10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਨਸ਼ੀਲੇ ਪਦਾਰਥਾਂ ਸਮੇਤ ਚਾਰ ਔਰਤਾਂ ਕਾਬੂ, ਦੋ ਵੱਖ-ਵੱਖ ਮਾਮਲੇ ਦਰਜ

ਬਰਨਾਲਾ, 9 ਸਤੰਬਰ (ਰਾਜ ਪਨੇਸਰ)-ਪੁਲਿਸ ਵਲੋਂ ਚਾਰ ਔਰਤਾਂ ਨੂੰ ਨਸ਼ੀਲੀਆਂ ਗੋਲੀਆਂ ਅਤੇ ਨਸ਼ੀਲੇ ਪਦਾਰਥ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਬਰਨਾਲਾ ਵਿਖੇ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ। ਜਾਣਕਾਰੀ ਦਿੰਦਿਆਂ ਬੱਸ ਸਟੈਂਡ ਪੁਲਿਸ ਚੌਕੀ ਦੇ ਇੰਚਾਰਜ ਗੁਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਪ੍ਰੀਤੀ ਪਤਨੀ ਨਸੀਬ, ਊਸ਼ਾ ਰਾਣੀ ਪਤਨੀ ਮਨੀ ਵਾਸੀਆਨ ਬਰਨਾਲਾ ਨਸ਼ਾ ਵੇਚਣ ਦੀਆਂ ਆਦੀ ਹਨ।

ਅਜੀਤ ਡੈਸਕ 10-09-2026
ਬਰਨਾਲਾ, 9 ਸਤੰਬਰ (ਰਾਜ ਪਨੇਸਰ)-ਪੁਲਿਸ ਵਲੋਂ ਚਾਰ ਔਰਤਾਂ ਨੂੰ ਨਸ਼ੀਲੀਆਂ ਗੋਲੀਆਂ ਅਤੇ ਨਸ਼ੀਲੇ ਪਦਾਰਥ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਬਰਨਾਲਾ ਵਿਖੇ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ। ਜਾਣਕਾਰੀ ਦਿੰਦਿਆਂ ਬੱਸ ਸਟੈਂਡ ਪੁਲਿਸ ਚੌਕੀ ਦੇ ਇੰਚਾਰਜ ਗੁਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਪ੍ਰੀਤੀ ਪਤਨੀ ਨਸੀਬ, ਊਸ਼ਾ ਰਾਣੀ ਪਤਨੀ ਮਨੀ ਵਾਸੀਆਨ ਬਰਨਾਲਾ ਨਸ਼ਾ ਵੇਚਣ ਦੀਆਂ ਆਦੀ ਹਨ। ਜੋ ਪ੍ਰੇਮ ਪ੍ਰਧਾਨ ਮਾਰਕੀਟ ਬਰਨਾਲਾ ਨਜ਼ਦੀਕ ਘੁੰਮਦੀਆਂ ਦੇਖੀਆਂ ਗਈਆਂ ਹਨ । ਪੁਲਿਸ ਵਲੋਂ ਛਾਪੇਮਾਰੀ ਕਰਦਿਆਂ ਦੋਵਂਵ ਔਰਤਾਂ ਨੂੰ 8 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕਰ ਕੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਦੂਸਰੇ ਮਾਮਲੇ ਵਿਚ ਸਹਾਇਕ ਥਾਣੇਦਾਰ ਜਸਪਾਲ ਸਿੰਘ ਅਨੁਸਾਰ ਚਰਨੋ ਪਤਨੀ ਗੋਗਾ ਸਿੰਘ, ਜੀਤੋ ਪਤਨੀ ਜੀਤ ਸਿੰਘ ਵਾਸੀ ਬਰਨਾਲਾ ਨੂੰ 120 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮੁਕੱਦਮਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ 1350 ਕੈਪਸੂਲ ਅਤੇ 200 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਹੰਡਿਆਇਆ ਵਿਖੇ ਟਰਾਂਸਫਾਰਮਰਾਂ ਵਿਚੋਂ ਤੇਲ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।