11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਕਾਂਗਰਸ ਪਾਰਟੀ ਨੇ ਹਮੇਸ਼ਾ ਲੋਕਾਂ ਦੇ ਹੱਕਾਂ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਕੰਮ ਕੀਤਾ- ਸ਼ੀਤਲ

ਤਪਾ ਮੰਡੀ, 10 ਸਤੰਬਰ (ਪ੍ਰਵੀਨ ਗਰਗ)-ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਕੰਮ ਕਰਦੀ ਆਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਨੌਜਵਾਨ ਆਗੂ ਰਾਜਵਿੰਦਰ ਸ਼ੀਤਲ ਨੇ ਨਜ਼ਦੀਕੀ ਪਿੰਡ ਢਿਲਵਾਂ ਵਿਖੇ ਮਾਤਾਵਾਂ ਭੈਣਾਂ ਤੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।

ਅਜੀਤ ਡੈਸਕ 11-09-2026
ਤਪਾ ਮੰਡੀ, 10 ਸਤੰਬਰ (ਪ੍ਰਵੀਨ ਗਰਗ)-ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਕੰਮ ਕਰਦੀ ਆਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਨੌਜਵਾਨ ਆਗੂ ਰਾਜਵਿੰਦਰ ਸ਼ੀਤਲ ਨੇ ਨਜ਼ਦੀਕੀ ਪਿੰਡ ਢਿਲਵਾਂ ਵਿਖੇ ਮਾਤਾਵਾਂ ਭੈਣਾਂ ਤੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਹਰ ਵਰਕਰ ਪਾਰਟੀ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ’ਤੇ ਮਿਹਨਤ ਕਰ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਲੋਕਾਂ ਨਾਲ ਲਗਾਤਾਰ ਸੰਪਰਕ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਦੀ ਯੋਗ ਅਗਵਾਈ ਹੇਠ ਪੰਜਾਬ ਕਾਂਗਰਸ ਨੂੰ ਹੋਰ ਮਜ਼ਬੂਤੀ ਮਿਲਣ ਦੇ ਨਾਲ-ਨਾਲ ਨਵੀਂ ਰਣਨੀਤੀ ਵੀ ਤਿਆਰ ਕੀਤੀ ਜਾਵੇਗੀ। ਇਸ ਸਮੇਂ ਬਲਵੀਰ ਸਿੰਘ, ਕੌਰ ਸਿੰਘ, ਜਸਪ੍ਰੀਤ ਸਿੰਘ, ਕੁਲਵਿੰਦਰ ਕੌਰ, ਅਮਨਦੀਪ ਕੌਰ ਅਤੇ ਰਾਜਨਦੀਪ ਕੌਰ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਪਬਲਿਕ ਸਕੂਲ ਦੇ ਲੜਕੇ ਜ਼ੋਨ ਪੱਧਰੀ ਅਥਲੈਟਿਕਸ ਮੁਕਾਬਲਿਆਂ ’ਚ ਅੱਵਲ ਅਗਲੀ ਖ਼ਬਰ ਆੜ੍ਹਤੀਏ ਐਸੋਸੀਏਸ਼ਨ ਦੇ ਪ੍ਰਧਾਨ ਦਰਸ਼ਨ ਸਿੰਘ ਸੰਘੇੜਾ ਨੇ ਸ਼ੁਰੂ ਕਰਵਾਈ ਖ਼ਰੀਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।