ਐਡਵੋਕੇਟ ਜਤਿੰਦਰ ਕੁਮਾਰ ਬਹਾਦਰਪੁਰੀਆ ਬਣੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਬਰਨਾਲਾ ਦੇ ਪ੍ਰਧਾਨ
ਬਰਨਾਲਾ, 11 ਸਤੰਬਰ (ਨਰਿੰਦਰ ਅਰੋੜਾ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਬਰਨਾਲਾ ਦੇ ਪ੍ਰਧਾਨ, ਮੀਤ ਪ੍ਰਧਾਨ, ਸਕੱਤਰ ਅਤੇ ਹੋਰ ਅਹੁਦਿਆਂ ਲਈ ਚੋਣ ਪ੍ਰਸ਼ਾਸਨਿਕ ਕੰਪਲੈਕਸ ਬਰਨਾਲਾ ਵਿਖੇ ਅਬਜ਼ਰਵਰ ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ ਦੀ ਦੇਖਰੇਖ ਹੇਠ ਹੋਈ। ਐਡਵੋਕੇਟ ਧੀਰਜ ਕੁਮਾਰ ਨੇ ਦੱਸਿਆ ਕਿ ਚੋਣਾਂ ਲਈ ਕੁੱਲ 548 ਵੋਟਾਂ ਵਿਚੋਂ 510 ਪੋਲ ਹੋਈਆਂ।
ਬਰਨਾਲਾ, 11 ਸਤੰਬਰ (ਨਰਿੰਦਰ ਅਰੋੜਾ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਬਰਨਾਲਾ ਦੇ ਪ੍ਰਧਾਨ, ਮੀਤ ਪ੍ਰਧਾਨ, ਸਕੱਤਰ ਅਤੇ ਹੋਰ ਅਹੁਦਿਆਂ ਲਈ ਚੋਣ ਪ੍ਰਸ਼ਾਸਨਿਕ ਕੰਪਲੈਕਸ ਬਰਨਾਲਾ ਵਿਖੇ ਅਬਜ਼ਰਵਰ ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ ਦੀ ਦੇਖਰੇਖ ਹੇਠ ਹੋਈ। ਐਡਵੋਕੇਟ ਧੀਰਜ ਕੁਮਾਰ ਨੇ ਦੱਸਿਆ ਕਿ ਚੋਣਾਂ ਲਈ ਕੁੱਲ 548 ਵੋਟਾਂ ਵਿਚੋਂ 510 ਪੋਲ ਹੋਈਆਂ। ਪ੍ਰਧਾਨ ਦੇ ਅਹੁਦੇ ਲਈ ਖੜ੍ਹੇ ਐਡਵੋਕੇਟ ਜਤਿੰਦਰ ਕੁਮਾਰ ਬਹਾਦਰਪੁਰੀਆ ਨੇ 241 ਵੋਟਾਂ ਹਾਸਲ ਕਰ ਕੇ ਜਿੱਤ ਪ੍ਰਾਪਤ ਕੀਤੀ। ਜਦਕਿ ਐਡਵੋਕੇਟ ਪੰਕਜ ਬਾਂਸਲ ਨੂੰ 224 ਅਤੇ ਐਡਵੋਕੇਟ ਇਕਬਾਲ ਸਿੰਘ ਗਿੱਲ ਨੂੰ 44 ਵੋਟਾਂ ਪ੍ਰਾਪਤ ਹੋਈਆਂ। ਵਾਈਸ ਪ੍ਰਧਾਨ ਦੇ ਅਹੁਦੇ ਉੱਪਰ ਐਡਵੋਕੇਟ ਹਿਮਾਂਸ਼ੂ ਗਰਗ ਨੇ ਜਿੱਤ ਪ੍ਰਾਪਤ ਕੀਤੀ ਜਿਨ੍ਹਾਂ ਨੂੰ 328 