ੍ਰਧਾਨ ਜਗਸੀਰ ਸਿੰਘ, ਜਨਰਲ ਸਕੱਤਰ ਕੁਲਦੀਪ ਕੁਮਾਰ, ਬਲਦੇਵ ਸਿੰਘ, ਗੁਰਪ੍ਰੀਤ ਸਿੰਘ, ਸੰਦੀਪ ਸਿੰਘ, ਸੁਖਦੀਪ ਸਿੰਘ, ਜਸਕਰਨ ਸਿੰਘ, ਸ਼ੌਕੀਨਾ ਬੇਗ਼ਮ ਦੀ ਅਗਵਾਈ ਹੇਠ ਸਮੂਹ ਆਪੇ੍ਰਟਰਾਂ ਤੇ ਮੁਲਾਜ਼ਮਾਂ ਵਲੋਂ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ਦੀ ਅਰਥੀ ਫੂਕੀ ਗਈ। ਇਸ ਮੌਕੇ ਆਗੂਆਂ ਨੇ ਕਿਹਾ ਕਿ ਇਨਲਿਸਟਮੈਂਟ ਅਤੇ ਆਊਟਸੋਰਸ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਲੰਮੇ ਸਮੇਂ ਤੋਂ ਅਣਗੌਲਿਆ ਕੀਤਾ ਜਾ ਰਿਹਾ ਹੈ। ਤਾਲਮੇਲ ਕਮੇਟੀ ਵਲੋਂ ਵੇਰਕਾ, ਜਲ ਸਪਲਾਈ, ਮਾਰਕਫੈੱਡ, ਸਿਵਲ ਗਨਮੈਨ/ਗਾਰਡ, ਪੀ.ਡਬਲਯੂ.ਡੀ., ਵੇਅਰਹਾਊਸ ਸਮੇਤ ਵੱਖ-ਵੱਖ ਵਿਭਾਗਾਂ ਵਿਚ ਕੰਮ ਕਰ ਰਹੇ ਆਊਟਸੋਰਸ ਅਤੇ ਇਨਲਿਸਟਮੈਂਟ ਮੁਲਾਜ਼ਮਾਂ ਵਲੋਂ ਆਪਣੇ ਹੱਕਾਂ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਆਗੂਆਂ ਕਿਹਾ ਕਿ ਆਊਟਸੋਰਸ, ਡੇਲੀ ਵੇਜ ਅਤੇ ਇਨਲਿਸਟਮੈਂਟ ਕੈਟਾਗਰੀਆਂ ਵਿਚੋਂ ਜਿਨ੍ਹਾਂ ਮੁਲਾਜ਼ਮਾਂ ਨੂੰ ਪ੍ਰਸਤਾਵਿਤ ਬਿੱਲ ਵਿਚੋਂ ਬਾਹਰ ਰੱਖਿਆ ਗਿਆ ਹੈ, ਉਨ੍ਹਾਂ ਨੂੰ ਵੀ ਬਿੱਲ ਵਿਚ ਸ਼ਾਮਿਲ ਕੀਤਾ ਜਾਵੇ, 1948 ਦੇ ਉਜਰਤ ਕਾਨੂੰਨ ਅਤੇ 15ਵੀਂ ਲੇਬਰ ਕਾਨਫ਼ਰੰਸ (1957) ਦੀਆਂ ਸਿਫ਼ਾਰਸ਼ਾਂ ਅਨੁਸਾਰ ਉਜ਼ਰਤਾਂ ਦਿੱਤੀਆਂ ਜਾਣ, ਆਊਟਸੋਰਸ ਤੇ ਇਨਲਿਸਟਮੈਂਟ ਮੁਲਾਜ਼ਮਾਂ ਦੀ ਸਮਾਜਿਕ ਸੁਰੱਖਿਆ ਯਕੀਨੀ ਬਣਾਉਣ ਲਈ ਈ.ਪੀ.ਐੱਫ., ਈ.ਐੱਸ.ਆਈ. ਅਤੇ ਗ੍ਰੈਚੁਟੀ ਵਰਗੀਆਂ ਸਹੂਲਤਾਂ ਲਾਗੂ ਕੀਤੀਆਂ ਜਾਣ। ਆਗੂਆਂ ਨੇ ਐਲਾਨ ਕੀਤਾ ਕਿ 12 ਸਤੰਬਰ ਨੂੰ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਦੇ ਘਿਰਾਓ ਵਿਚ ਫ਼ਰਦ ਕੇਂਦਰ ਕੰਪਿਊਟਰ ਆਪਰੇਟਰ ਐਸੋਸੀਏਸ਼ਨ ਪੰਜਾਬ ਸਮੇਤ ਤਾਲਮੇਲ ਕਮੇਟੀ ਨਾਲ ਸਬੰਧਿਤ ਸਮੂਹ ਜਥੇਬੰਦੀਆਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੀਆਂ।
ਪਿਛਲੀ ਖ਼ਬਰ ਸਟੇਟ ਐਵਾਰਡੀ ਅਧਿਆਪਕ ਪਰਮਿੰਦਰ ਸਿੰਘ ਢਿੱਲੋਂ ਦਾ ਸ਼ਹਿਣਾ ਪੰਚਾਇਤ ਵਲੋਂ ਸਨਮਾਨ ਅਗਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ ਇੱਕ ਔਰਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।