ਬਰਨਾਲਾ, 11 ਸਤੰਬਰ (ਨਰਿੰਦਰ ਅਰੋੜਾ)-ਪੀ.ਆਰ.ਟੀ.ਸੀ. ਬਰਨਾਲਾ ਡੀਪੂ ਦੇ ਵਰਕਰਾਂ ਦੀ ਜ਼ਰੂਰੀ ਮੀਟਿੰਗ ਹਰਦੀਪ ਸਿੰਘ ਅਤੇ ਜੁਗਰਾਜ ਸਿੰਘ ਦੀ ਅਗਵਾਈ ਹੇਠ ਹੋਈ। ਗੱਲਬਾਤ ਕਰਦਿਆਂ ਹਰਦੀਪ ਸਿੰਘ ਤੇ ਜੁਗਰਾਜ ਸਿੰਘ ਨੇ ਦੱਸਿਆ ਕਿ ਇਸ ਮੀਟਿੰਗ ਵਿਚ ਮੁੱਖ ਤੌਰ ’ਤੇ ਪੀ.ਆਰ.ਟੀ.ਸੀ ਵਰਕਰ ਯੂਨੀਅਨ ਏਟਕ ਦੇ ਜਨਰਲ ਸਕੱਤਰ ਨਿਰਮਲ ਸਿੰਘ ਧਾਲੀਵਾਲ ਅਤੇ ਪ੍ਰਧਾਨ ਦਲਜੀਤ ਸਿੰਘ ਪਹੁੰਚੇ। ਮੀਟਿੰਗ ਵਿਚ ਮੁਲਾਜ਼ਮਾਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਕੀਤੇ ਜਾਂਦੇ ਹਰ ਸੰਘਰਸ਼ਾਂ ਵਿਚ ਮੈਂਬਰਾਂ ਨੂੰ ਪਹੁੰਚਣ ਦੀ ਅਪੀਲ ਵੀ ਕੀਤੀ। ਅੰਤ ਵਿਚ ਯੂਨੀਅਨ ਦੀ ਚੋਣ ਵੀ ਕੀਤੀ ਗਈ। ਜਿਸ ਅਨੁਸਾਰ ਸੁਖਦੇਵ ਸਿੰਘ ਨੂੰ ਚੇਅਰਮੈਨ, ਹਰਜੀਤ ਸਿੰਘ ਨੂੰ ਪ੍ਰਧਾਨ, ਜੁਗਰਾਜ ਸਿੰਘ ਨੂੰ ਜਰਨਲ ਸਕੱਤਰ, ਗਗਨਦੀਪ ਸਿੰਘ ਕੈਸ਼ੀਅਰ, ਅਵਤਾਰ ਸਿੰਘ, ਹਰਦੀਪ ਸਿੰਘ ਅਤੇ ਮੁਕੰਦ ਸਿੰਘ ਨੂੰ ਵਾਈਸ ਪ੍ਰਧਾਨ ਚੁਣਿਆ ਗਿਆ। ਸਾਰੇ ਨਵੇਂ ਚੁਣੇ ਅਹੁਦੇਦਾਰਾਂ ਨੇ ਸਭ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ , ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ।