ਸਟੇਟ ਐਵਾਰਡੀ ਅਧਿਆਪਕ ਪਰਮਿੰਦਰ ਸਿੰਘ ਢਿੱਲੋਂ ਦਾ ਸ਼ਹਿਣਾ ਪੰਚਾਇਤ ਵਲੋਂ ਸਨਮਾਨ
ਸ਼ਹਿਣਾ, 11 ਸਤੰਬਰ (ਸੁਰੇਸ਼ ਗੋਗੀ)-ਪੰਜਾਬ ਸਰਕਾਰ ਵਲੋਂ ਸਟੇਟ ਐਵਾਰਡ ਨਾਲ ਸਨਮਾਨਿਤ ਪ੍ਰਿੰਸੀਪਲ ਪਰਮਿੰਦਰ ਸਿੰਘ ਢਿੱਲੋਂ ਮੁਖੀ ਕੰਨਿਆ ਹਾਈ ਸਕੂਲ ਸ਼ਹਿਣਾ ਨੂੰ ਸਰਪੰਚ ਨਾਜਮ ਸਿੰਘ ਦੀ ਅਗਵਾਈ ਵਿਚ ਸ਼ਹਿਣਾ ਪੰਚਾਇਤ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਰਪੰਚ ਨਾਜਮ ਸਿੰਘ ਨੇ ਕਿਹਾ ਕਿ ਸਰਕਾਰੀ ਸੀਨੀਅਰ ਕੰਨਿਆ ਹਾਈ ਸਕੂਲ ਦੀ ਜਦ ਤੋਂ ਪਰਮਿੰਦਰ ਸਿੰਘ ਢਿੱਲੋਂ ਨੇ ਕਮਾਂਡ ਸੰਭਾਲੀ ਹੈ, ਉਸ ਸਮੇਂ ਤੋਂ ਸਕੂਲ ਤਰੱਕੀ ਦੀਆਂ ਪੁਲਾਂਘਾਂ ਪੁੱਟ ਰਿਹਾ ਹੈ।
ਅਜੀਤ ਡੈਸਕ
12-09-2026