ਗੁਰੂ ਨਾਨਕ ਦੇਵ ਸਕੂਲ ਦੀਆਂ ਲੜਕੀਆਂ ਅਥਲੈਟਿਕਸ ਮੁਕਾਬਲਿਆਂ ’ਚ ਅੱਵਲ
ਤਪਾ ਮੰਡੀ, 8 ਸਤੰਬਰ (ਵਿਜੇ ਸ਼ਰਮਾ)-ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘੁੰਨਸ ਦੇ ਵਿਦਿਆਰਥੀਆਂ ਨੇ ਜ਼ੋਨਲ ਸਕੂਲ ਪੱਧਰੀ ਅਥਲੈਟਿਕ ਮੁਕਾਬਲਿਆਂ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਇਹ ਜਾਣਕਾਰੀ ਪ੍ਰਿੰਸੀਪਲ ਮੈਡਮ ਪਰਮਜੀਤ ਕੌਰ ਨੇ ਦਿੱਤੀ ਤੇ ਦੱਸਿਆ ਕਿ ਅੰਡਰ-14 ਸਾਲ ਵਰਗ ’ਚ ਸੁਖਦੀਪ ਕੌਰ ਅਤੇ ਅੰਡਰ-17 ਸਾਲ ਵਰਗ ’ਚ ਕੋਮਲਪ੍ਰੀਤ ਕੌਰ ਨੇ ਡਿਸਕਸ ਥਰੋ ਵਿਚ ਪਹਿਲਾ ਸਥਾਨ ਲੈ ਕੇ ਸੋਨੇ ਦੇ ਤਗਮੇ ਜਿੱਤੇ ਤੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਚੁਣੀਆਂ ਗਈਆਂ।
ਅਜੀਤ ਡੈਸਕ
09-09-2026