13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਜ਼ਿਲ੍ਹਾ ਬਰਨਾਲਾ ਵਿਖੇ ਕੌਮੀ ਲੋਕ ਅਦਾਲਤ ਦੌਰਾਨ 13798 ਕੇਸਾਂ ਦਾ ਨਿਪਟਾਰਾ

ਬਰਨਾਲਾ, 12 ਸਤੰਬਰ (ਨਰਿੰਦਰ ਅਰੋੜਾ)-ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ.

ਬਰਨਾਲਾ ਵਿਖੇ ਕੌਮੀ ਲੋਕ ਅਦਾਲਤ ਦੌਰਾਨ ਕੇਸਾਂ ਦੀ ਸੁਣਵਾਈ ਕਰਦੇ ਹੋਏ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਮਿਸ ਅੰਸ਼ੂਲ ਬੇਰੀ। ਅਜੀਤ ਤਸਵੀਰ 13-09-2026
ਬਰਨਾਲਾ, 12 ਸਤੰਬਰ (ਨਰਿੰਦਰ ਅਰੋੜਾ)-ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਜ਼ਿਲ੍ਹਾ ਕਚਹਿਰੀ ਕੰਪਲੈਕਸ ਬਰਨਾਲਾ ਵਿਖੇ ਕੌਮੀ ਲੋਕ ਅਦਾਲਤ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਮਿਸ ਅੰਸ਼ੂਲ ਬੇਰੀ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ,ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਦੀ ਰਹਿਨੁਮਾਈ ਹੇਠ ਕੇਸਾਂ ਦੇ ਸੁਲਹ-ਸਫਾਈ ਰਾਹੀਂ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਕੁੱਲ 8 ਬੈਂਚਾਂ ਦਾ ਗਠਨ ਕੀਤਾ ਗਿਆ। ਇਨ੍ਹਾਂ ਬੈਂਚਾਂ ਵਲੋਂ ਪ੍ਰੀ-ਲਿਟੀਗੇਟਿਵ ਅਤੇ ਅਦਾਲਤਾਂ ਵਿਚ ਲੰਬਿਤ ਵੱਖ-ਵੱਖ ਕਿਸਮਾਂ ਦੇ ਮਾਮਲਿਆਂ ਦੀ ਸੁਣਵਾਈ ਕੀਤੀ ਗਈ। ਇਨ੍ਹਾਂ ਬੈਂਚਾਂ ਦੀ ਪ੍ਰਧਾਨਗੀ ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ੍ਰੀ ਬਿਕਰਮਜੀਤ ਸਿੰਘ ਪ੍ਰਿੰਸੀਪਲ ਜੱਜ (ਫੈਮਿਲੀ ਕੋਰਟ) ਸ੍ਰੀ ਦੀਪਕ ਕੁਮਾਰ ਚੌਧਰੀ ਚੀਫ ਜੂਡੀਸ਼ੀਅਲ ਮੈਜਿਸਟਰੇਟ ਸ੍ਰੀ ਅਨੀਸ਼ ਗੋਇਲ ਸਿਵਲ ਜੱਜ (ਜੂਨੀਅਰ ਡਿਵੀਜ਼ਨ) ਸ੍ਰੀ ਗੁਰਦਰਸ਼ਨ ਸਿੰਘ ਸਿਵਲ ਜੱਜ (ਜੂਨੀਅਰ ਡਿਵੀਜ਼ਨ) ਸ੍ਰੀ ਅਭਿਸ਼ੇਕ ਪਾਠਕ ਸਿਵਲ ਜੱਜ (ਜੂਨੀਅਰ ਡਿਵੀਜ਼ਨ) ਮਿਸ ਗੀਤਾਂਸ਼ੂ ਅਤੇ ਚੇਅਰਮੈਨ (ਸਥਾਈ ਲੋਕ ਅਦਾਲਤ) ਸ੍ਰੀ ਰਜਿੰਦਰਪਾਲ ਗੋਇਲ ਵਲੋਂ ਕੀਤੀ ਗਈ। ਸ੍ਰੀ ਅਨੀਸ਼ ਗੋਇਲ ਸਕੱਤਰ (ਇੰਚਾਰਜ) ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿਚ ਕੁੱਲ 16395 ਕੇਸ ਸੁਣਵਾਈ ਲਈ ਰੱਖੇ ਗਏ ਸਨ। ਇਨ੍ਹਾਂ ਵਿਚੋਂ 13,798 ਕੇਸਾਂ ਦਾ ਧਿਰਾਂ ਦੀ ਆਪਸੀ ਸਹਿਮਤੀ ਨਾਲ ਸਫਲਤਾਪੂਰਵਕ ਨਿਪਟਾਰਾ ਕੀਤਾ ਗਿਆ ਅਤੇ ਕੁੱਲ 9,85,90,120/- ਰੁਪਏ ਦੇ ਐਵਾਰਡ ਪਾਸ ਕੀਤੇ ਗਏ। ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਮਿਸ ਅੰਸ਼ੂਲ ਬੇਰੀ ਨੇ ਕਿਹਾ ਕਿ ਲੋਕ ਅਦਾਲਤ ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ ਦਾ ਇੱਕ ਬਹੁਤ ਹੀ ਪ੍ਰਭਾਵਸ਼ਾਲੀ ਮਾਧਿਅਮ ਹੈ। ਇਸ ਨਾਲ ਨਾ ਸਿਰਫ਼ ਧਿਰਾਂ ਦੇ ਕੀਮਤੀ ਸਮੇਂ ਅਤੇ ਪੈਸੇ ਦੀ ਬੱਚਤ ਹੁੰਦੀ ਹੈ, ਸਗੋਂ ਸਮਾਜ ਵਿੱਚ ਭਾਈਚਾਰਕ ਸਾਂਝ, ਸਦਭਾਵਨਾ ਅਤੇ ਸ਼ਾਂਤੀ ਵੀ ਮਜ਼ਬੂਤ ਹੁੰਦੀ ਹੈ। ਉਨ੍ਹਾਂ ਕਾਨੂੰਨੀ ਪਹਿਲੂਆਂ ਬਾਰੇ ਜਾਣਕਾਰੀ ਦਿੰਦਿਆਂ ਸਪੱਸ਼ਟ ਕੀਤਾ ਕਿ ਲੋਕ ਅਦਾਲਤ ਵਿੱਚ ਪਾਸ ਕੀਤਾ ਗਿਆ ਐਵਾਰਡ ਸਿਵਲ ਕੋਰਟ ਦੀ ਡਿਕਰੀ ਦੇ ਬਰਾਬਰ ਮੰਨਿਆ ਜਾਂਦਾ ਹੈ ਅਤੇ ਇਸ ਦੇ ਖਿਲਾਫ ਕੋਈ ਅਪੀਲ ਨਹੀਂ ਹੁੰਦੀ।
ਪਿਛਲੀ ਖ਼ਬਰ ਪੁਲਿਸ ਵਲੋਂ 32 ਬੋਰ ਦੀ ਦੇਸੀ ਪਿਸਟਲ ਅਤੇ 2 ਕਾਰਤੂਸਾਂ ਸਮੇਤ ਤਿੰਨ ਵਿਅਕਤੀ ਕਾਬੂ ਅਗਲੀ ਖ਼ਬਰ ਭਾਕਿਯੂ ਏਕਤਾ (ਉਗਰਾਹਾਂ) ਵਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਘਰ ਅੱਗੇ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।