11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਗੁ: ਦਸਮੇਸ਼ਸਰ ਸਾਹਿਬ ’ਚ ਨਵੇਂ ਦਰਬਾਰ ਸਾਹਿਬ ਦੀ ਕਾਰ ਸੇਵਾ ਮੁਕੰਮਲ ਹੋਣ ਉਪਰੰਤ ਧਾਰਮਿਕ ਸਮਾਗਮ

‎ ਮਹਿਲ ਕਲਾਂ, 10 ਸਤੰਬਰ (ਤਰਸੇਮ ਸਿੰਘ ਗਹਿਲ)-ਬਲਾਕ ਮਹਿਲ ਕਲਾਂ ਦੇ ਪਿੰਡ ਮਾਂਗੇਵਾਲ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ, ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਦਸਮੇਸ਼ਸਰ ਸਾਹਿਬ ਵਿਖੇ ਨਵੇਂ ਬਣੇ ਦਰਬਾਰ ਸਾਹਿਬ ਦੀ ਕਾਰ ਸੇਵਾ ਮੁਕੰਮਲ ਹੋਣ ਉਪਰੰਤ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਧਰਮ ਪ੍ਰਚਾਰ ਕਮੇਟੀ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਤੋਂ ਵਿਸ਼ੇਸ਼ ਤੌਰ ’ਤੇ ਪੁੱਜੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਰਦਾਸ-ਬੇਨਤੀ ਉਪਰੰਤ ਨਵੇਂ ਦਰਬਾਰ ਸਾਹਿਬ ਦੀ ਆਰੰਭਤਾ ਕੀਤੀ ਗਈ।

ਅਜੀਤ ਡੈਸਕ 11-09-2026
‎ ਮਹਿਲ ਕਲਾਂ, 10 ਸਤੰਬਰ (ਤਰਸੇਮ ਸਿੰਘ ਗਹਿਲ)-ਬਲਾਕ ਮਹਿਲ ਕਲਾਂ ਦੇ ਪਿੰਡ ਮਾਂਗੇਵਾਲ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ, ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਦਸਮੇਸ਼ਸਰ ਸਾਹਿਬ ਵਿਖੇ ਨਵੇਂ ਬਣੇ ਦਰਬਾਰ ਸਾਹਿਬ ਦੀ ਕਾਰ ਸੇਵਾ ਮੁਕੰਮਲ ਹੋਣ ਉਪਰੰਤ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਧਰਮ ਪ੍ਰਚਾਰ ਕਮੇਟੀ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਤੋਂ ਵਿਸ਼ੇਸ਼ ਤੌਰ ’ਤੇ ਪੁੱਜੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਰਦਾਸ-ਬੇਨਤੀ ਉਪਰੰਤ ਨਵੇਂ ਦਰਬਾਰ ਸਾਹਿਬ ਦੀ ਆਰੰਭਤਾ ਕੀਤੀ ਗਈ। ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਮਹਿਲ ਕਲਾਂ ਦੇ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਨੇ ਕਿਹਾ ਕਿ ਸਾਨੂੰ ਗੁਰੂ ਘਰਾਂ ਦੀ ਸੇਵਾ ਅਤੇ ਅਜਿਹੇ ਧਾਰਮਿਕ ਕਾਰਜਾਂ ਵਿਚ ਹਮੇਸ਼ਾ ਵੱਧ-ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਖਾਲਸਾ, ਖ਼ਜ਼ਾਨਚੀ ਜਗਸੀਰ ਸਿੰਘ, ਗ੍ਰੰਥੀ ਰਾਜਦੀਪ ਸਿੰਘ ਅਤੇ ਸਮੂਹ ਪ੍ਰਬੰਧਕਾਂ ਵਲੋਂ ਪੰਜ ਪਿਆਰਿਆਂ, ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਅਤੇ ਹੋਰ ਦਾਨੀ ਸੱਜਣਾਂ ਨੂੰ ਸਿਰੋਪਾਉ ਭੇਟ ਕਰ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਦੇ ਹਲਕਾ ਪ੍ਰਧਾਨ ਕੁਲਵੰਤ ਸਿੰਘ ਜਗਦੇ, ਸਰਕਲ ਠੁੱਲੀਵਾਲ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਮਾਂਗੇਵਾਲ ਅਤੇ ਇਸਤਰੀ ਅਕਾਲੀ ਦਲ ਦੀ ਹਲਕਾ ਪ੍ਰਧਾਨ ਬੀਬੀ ਬਲਜੀਤ ਕੌਰ ਖਾਲਸਾ ਨੇ ਵੀ ਨਵੇਂ ਦਰਬਾਰ ਸਾਹਿਬ ਦੀ ਕਾਰ ਸੇਵਾ ਮੁਕੰਮਲ ਹੋਣ ’ਤੇ ਪ੍ਰਬੰਧਕਾਂ ਅਤੇ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ। ਇਸ ਸਮੇਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਖਾਲਸਾ ਨੇ ਦੱਸਿਆ ਕਿ ਨਵੇਂ ਦਰਬਾਰ ਸਾਹਿਬ ਵਿਚ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਪੰਚ ਹਰਜਿੰਦਰ ਸਿੰਘ, ਸਾਬਕਾ ਸਰਪੰਚ ਗੁਰਮੀਤ ਸਿੰਘ, ਸਾਬਕਾ ਸਰਪੰਚ ਜਗਰੂਪ ਸਿੰਘ, ਪੰਚ ਹਰਜਿੰਦਰ ਸਿੰਘ, ਬਲਵਿੰਦਰ ਸਿੰਘ, ਮੁਹੰਮਦ ਅਸਲਮ, ਸੁਖਵਿੰਦਰ ਸਿੰਘ ਸੋਨੀ, ਬਿੱਟੂ ਸਿੰਘ, ਜੱਗੀ ਸਿੰਘ, ਹਰਜਿੰਦਰ ਸਿੰਘ ਮਿਸਤਰੀ, ਹਰਬੰਸ ਸਿੰਘ, ਗੁਰਮੇਲ ਸਿੰਘ, ਲਵਪ੍ਰੀਤ ਸਿੰਘ, ਸੁਖਵਿੰਦਰ ਸਿੰਘ ਸੋਨੀ, ਚਰਨਜੀਤ ਸਿੰਘ ਚੰਨਾ, ਬਲਵੀਰ ਸਿੰਘ, ਸੁਖਵਿੰਦਰ ਸਿੰਘ ਮਾਂਗੇਵਾਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਫਿਊਚਰ ਰੈਡੀ ਇੰਟਰਨੈਸ਼ਨਲ ਸਕੂਲ ਟੱਲੇਵਾਲ ਦੇ ਪ੍ਰਿੰਸੀਪਲ ਤੇ ਵਾਈਸ ਪ੍ਰਿੰਸੀਪਲ ਸਨਮਾਨਿਤ ਅਗਲੀ ਖ਼ਬਰ ਬਲਾਕ ਸ਼ਹਿਣਾ ਦੀ ਮੀਟਿੰਗ ਵਿਚ ਸਾਂਝਾ ਮੋਰਚਾ ਪੰਜਾਬ ਦੇ ਕਨਵੀਨਰ ਜੁਗਰਾਜ ਸਿੰਘ ਰਾਜਾ ਦਾ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।