1350 ਕੈਪਸੂਲ ਅਤੇ 200 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
ਬਰਨਾਲਾ, 9 ਸਤੰਬਰ (ਰਾਜ ਪਨੇਸਰ)-ਸਥਾਨਕ ਬਾਜਾਖਾਨਾ ਰੋਡ ’ਤੇ ਡਰੇਨ ਨਜ਼ਦੀਕ ਇਕ ਵਿਅਕਤੀ ਨੂੰ 1350 ਪਾਬੰਦੀਸ਼ੁਦਾ ਕੈਪਸੂਲ ਅਤੇ 200 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਗਦੀਪ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਲੱਖਾ ਸਿੰਘ ਪੁੱਤਰ ਜੱਗਾ ਸਿੰਘ ਵਾਸੀ ਬਰਨਾਲਾ ਨਸ਼ਾ ਵੇਚਣ ਦਾ ਆਦੀ ਹੈ।
ਅਜੀਤ ਡੈਸਕ
10-09-2026