12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਆਰ.ਪੀ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦਾ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਸ਼ਹਿਣਾ, 10 ਸਤੰਬਰ (ਸੁਰੇਸ਼ ਗੋਗੀ)-ਆਰ. ਪੀ.

ਅਜੀਤ ਡੈਸਕ 11-09-2026
ਸ਼ਹਿਣਾ, 10 ਸਤੰਬਰ (ਸੁਰੇਸ਼ ਗੋਗੀ)-ਆਰ.ਪੀ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਦੇ ਵਿਦਿਆਰਥੀਆਂ ਨੇ 14 ਸਾਲ ਤੋਂ ਘੱਟ ਉਮਰ ਦੀਆਂ ਲੜਕੀਆਂ ਦੇ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਮਾਹੀ ਸ਼ਰਮਾ ਨੇ ਸੋਨੇ ਦਾ ਤਗਮਾ ਜਿੱਤ ਕੇ ਮੁਕਾਬਲੇ ’ਚ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦੋਂ ਕਿ ਏਕਮਵੀਰ ਕੌਰ ਨੇ ਚਾਂਦੀ ਦਾ ਤਗਮਾ ਜਿੱਤਿਆ। ਸਕੂਲ ਦੇ ਚੇਅਰਮੈਨ ਪਵਨ ਕੁਮਾਰ ਧੀਰ, ਪ੍ਰਿੰਸੀਪਲ ਅਨੁਜ ਸ਼ਰਮਾ, ਵਾਈਸ ਪ੍ਰਿੰਸੀਪਲ ਸ੍ਰੀਮਤੀ ਗੁਰਪ੍ਰੀਤ ਕੌਰ ਸਿੱਧੂ, ਕੋਆਰਡੀਨੇਟਰ ਸ੍ਰੀਮਤੀ ਅੰਜੂ ਸ਼ਰਮਾ ਅਤੇ ਸਮੁੱਚੇ ਸਟਾਫ਼ ਨੇ ਦੋਵਾਂ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਪ੍ਰਾਪਤੀ ’ਤੇ ਦਿਲੋਂ ਵਧਾਈ ਦਿੱਤੀ। ਇਸ ਮੌਕੇ ਪ੍ਰਿੰਸੀਪਲ ਅਨੁਜ ਸ਼ਰਮਾ ਨੇ ਕਿਹਾ ਕਿ ਸਕੂਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਤਰਜੀਹ ਦਿੰਦਾ ਹੈ, ਹਰੇਕ ਵਿਦਿਆਰਥੀ ਨੂੰ ਉਨ੍ਹਾਂ ਦੀਆਂ ਰੁਚੀਆਂ ਅਤੇ ਪ੍ਰਤਿਭਾ ਦੇ ਅਨੁਸਾਰ ਵੱਖ-ਵੱਖ ਅਕਾਦਮਿਕ, ਸੱਭਿਆ ਚਾਰਕ ਅਤੇ ਖੇਡ ਗਤੀਵਿਧੀਆਂ ਵਿਚ ਬਰਾਬਰ ਮੌਕੇ ਪ੍ਰਦਾਨ ਕਰਦਾ ਹੈ।
ਪਿਛਲੀ ਖ਼ਬਰ ਜ਼ਖ਼ਮੀ ਹੋਏ ਕਾਂਗਰਸੀ ਆਗੂ ਭੋਲਾ ਭੋਤਨਾ ਦਾ ਪ੍ਰਧਾਨ ਰਾਜਾ ਵੜਿੰਗ ਸਮੇਤ ਹੋਰ ਆਗੂਆਂ ਨੇ ਪੁੱਛਿਆ ਹਾਲ ਅਗਲੀ ਖ਼ਬਰ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦੀ ਸ਼ਤਰੰਜ ਮੁਕਾਬਲਿਆਂ ਲਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।