ਵੋਟਾਂ ਪ੍ਰਾਪਤ ਹੋਈਆਂ ਅਤੇ ਐਡਵੋਕੇਟ ਮਨਿੰਦਰ ਸਿੰਘ ਸਿੱਧੂ ਨੂੰ 180 ਵੋਟਾਂ ਪਈਆਂ। ਐਡੀਸ਼ਨਲ ਵਾਈਸ ਪ੍ਰਧਾਨ ਉੱਪਰ ਐਡਵੋਕੇਟ ਭਾਵਨਾ ਮਾਰਕੰਡਾ ਜੇਤੂ ਰਹੇ ਜਿਨ੍ਹਾਂ ਨੂੰ 264 ਵੋਟਾਂ ਮਿਲੀਆਂ ਜਦਕਿ ਐਡਵੋਕੇਟ ਕੁਲਜੀਤ ਕੌਰ ਨੂੰ 242 ਵੋਟਾਂ ਪਈਆਂ। ਇਸੇ ਤਰ੍ਹਾਂ ਸੈਕਟਰੀ ਦੇ ਅਹੁਦੇ ਉੱਪਰ ਐਡਵੋਕੇਟ ਅਨੂ ਸ਼ਰਮਾ ਨੇ 322 ਵੋਟਾਂ ਪ੍ਰਾਪਤ ਕਰ ਕੇ ਜਿੱਤ ਹਾਸਲ ਕੀਤੀ ਅਤੇ ਐਡਵੋਕੇਟ ਅਮਨਦੀਪ ਸ਼ਰਮਾ ਨੂੰ 182 ਵੋਟਾਂ ਪਈਆਂ। ਜੁਆਇੰਟ ਸੈਕਟਰੀ ਦੇ ਅਹੁਦੇ ਉੱਪਰ ਐਡਵੋਕੇਟ ਰਾਜ ਕੌਰ 285 ਵੋਟਾਂ ਪ੍ਰਾਪਤ ਕਰ ਕੇ ਜੇਤੂ ਰਹੇ ਜਦਕਿ ਐਡਵੋਕੇਟ ਸਵਰਨਜੀਤ ਕੌਰ ਨੂੰ 214 ਵੋਟਾਂ ਹਾਸਲ ਹੋਈਆਂ। ਕੈਸ਼ੀਅਰ ਦੇ ਅਹੁਦੇ ਉੱਪਰ ਐਡਵੋਕੇਟ ਨਿਸ਼ਾਂਤ ਗੋਇਲ 311 ਵੋਟਾਂ ਪ੍ਰਾਪਤ ਕਰ ਕੇ ਜੇਤੂ ਰਹੇ ਅਤੇ ਐਡਵੋਕੇਟ ਪਰਮਜੀਤ ਸਿੰਘ ਨੂੰ 193 ਵੋਟਾਂ ਪਈਆਂ। ਇਸ ਮੌਕੇ ਐਡਵੋਕੇਟ ਰੁਪਿੰਦਰ ਸਿੰਘ ਸੰਧੂ, ਐਡਵੋਕੇਟ ਰਾਹੁਲ ਗੁਪਤਾ, ਐਡਵੋਕੇਟ ਜਗਦੀਪ ਸਿੰਘ ਸੰਧੂ, ਐਡਵੋਕੇਟ ਯੋਗੇਸ਼ ਗੁਪਤਾ, ਐਡਵੋਕੇਟ ਚੰਦਰ ਬਾਂਸਲ, ਐਡਵੋਕੇਟ ਕੁਲਵਿਜੈ, ਐਡਵੋਕੇਟ ਨਿਰਭੈ ਸਿੰਘ ਸਿੱਧੂ, ਐਡਵੋਕੇਟ ਜਪ੍ਰੀਤ ਸਿੰਘ, ਐਡਵੋਕੇਟ ਸਿਮਰਨਜੀਤ ਕੌਰ, ਐਡਵੋਕੇਟ ਕਰਨ ਅਵਤਾਰ ਕਪਿਲ, ਐਡਵੋਕੇਟ ਗੁਰਮੀਤ ਸਿੰਘ, ਐਡਵੋਕੇਟ ਧਰਮਪਾਲ ਸਿੰਘ, ਐਡਵੋਕੇਟ ਅਰਸ਼ਦੀਪ ਸਿੰਘ ਅਰਸ਼ੀ, ਐਡਵੋਕੇਟ ਪ੍ਰਿੰਸ ਕੁਮਾਰ, ਐਡਵੋਕੇਟ ਰਾਕੇਸ਼ ਕੁਮਾਰ, ਐਡਵੋਕੇਟ ਮੋਹਿਤ ਕੁਮਾਰ ਭੂਤ, ਐਡਵੋਕੇਟ ਨਿਤਿਨ ਬਾਂਸਲ, ਐਡਵੋਕੇਟ ਸਰਬਜੀਤ ਸਿੰਘ ਮਾਨ ਆਦਿ ਨੇ ਜੇਤੂਆਂ ਨੂੰ ਮੁਬਾਰਕਬਾਦ ਦਿੱਤੀ।