10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਗੁਰਦੁਆਰਾ ਦਸਮੇਸ਼ਸਰ ਸਾਹਿਬ ਮਾਂਗੇਵਾਲ ਦੇ ਨਵੇਂ ਦਰਬਾਰ ਸਾਹਿਬ ਦੀ ਸ਼ੁੱਭ ਆਰੰਭਤਾ ਅੱਜ ਤੋਂ

ਮਹਿਲ ਕਲਾਂ, 9 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਮਾਂਗੇਵਾਲ ਵਿਖੇ ਸਮੁੱਚੇ ਨਗਰ ਨਿਵਾਸੀਆਂ, ਐਨ. ਆਰ.

ਪਿੰਡ ਮਾਂਗੇਵਾਲ ਵਿਖੇ ਗੁਰਦੁਆਰਾ ਦਸਮੇਸ਼ਸਰ ਸਾਹਿਬ ਦੇ ਨਵੇਂ ਬਣੇ ਦਰਬਾਰ ਸਾਹਿਬ ਦੀ ਨਵ-ਨਿਰਮਾਣ ਇਮਾਰਤ। ਅਜੀਤ ਤਸਵੀਰ 10-09-2026
ਮਹਿਲ ਕਲਾਂ, 9 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਮਾਂਗੇਵਾਲ ਵਿਖੇ ਸਮੁੱਚੇ ਨਗਰ ਨਿਵਾਸੀਆਂ, ਐਨ.ਆਰ.ਆਈ. ਵੀਰਾਂ, ਸਮਾਜ ਸੇਵੀ ਸੰਸਥਾਵਾਂ ਅਤੇ ਇਲਾਕੇ ਦੀਆਂ ਸੰਗਤਾਂ ਦੇ ਵਡਮੁੱਲੇ ਸਹਿਯੋਗ ਸਦਕਾ ਨਵ-ਨਿਰਮਾਣ ਹੋਏ ਗੁਰਦੁਆਰਾ ਦਸਮੇਸ਼ਸਰ ਸਾਹਿਬ ਦੇ ਨਵੇਂ ਆਲੀਸ਼ਾਨ ਦਰਬਾਰ ਸਾਹਿਬ ਦੀ ਸ਼ੁੱਭ ਆਰੰਭਤਾ ਅੱਜ 10 ਸਤੰਬਰ ਨੂੰ ਬੜੀ ਸ਼ਰਧਾ-ਭਾਵਨਾ ਨਾਲ ਕੀਤੀ ਜਾ ਰਹੀ ਹੈ। ਪ੍ਰਬੰਧਕ ਕਮੇਟੀ ਦੇ ਆਗੂਆਂ ਨੇ ਦੱਸਿਆ ਕਿ ਇਸ ਮੌਕੇ ਪੰਜ ਪਿਆਰੇ ਸਾਹਿਬਾਨ ਦੀ ਛਤਰ-ਛਾਇਆ ਹੇਠ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ। ਉਨ੍ਹਾਂ ਅੱਗੇ ਜਾਣਕਾਰੀ ਦਿੱਤੀ ਕਿ ਤਿੰਨ ਦਿਨ ਤੱਕ ਚੱਲਣ ਵਾਲੇ ਇਹ ਧਾਰਮਿਕ ਸਮਾਗਮ ਪੂਰੇ ਜਾਹੋ-ਜਲਾਲ ਨਾਲ ਮਨਾਏ ਜਾਣਗੇ, ਜਿਨ੍ਹਾਂ ਦੇ ਅੰਤਿਮ ਦਿਨ ਭੋਗ ਉਪਰੰਤ ਪੰਥ ਪ੍ਰਸਿੱਧ ਧਾਰਮਿਕ ਸ਼ਖ਼ਸੀਅਤਾਂ, ਸਮਾਜ ਸੇਵੀ, ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ, ਪੰਚ-ਸਰਪੰਚ ਅਤੇ ਹੋਰ ਪਤਵੰਤੇ ਸੱਜਣ ਵਿਸ਼ੇਸ਼ ਤੌਰ ’ਤੇ ਨਤਮਸਤਕ ਹੋਣਗੇ।
ਪਿਛਲੀ ਖ਼ਬਰ ਵਿਧਾਇਕ ਲਾਭ ਸਿੰਘ ਉੱਗੋਕੇ ਡੇਰਾ ਬਾਬਾ ਇੰਦਰ ਦਾਸ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੇਟ ਦੇ ਬਾਹਰ ਲੱਗੇ ਗੰਦਗੀ ਦੇ ਢੇਰ ਖੋਲ੍ਹ ਰਹੇ ਸਰਕਾਰ ਦੀ ਸਫ਼ਾਈ ਮੁਹਿੰਮ ਦੀ ਪੋਲ ਆਮ ਲੋਕਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।