ਕਾਮਰੇਡ ਸੁਰਜੀਤ ਸਿੰਘ ਗੁੰਮਟੀ ਨੂੰ ਅੰਤਿਮ ਵਿਦਾਇਗੀ ਦਿੱਤੀ
ਮਹਿਲ ਕਲਾਂ, 11 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)-ਮਨਰੇਗਾ ਮਜ਼ਦੂਰ ਯੂਨੀਅਨ ਦੀ ਜ਼ਿਲ੍ਹਾ ਕਨਵੀਨਰ ਕਾਮਰੇਡ ਪਰਮਜੀਤ ਕੌਰ ਗੁੰਮਟੀ ਦੇ ਸਤਿਕਾਰਯੋਗ ਪਿਤਾ ਦੱਬੇ-ਕੁਚਲੇ ਲੋਕਾਂ ਦੇ ਹੱਕਾਂ ਲਈ ਲੰਮਾ ਸਮਾਂ ਸੰਘਰਸ਼ ਕਰਨ ਵਾਲੇ ਕਾਮਰੇਡ ਮਾਸਟਰ ਸੁਰਜੀਤ ਸਿੰਘ ਗੁੰਮਟੀ ਦਾ ਪਿੰਡ ਗੁੰਮਟੀ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਇਸ ਮੌਕੇ ਪਾਰਟੀ ਸਾਥੀਆਂ, ਪਿੰਡ ਵਾਸੀਆਂ, ਮੁਲਾਜ਼ਮ ਤੇ ਅਧਿਆਪਕ ਆਗੂਆਂ ਸਮੇਤ ਵੱਖ-ਵੱਖ ਰਾਜਸੀ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਮਹਿਲ ਕਲਾਂ, 11 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)-ਮਨਰੇਗਾ ਮਜ਼ਦੂਰ ਯੂਨੀਅਨ ਦੀ ਜ਼ਿਲ੍ਹਾ ਕਨਵੀਨਰ ਕਾਮਰੇਡ ਪਰਮਜੀਤ ਕੌਰ ਗੁੰਮਟੀ ਦੇ ਸਤਿਕਾਰਯੋਗ ਪਿਤਾ ਦੱਬੇ-ਕੁਚਲੇ ਲੋਕਾਂ ਦੇ ਹੱਕਾਂ ਲਈ ਲੰਮਾ ਸਮਾਂ ਸੰਘਰਸ਼ ਕਰਨ ਵਾਲੇ ਕਾਮਰੇਡ ਮਾਸਟਰ ਸੁਰਜੀਤ ਸਿੰਘ ਗੁੰਮਟੀ ਦਾ ਪਿੰਡ ਗੁੰਮਟੀ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਇਸ ਮੌਕੇ ਪਾਰਟੀ ਸਾਥੀਆਂ, ਪਿੰਡ ਵਾਸੀਆਂ, ਮੁਲਾਜ਼ਮ ਤੇ ਅਧਿਆਪਕ ਆਗੂਆਂ ਸਮੇਤ ਵੱਖ-ਵੱਖ ਰਾਜਸੀ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸੀ.ਪੀ.ਆਈ. (ਐਮ) ਦੇ ਆਗੂ ਤੇ ਸਾਬਕਾ ਵਿਧਾਇਕ ਕਾਮਰੇਡ ਚੰਦ ਸਿੰਘ ਚੋਪੜਾ, ਕਾਮਰੇਡ ਸ਼ੇਰ ਸਿੰਘ ਫਰਵਾਹੀ ਨੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਕਾਮਰੇਡ ਗੁੰਮਟੀ ਦੀ ਸਮੁੱਚੀ ਜ਼ਿੰਦਗੀ ਮਿਹਨਤਕਸ਼ ਲੋਕਾਂ ਦੇ ਹੱਕਾਂ, ਇਨਸਾਫ਼ ਅਤੇ ਬਰਾਬਰੀ ਦੀ ਲੜਾਈ ਨੂੰ ਸਮਰਪਿਤ ਰਹੀ। ਉਨ੍ਹਾਂ ਮੁਸ਼ਕਲ ਹਾਲਾਤ ਵਿਚ ਵੀ ਆਪਣੇ ਵਿਚਾਰਾਂ ਅਤੇ ਸਿਧਾਂਤਾਂ ਨਾਲ ਸਮਝੌਤਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕਾਮਰੇਡ ਗੁੰਮਟੀ ਲੋਕਾਂ ਦੇ ਮਸਲਿਆਂ ਨੂੰ ਉਭਾਰਨ ਦੇ ਨਾਲ-ਨਾਲ ਉਨ੍ਹਾਂ ਦੇ ਹੱਲ ਲਈ ਸੰਘਰਸ਼ਾਂ ਵਿਚ ਸਰਗਰਮੀ ਨਾਲ ਹਿੱਸਾ ਲੈਂਦੇ ਰਹੇ। ਹਾਜ਼ਰ ਆਗੂਆਂ ਅਤੇ ਸਾਥੀਆਂ ਨੇ ਕਾਮਰੇਡ ਪਰਮਜੀਤ ਕੌਰ ਗੁੰਮਟੀ, ਸਰਪੰਚ ਕਰਮਜੀਤ ਕੌਰ ਰੂੜਗੜ੍ਹ, ਕੋਆਪ੍ਰੇਟਿਵ ਸੁਸਾਇਟੀ ਦੇ ਮੁਲਾਜ਼ਮ ਕੁਲਵਿੰਦਰ ਸਿੰਘ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਉਨ੍ਹਾਂ ਦੇ ਲੋਕ ਪੱਖੀ ਸੰਘਰਸ਼ ਨੂੰ ਜਾਰੀ ਰੱਖਣ ਦਾ ਅਹਿਦ ਲਿਆ।