12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਬਿਜਲੀ ਸਪਲਾਈ ਨਾ ਮਿਲਣ ਕਾਰਨ ਕਿਸਾਨਾਂ ਵਲੋਂ ਬੱਸ ਸਟੈਂਡ ਪੱਖੋ ਕਲਾਂ ਵਿਖੇ ਰੋਸ ਧਰਨਾ ਲਾ ਕੇ ਕੀਤੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਰੂੜੇਕੇ ਕਲਾਂ, 11 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਖੇਤੀ ਸੈਕਟਰ ਲਈ ਪੂਰੀ ਬਿਜਲੀ ਸਪਲਾਈ ਨਾ ਮਿਲਣ ਕਰ ਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਅਗਵਾਈ ਵਿਚ ਪਿੰਡ ਦੇ ਕਿਸਾਨਾਂ ਨੇ ਇਕੱਠੇ ਹੋ ਕੇ ਬਰਨਾਲਾ-ਮਾਨਸਾ ਮੁੱਖ ਮਾਰਗ ਬੱਸ ਸਟੈਂਡ ਪੱਖੋ ਕਲਾਂ ਵਿਖੇ ਜਾਮ ਕਰ ਕੇ ਰੋਸ ਧਰਨਾ ਲਾ ਕੇ ਸਰਕਾਰ ਅਤੇ ਪਾਵਰ ਕਾਮ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸਰਕਾਰ ਤੋਂ ਖੇਤੀ ਸੈਕਟਰ ਲ ਈ ਪੂਰੀ ਬਿਜਲੀ ਸਪਲਾਈ ਦੇਣ ਦੀ ਮੰਗ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀ ਸੈਕਟਰ ਲਈ ਬਿਜਲੀ ਸਪਲਾਈ ਨਾ ਮਿਲਣ ਕਰ ਕੇ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਨੁਕਸਾਨ ਹੋ ਰਿਹਾ ਹੈ।

ਅਜੀਤ ਡੈਸਕ 12-09-2026
ਰੂੜੇਕੇ ਕਲਾਂ, 11 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਖੇਤੀ ਸੈਕਟਰ ਲਈ ਪੂਰੀ ਬਿਜਲੀ ਸਪਲਾਈ ਨਾ ਮਿਲਣ ਕਰ ਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਅਗਵਾਈ ਵਿਚ ਪਿੰਡ ਦੇ ਕਿਸਾਨਾਂ ਨੇ ਇਕੱਠੇ ਹੋ ਕੇ ਬਰਨਾਲਾ-ਮਾਨਸਾ ਮੁੱਖ ਮਾਰਗ ਬੱਸ ਸਟੈਂਡ ਪੱਖੋ ਕਲਾਂ ਵਿਖੇ ਜਾਮ ਕਰ ਕੇ ਰੋਸ ਧਰਨਾ ਲਾ ਕੇ ਸਰਕਾਰ ਅਤੇ ਪਾਵਰ ਕਾਮ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸਰਕਾਰ ਤੋਂ ਖੇਤੀ ਸੈਕਟਰ ਲ ਈ ਪੂਰੀ ਬਿਜਲੀ ਸਪਲਾਈ ਦੇਣ ਦੀ ਮੰਗ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀ ਸੈਕਟਰ ਲਈ ਬਿਜਲੀ ਸਪਲਾਈ ਨਾ ਮਿਲਣ ਕਰ ਕੇ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਨੁਕਸਾਨ ਹੋ ਰਿਹਾ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਬਲਾਕ ਪ੍ਰਧਾਨ ਜਗਜੀਤ ਸਿੰਘ ਜੱਗਾ ਪੱਖੋ ਕਲਾਂ, ਭਾਕਿਯੂ ਕਾਦੀਆਂ ਦੇ ਜ਼ਿਲ੍ਹਾ ਮੀਤ ਪ੍ਰਧਾਨ ਹਰਪਾਲ ਸਿੰਘ ਭੁੱਲਰ, ਪਿੰਡ ਇਕਾਈ ਪ੍ਰਧਾਨ ਬਲਜੀਤ ਸਿੰਘ ਬੱਲੀ, ਉਗਰਾਹਾਂ ਦੇ ਇਕਾਈ ਪ੍ਰਧਾਨ ਬਲਦੇਵ ਸਿੰਘ ਪੱਖੋ, ਗੋਗੀ ਸਿੰਘ, ਰਾਜੂ ਸਿੰਘ, ਗੋਰਾ ਲਾਲ, ਗੁਰਦੇਵ ਸਿੰਘ, ਸੁਰਜੀਤ ਸਿੰਘ, ਬੂਟਾ ਸਿੰਘ, ਬਲਕਰਨ ਸਿੰਘ, ਜਗਸੀਰ ਸਿੰਘ, ਬਲਦੇਵ ਸਿੰਘ, ਡਕੌਂਦਾ ਦੇ ਆਗੂ ਦਰਸ਼ਨ ਸਿੰਘ, ਗੁਰਜੰਟ ਸਿੰਘ, ਲਖਵੀਰ ਸਿ ੰਘ ਤੋਂ ਇਲਾਵਾ ਕਿਸਾਨ ਆਗੂ ਤੇ ਪਿੰਡ ਦੇ ਕਿਸਾਨ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ ਦੇ ਕਾਮਰਸ ਵਿਦਿਆਰਥੀਆਂ ਨੇ ਉਦਯੋਗਿਕ ਦੌਰਾ ਕੀਤਾ ਅਗਲੀ ਖ਼ਬਰ ਡਾ: ਅੰਬੇਡਕਰ ਮੈਡੀਕਲ ਏਡ ਸਕੀਮ ਤਹਿਤ ਐਸ.ਸੀ./ਐਸ.ਟੀ. ਸ਼੍ਰੇਣੀਆਂ ਦੇ ਗੰਭੀਰ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਦਿੱਤੀ ਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।