12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬਰਨਾਲਾ ਤੋਂ ਖਾਟੂ ਸ਼ਿਆਮ ਅਤੇ ਸਾਲਾਸਰ ਲਈ ਬੱਸ ਨੂੰ ਐਮ.ਪੀ. ਮੀਤ ਹੇਅਰ ਨੇ ਕੀਤਾ ਰਵਾਨਾ

ਟੱਲੇਵਾਲ, 11 ਸਤੰਬਰ (ਸੋਨੀ ਚੀਮਾ)-ਸਬ ਡਵੀਜ਼ਨ ਲੱਖਾ ਅਧੀਨ ਆਉਂਦੇ ਬਿਜਲੀ ਗਰਿੱਡ ਦੀਵਾਨਾ ਤੋਂ ਪਿੰਡ ਦੀਵਾਨਾ ਅਤੇ ਆਲੇ-ਦੁਆਲੇ ਦੇ ਪਿੰਡਾਂ ਵਿਚ ਲੱਗ ਰਹੇ ਅਣਐਲਾਨੇ ਬਿਜਲੀ ਕੱਟਾਂ ਅਤੇ ਵੋਲਟੇਜ ਦੀ ਸਮੱਸਿਆ ਨੂੰ ਲੈ ਕੇ ਪਿੰਡ ਦੀਵਾਨਾ ਨਾਲ ਸਬੰਧਿਤ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਇਕਾਈ ਦਾ ਇਕ ਵਫ਼ਦ ਪਾਵਰਕਾਮ ਦੇ ਐਕਸੀਅਨ ਰਾਏਕੋਟ ਨੂੰ ਮਿਲਿਆ। ਕਿਸਾਨ ਆਗੂਆਂ ਨੇ ਐਕਸੀਅਨ ਨੂੰ ਇਕ ਮੰਗ-ਪੱਤਰ ਸੌਂਪ ਕੇ ਬਿਜਲੀ ਦੀ ਮਾੜੀ ਸਪਲਾਈ ਕਾਰਨ ਆ ਰਹੀਆਂ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ।

ਅਜੀਤ ਡੈਸਕ 12-09-2026
ਟੱਲੇਵਾਲ, 11 ਸਤੰਬਰ (ਸੋਨੀ ਚੀਮਾ)-ਸਬ ਡਵੀਜ਼ਨ ਲੱਖਾ ਅਧੀਨ ਆਉਂਦੇ ਬਿਜਲੀ ਗਰਿੱਡ ਦੀਵਾਨਾ ਤੋਂ ਪਿੰਡ ਦੀਵਾਨਾ ਅਤੇ ਆਲੇ-ਦੁਆਲੇ ਦੇ ਪਿੰਡਾਂ ਵਿਚ ਲੱਗ ਰਹੇ ਅਣਐਲਾਨੇ ਬਿਜਲੀ ਕੱਟਾਂ ਅਤੇ ਵੋਲਟੇਜ ਦੀ ਸਮੱਸਿਆ ਨੂੰ ਲੈ ਕੇ ਪਿੰਡ ਦੀਵਾਨਾ ਨਾਲ ਸਬੰਧਿਤ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਇਕਾਈ ਦਾ ਇਕ ਵਫ਼ਦ ਪਾਵਰਕਾਮ ਦੇ ਐਕਸੀਅਨ ਰਾਏਕੋਟ ਨੂੰ ਮਿਲਿਆ। ਕਿਸਾਨ ਆਗੂਆਂ ਨੇ ਐਕਸੀਅਨ ਨੂੰ ਇਕ ਮੰਗ-ਪੱਤਰ ਸੌਂਪ ਕੇ ਬਿਜਲੀ ਦੀ ਮਾੜੀ ਸਪਲਾਈ ਕਾਰਨ ਆ ਰਹੀਆਂ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਗੱਲਬਾਤ ਕਰਦਿਆਂ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਦੀਵਾਨਾ ਖੇਤਰ ਦੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਸ਼ਹਿਰੀ ਅਤੇ ਖੇਤੀਬਾੜੀ ਸੈਕਟਰ ਵਿਚ ਲੰਬੇ ਸਮੇਂ ਤੋਂ ਬਿਜਲੀ ਦੇ ਲੰਬੇ ਅਤੇ ਅਣਐਲਾਨੇ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਫ਼ਸਲ ਅਤੇ ਹੋਰ ਲੋੜਾਂ ਲਈ ਬਿਜਲੀ ਦੀ ਸਹੀ ਸਪਲਾਈ ਬਹੁਤ ਜ਼ਰੂਰੀ ਹੈ, ਪਰ ਪਾਵਰਕਾਮ ਦੀ ਲਾਪਰਵਾਹੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਪ੍ਰਭਾਵਿਤ ਹੋ ਰਹੀਆਂ ਹਨ ਅਤੇ ਘਰਾਂ ਵਿਚ ਵੀ ਲੋਕ ਗਰਮੀ ਕਾਰਨ ਪ੍ਰੇਸ਼ਾਨ ਹਨ। ਇਸ ਤੋਂ ਇਲਾਵਾ ਘੱਟ ਵੋਲਟੇਜ ਕਾਰਨ ਲੋਕਾਂ ਦੇ ਬਿਜਲੀ ਉਪਕਰਣ ਵੀ ਖ਼ਰਾਬ ਹੋ ਰਹੇ ਹਨ। ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਦੀਵਾਨਾ ਫੀਡਰ ਤੋਂ ਬਿਜਲੀ ਸਪਲਾਈ ਵਿਚ ਤੁਰੰਤ ਸੁਧਾਰ ਨਾ ਕੀਤਾ ਗਿਆ ਅਤੇ ਕੱਟਾਂ ਦਾ ਸਿਲਸਿਲਾ ਬੰਦ ਨਾ ਹੋਇਆ, ਤਾਂ ਜਥੇਬੰਦੀ ਵਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪਾਵਰਕਾਮ ਪ੍ਰਸ਼ਾਸਨ ਦੀ ਹੋਵੇਗੀ। ਦੂਜੇ ਪਾਸੇ, ਐਕਸੀਅਨ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਵਿਸ਼ਵਾਸ ਦਿਵਾਇਆ ਕਿ ਤਕਨੀਕੀ ਖ਼ਰਾਬੀ ਨੂੰ ਜਲਦ ਦੂਰ ਕਰ ਕੇ ਦੀਵਾਨਾ ਇਲਾਕੇ ਦੀ ਬਿਜਲੀ ਸਪਲਾਈ ਨੂੰ ਨਿਰਵਿਘਨ ਅਤੇ ਸੁਚਾਰੂ ਬਣਾ ਦਿੱਤਾ ਜਾਵੇਗਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਇਕਾਈ ਪ੍ਰਧਾਨ ਜਸਪਾਲ ਸਿੰਘ, ਹਰਜਿੰਦਰ ਸਿੰਘ ਦੀਵਾਨਾ, ਮਾਸਟਰ ਸਤਨਾਮ ਸਿੰਘ, ਹਰਦੀਪ ਸਿੰਘ, ਕਮਲਜੀਤ ਸਿੰਘ, ਅਰਸ਼ਦੀਪ ਸਿੰਘ, ਸੁਖਦੇਵ ਸਿੰਘ, ਗੁਰਜੀਤ ਸਿੰਘ, ਨਿਰਮਲ ਸਿੰਘ, ਜਗਰਾਜ ਸਿੰਘ, ਕਰਨੈਲ ਸਿੰਘ, ਲਾਭ ਸਿੰਘ, ਕਾਮਰੇਡ ਨਛੱਤਰ ਸਿੰਘ, ਭਜਨ ਸਿੰਘ, ਸਿੰਦਾ ਸਿੰਘ, ਚਰਨ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਆਰੀਆਭੱਟਾ ਕਾਲਜ ਵਿਖੇ ਅੰਤਰਰਾਸ਼ਟਰੀ ਸਾਖਰਤਾ ਦਿਵਸ ਮਨਾਇਆ ਅਗਲੀ ਖ਼ਬਰ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਸਕੇਟਿੰਗ ਮੁਕਾਬਲਿਆਂ ਵਿਚ ਸੋਨੇ, ਚਾਂਦੀ ਤੇ ਤਾਂਬੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।