10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਸੀ.ਆਈ.ਏ. ਸਟਾਫ਼ ਵਲੋਂ ਚੋਰ ਗਰੋਹ ਦੇ ਤਿੰਨ ਮੈਂਬਰ ਚੋਰੀ ਦੇ ਸਾਮਾਨ ਸਮੇਤ ਕਾਬੂ ਗ੍ਰਿਫ਼ਤਾਰ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਮਾਮਲੇ ਹਨ ਦਰਜ

ਬਰਨਾਲਾ, 9 ਸਤੰਬਰ (ਰਾਜ ਪਨੇਸਰ)- ਜ਼ਿਲ੍ਹਾ ਪੁਲਿਸ ਦੇ ਅਧੀਨ ਆਉਂਦੇ ਸੀ. ਆਈ.

ਅਜੀਤ ਡੈਸਕ 10-09-2026
ਬਰਨਾਲਾ, 9 ਸਤੰਬਰ (ਰਾਜ ਪਨੇਸਰ)- ਜ਼ਿਲ੍ਹਾ ਪੁਲਿਸ ਦੇ ਅਧੀਨ ਆਉਂਦੇ ਸੀ.ਆਈ.ਏ. ਸਟਾਫ਼ ਵਲੋਂ ਚੋਰੀਆਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਚੋਰੀ ਦੇ ਸਾਮਾਨ ਸਮੇਤ ਕਾਬੂ ਕੀਤਾ ਗਿਆ ਹੈ। ਪ੍ਰੈਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਐਸ.ਪੀ. (ਡੀ.) ਸੰਜੀਵ ਗੋਇਲ ਨੇ ਦੱਸਿਆ ਕਿ ਐਸ.ਐਸ.ਪੀ. ਮੁਹੰਮਦ ਸਰਫ਼ਰਾਜ਼ ਆਲਮ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਤਸਕਰਾਂ, ਚੋਰ, ਲੁਟੇਰਿਆਂ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਸੀ ਕਿ ਹਰਦੀਪ ਸਿੰਘ ਚੀਮਾ ਪੁੱਤਰ ਰਜਿੰਦਰ ਸਿੰਘ ਵਾਸੀ ਬਰਨਾਲਾ, ਜਸਪ੍ਰੀਤ ਸਿੰਘ ਜੱਸੂ ਪੁੱਤਰ ਜਰਨੈਲ ਸਿੰਘ, ਗੁਰਪ੍ਰੀਤ ਸਿੰਘ ਬਿੱਲਾ ਪੁੱਤਰ ਬੂਟਾ ਸਿੰਘ ਵਾਸੀਅਨ ਹੰਡਿਆਇਆ ਵਗ਼ੈਰਾ ਨੇ ਇਕ ਗਰੋਹ ਬਣਾਇਆ ਹੋਇਆ ਹੈ, ਜੋ ਜ਼ਿਲ੍ਹਾ ਬਰਨਾਲਾ ਦੇ ਵੱਖ-ਵੱਖ ਏਰੀਏ ਵਿਚ ਰਾਤ ਸਮੇਂ ਚੋਰੀਆਂ ਕਰਦੇ ਹਨ। ਪੁਲਿਸ ਵਲੋਂ ਛਾਪੇਮਾਰੀ ਕਰਦਿਆਂ ਤਿੰਨੋਂ ਜਣਿਆਂ ਨੂੰ ਕਾਬੂ ਕਰ ਕੇ ਬਾਰੀਕੀ ਨਾਲ ਪੁੱਛਗਿੱਛ ਕੀਤੀ ਗਈ। ਜਿਨ੍ਹਾਂ ਨੇ ਮੰਨਿਆ ਕਿ ਉਨ੍ਹਾਂ ਨੇ ਬੀਤੇ ਦਿਨੀਂ ਆਰ.ਐਸ. ਇੰਟਰਪ੍ਰਾਈਜ ਹੰਡਿਆਇਆ ਰੋਡ ਤੋਂ ਕਾਫ਼ੀ ਸਮਾਨ ਚੋਰੀ ਕੀਤਾ ਸੀ। ਗ੍ਰਿਫ਼ਤਾਰ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਇਕ ਲੈਪਟਾਪ, ਇਕ ਐਲ.ਈ.ਡੀ., ਗਰੈਂਡਰ, ਇਕ ਏ.ਸੀ., ਇਕ ਚੋਰੀ ਕੀਤਾ ਮੋਟਰਸਾਈਕਲ ਤੇ ਹੋਰ ਸਾਮਾਨ ਪਿੰਡ ਚੂੰਘਾ ਤੋਂ ਬਰਾਮਦ ਕੀ ਤਾ ਗਿਆ। ਐਸ.ਪੀ. (ਡੀ.) ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਜਸਪ੍ਰੀਤ ਸਿੰਘ ਖ਼ਿਲਾਫ਼ ਅੰਮ੍ਰਿਤਸਰ ਦੇ ਵੱਖ-ਵੱਖ ਥਾਣਿਆਂ ’ਚ ਤਿੰਨ ਅਤੇ ਇਕ ਥਾਣਾ ਸਿਟੀ-1 ਵਿਚ ਮੁਕੱਦਮਾ ਦਰਜ ਹੈ। ਇਹ ਵੀ ਪਤਾ ਲੱਗਿਆ ਹੈ ਕਿ ਇਨ੍ਹਾਂ ਨੇ ਬਰਨਾਲਾ ਇਲਾਕਿਆਂ ’ਚ ਕਈ ਹੋਰ ਚੋਰੀਆਂ ਕੀਤੀਆਂ ਹਨ, ਜਿਸ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ’ਚ ਪੇਸ਼ ਕਰ ਕੇ ਹੋਰ ਪੁੱਛਗਿੱਛ ਲਈ ਤਿੰਨ ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ। ਇਸ ਮੌਕੇ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਬਲਜੀਤ ਸਿੰਘ, ਏ.ਐਸ.ਆਈ. ਨਾਇਬ ਸਿੰਘ, ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਏ.ਐਸ .ਆਈ. ਗੁਰਤੇਜ ਸਿੰਘ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੇਟ ਦੇ ਬਾਹਰ ਲੱਗੇ ਗੰਦਗੀ ਦੇ ਢੇਰ ਖੋਲ੍ਹ ਰਹੇ ਸਰਕਾਰ ਦੀ ਸਫ਼ਾਈ ਮੁਹਿੰਮ ਦੀ ਪੋਲ ਆਮ ਲੋਕਾ... ਅਗਲੀ ਖ਼ਬਰ ਬਿਨਾਂ ਮਨਜ਼ੂਰੀ ਇੰਟਰਲਾਕ ਟਾਈਲਾਂ ਪੁੱਟਣ ਦੇ ਮਾਮਲੇ ’ਚ ਨਗਰ ਨਿਗਮ ਨੇ ਠੇਕੇਦਾਰ ਨੂੰ ਭੇਜਿਆ ਨੋਟਿਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।