10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਯੂਨੀਵਰਸਿਟੀ ਢਿੱਲਵਾਂ ਕਾਲਜ ਦੇ ਕੰਟਰੈਕਟ ਅਧਿਆਪਕਾਂ ਵਲੋਂ ਮੁੱਖ ਗੇਟ ’ਤੇ ਧਰਨਾ ਲਾ ਕੇ ਨਾਅਰੇਬਾਜ਼ੀ

ਤਪਾ ਮੰਡੀ, 9 ਸਤੰਬਰ (ਵਿਜੇ ਸ਼ਰਮਾ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ 13 ਯੂਨੀਵਰਸਿਟੀ ਕਾਂਸਟੀਚਿਉਟ ਕਾਲਜਾਂ ਦੇ ਅਧਿਆਪਕਾਂ ਨੇ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਕਾਲਜ ਬੰਦ ਕੀਤੇ ਗਏ। ਇਸੇ ਲੜੀ ਤਹਿਤ ਨੇੜਲੇ ਪਿੰਡ ਢਿੱਲਵਾਂ ਵਿਖੇ ਯੂਨੀਵਰਸਿਟੀ ਕਾਲਜ ਢਿਲਵਾਂ ਦੀ ਪੁਕਟਾ ਯੂਨੀਅਨ ਦੀ ਇਕਾਈ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਗੇਟ ਅੱਗੇ ਧਰਨਾ ਦਿੰਦਿਆਂ ਹੋਇਆਂ ਨਾਅਰੇਬਾਜ਼ੀ ਕਰਦਿਆਂ ਕਾਲਜ ਨੂੰ ਮੁਕੰਮਲ ਤੌਰ ’ਤੇ ਬੰਦ ਕੀਤਾ ਗਿਆ।

ਅਜੀਤ ਡੈਸਕ 10-09-2026
ਤਪਾ ਮੰਡੀ, 9 ਸਤੰਬਰ (ਵਿਜੇ ਸ਼ਰਮਾ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ 13 ਯੂਨੀਵਰਸਿਟੀ ਕਾਂਸਟੀਚਿਉਟ ਕਾਲਜਾਂ ਦੇ ਅਧਿਆਪਕਾਂ ਨੇ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਕਾਲਜ ਬੰਦ ਕੀਤੇ ਗਏ। ਇਸੇ ਲੜੀ ਤਹਿਤ ਨੇੜਲੇ ਪਿੰਡ ਢਿੱਲਵਾਂ ਵਿਖੇ ਯੂਨੀਵਰਸਿਟੀ ਕਾਲਜ ਢਿਲਵਾਂ ਦੀ ਪੁਕਟਾ ਯੂਨੀਅਨ ਦੀ ਇਕਾਈ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਗੇਟ ਅੱਗੇ ਧਰਨਾ ਦਿੰਦਿਆਂ ਹੋਇਆਂ ਨਾਅਰੇਬਾਜ਼ੀ ਕਰਦਿਆਂ ਕਾਲਜ ਨੂੰ ਮੁਕੰਮਲ ਤੌਰ ’ਤੇ ਬੰਦ ਕੀਤਾ ਗਿਆ। ਇਸ ਸਬੰਧੀ ਉਨ੍ਹਾਂ ਵਲੋਂ 18 ਅਗਸਤ ਲਗਾਤਾਰ ਵਾਇਸ ਚਾਂਸਲਰ ਦੇ ਦਫ਼ਤਰ ਅੱਗੇ ਧਰਨਾ ਲਾਇਆ ਹੋਇਆ ਹੈ ਪਰ ਉਨ੍ਹਾਂ ਨੇ ਅਧਿਆਪਕਾਂ ਦੀਆਂ ਮੰਗਾਂ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਸਬੰਧੀ ਕਾਲਜ ਦੀ ਇਕਾਈ ਦੇ ਪ੍ਰਧਾਨ ਡਾ: ਸੋਨੀਆ ਅਗਰਵਾਲ ਨੇ ਦੱਸਿਆ ਕਿ ਅਸੀਂ ਸਾਰੇ ਅਧਿਆਪਕ ਯੂ.ਜੀ.ਸੀ. ਦੀਆਂ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਹਾਂ ਪਰ ਸਾਨੂੰ ਯੂ.ਜੀ.