ਸੰਸਦ ਮੈਂਬਰ ਮੀਤ ਹੇਅਰ ਨੇ ਝਲੂਰ ਧਾਮ ਵਿਖੇ ਗਊਸ਼ਾਲਾ ਦੀ ਉਸਾਰੀ ਦਾ ਰੱਖਿਆ ਨੀਂਹ ਪੱਥਰ ਕਿਹਾ, ਪਿੰਡ ਝਲੂਰ ’ਚ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਕਰਵਾਏ ਜਾਣਗੇ ਵਿਕਾਸ ਕਾਰਜ
ਬਰਨਾਲਾ, 8 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)- ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਪਿੰਡ ਝਲੂਰ ਵਿਖੇ ਝਲੂਰ ਧਾਮ ’ਚ ਕਰੀਬ ਇਕ ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾਣ ਵਾਲੀ ਗਊਸ਼ਾਲਾ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡ ਝਲੂਰ ਦੇ ਸਰਵਪੱਖੀ ਵਿਕਾਸ ਲਈ ਕਰੀਬ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾਣਗੇ।
ਅਜੀਤ ਡੈਸਕ
09-09-2026