ਸੀ. ਦੇ ਨਿਯਮਾਂ ਅਨੁਸਾਰ ਤਨਖ਼ਾਹ ਨਹੀਂ ਦਿੱਤੀ ਜਾ ਰਹੀ। ਜਿਸ ਸਬੰਧੀ ਵਾਰ-ਵਾਰ ਯੂਨੀਵਰਸਿਟੀ ਅਥਾਰਿਟੀ ਨਾਲ ਗੱਲਬਾਤ ਕੀਤੀ। ਪਰ ਸਾਨੂੰ ਮਜਬੂਰ ਹੋ ਕੇ ਅਧਿਆਪਕਾਂ ਨੂੰ ਕੋਰਟ ਦਾ ਦਰਵਾਜ਼ਾ ਖੜਕਾਉਣਾ ਪਿਆ ਅਤੇ ਅਧਿਆਪਕ ਕੋਰਟ ਕੇਸ ਵੀ ਜਿੱਤ ਚੁੱਕੇ ਹਨ। ਹੁਣ ਯੂਨੀਵਰਸਿਟੀ ਕੋਰਟ ਦੇ ਆਰਡਰ ਵੀ ਲਾਗੂ ਨਹੀਂ ਕਰ ਰਹੀ। ਪ੍ਰੋ: ਮਨਜੀਤ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਯੂ.ਜੀ.ਸੀ. ਦੇ 2018 ਦੇ ਨਿਯਮਾਂ ਵਿਚ ਸਪਸ਼ਟ ਲਿਖਿਆ ਹੈ ਕਿ ਕੰਟਰੈਕਟ ਅਧਿਆਪਕਾਂ ਨੂੰ ਰੈਗੂਲਰ ਅਧਿਆਪਕਾਂ ਦੇ ਬਰਾਬਰ ਤਨਖ਼ਾਹ ਦਿੱਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਜੇਕਰ ਯੂਨੀਵਰਸਿਟੀ ਸਾਡੀਆਂ ਮੰਗਾਂ ਪੂਰੀਆਂ ਨਹੀਂ ਕਰਦੀ ਤਾਂ ਅਸੀਂ ਆਉਣ ਵਾਲੇ ਦਿਨਾਂ ਵਿਚ ਕਾਲਜਾਂ ਨੂੰ ਮੁਕੰਮਲ ਤੌਰ ’ਤੇ ਬੰਦ ਕਰਾਂਗੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਮੱਦੇਨਜ਼ਰ ਰੱਖਦਿਆਂ ਪੰਜਾਬ ਸਰਕਾਰ ਨੂੰ ਵੀ ਅਧਿਆਪਕਾਂ ਦੀ ਸਾਰ ਲੈਣੀ ਚਾਹੀਦੀ ਹੈ। ਇਸ ਧਰਨੇ ਦੌਰਾਨ ਡਾ: ਬਰਜੇਸ਼ ਪਾਠਕ, ਪ੍ਰੋ: ਅਨੂ ਬਾਲਾ, ਪ੍ਰੋ: ਅੰਮ੍ਰਿਤਪਾਲ ਕੌਰ, ਪ੍ਰੋ: ਜੌਨੀ ਲਾਲ, ਪ੍ਰੋ: ਜਸਵੰਤ ਸਿੰਘ, ਪ੍ਰੋ: ਗੁਰਪ੍ਰੀਤ ਸਿੰਘ, ਡਾ: ਸੋਨੀਆ ਅਗਰਵਾਲ, ਡਾ: ਮਨਜੀਤ ਸਿੰਘ ਵੱਡੀ ਗਿਣਤੀ ਵਿਚ ਅਧਿਆਪਕ ਸਾਥੀ ਅਤੇ ਵਿਦਿਆਰਥੀ ਸ਼ਾਮਲ ਸਨ। ਇਸ ਬੰਦ ਨੂੰ ਕਾਲਜ ਦੇ ਗੈੱਸਟ ਫੈਕਲਟੀ ਅਤੇ ਪੀ.ਟੀ.ਏ. ਅਧਿਆਪਕਾਂ ਵਲੋਂ ਸਮਰਥਨ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਇਹ ਅਧਿਆਪਕ ਪਿਛਲੇ 15 ਸਾਲਾਂ ਤੋਂ ਨਿਗੂਣੀਆਂ ਤਨਖ਼ਾਹਾਂ ’ਤੇ ਕੰਮ ਕਰ ਰਹੇ ਹਨ। ਜਿਨ੍ਹਾਂ ਵਲੋਂ ਮਜਬੂਰ ਹੋ ਕੇ ਇਹ ਕਦਮ ਚੁੱਕਣਾ ਪਿਆ ਹੈ। ਉਨ੍ਹਾਂ ਸਖ਼ਤ ਲਹਿਜ਼ੇ ਵਿਚ ਦੱਸਿਆ ਕਿ ਅਗਰ ਸਾਡੀਆਂ ਹੱਕੀ ਮੰਗਾਂ ਨੂੰ ਨਾ ਪੂਰਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਯੂਨੀਵਰਸਿਟੀ ਕਾਲਜ ਦਾ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਪਾਵਰਕਾਮ ਐਂਡ ਟਰਾਂਸਕੋ ਤਾਲਮੇਲ ਕਮੇਟੀ ਪੰਜਾਬ ਵਲੋਂ ਗੇਟ ਰੈਲੀ ਮੁੱਖ ਮੰਤਰੀ ਤੇ ਪਾਵਰਕਾਮ ਦੇ ਚੇਅਰਮੈਨ ਦੀ ਅਰਥੀ ਫ਼ੂਕ ਕ... ਅਗਲੀ ਖ਼ਬਰ ਯੂਥ ਕਾਂਗਰਸ ਵਲੋਂ ਕੇਵਲ ਸਿੰਘ ਢਿੱਲੋਂ ਦੀ ਕੋਠੀ ਅੱਗੇ ਪੋਸਟਰ ਪਾੜਨਾ ਘਟੀਆ ਸੋਚ- ਧਰਮ ਸਿੰਘ ਫ਼ੌਜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।