13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਪੰਜਾਬ ਸਰਕਾਰ ਨੇ ਨਹਿਰੀ ਪਾਣੀ ਕਿਸਾਨਾਂ ਦੇ ਖੇਤਾਂ ਤੱਕ ਪੁੱਜਦਾ ਕੀਤਾ- ਜੰਡਸਰ

ਸ਼ਹਿਣਾ, 12 ਸਤੰਬਰ (ਸੁਰੇਸ਼ ਗੋਗੀ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਦੇ ਹਿਤਾਂ ਵਿਚ ਕੀਤੇ ਜਾ ਰਹੇ ਕੰਮਾਂ ਸਦਕਾ ਪੰਜਾਬ ਵਿਚ ਸਰਕਾਰ ਦਾ ਅਗਲਾ ਭਵਿੱਖ ਸੁਰੱਖਿਅਤ ਹੈ। ਇਹ ਸ਼ਬਦ ਸਰਪੰਚ ਹਰਚਰਨ ਸਿੰਘ ਜੰਡਸਰ ਹਲਕਾ ਕੁਆਰਡੀਨੇਟਰ ਤੇ ਸਟੇਟ ਕਮੇਟੀ ਆਗੂ ਨੇ ਗੱਲਬਾਤ ਕਰਦਿਆਂ ਆਖੇ।

ਅਜੀਤ ਡੈਸਕ 13-09-2026
ਸ਼ਹਿਣਾ, 12 ਸਤੰਬਰ (ਸੁਰੇਸ਼ ਗੋਗੀ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਦੇ ਹਿਤਾਂ ਵਿਚ ਕੀਤੇ ਜਾ ਰਹੇ ਕੰਮਾਂ ਸਦਕਾ ਪੰਜਾਬ ਵਿਚ ਸਰਕਾਰ ਦਾ ਅਗਲਾ ਭਵਿੱਖ ਸੁਰੱਖਿਅਤ ਹੈ। ਇਹ ਸ਼ਬਦ ਸਰਪੰਚ ਹਰਚਰਨ ਸਿੰਘ ਜੰਡਸਰ ਹਲਕਾ ਕੁਆਰਡੀਨੇਟਰ ਤੇ ਸਟੇਟ ਕਮੇਟੀ ਆਗੂ ਨੇ ਗੱਲਬਾਤ ਕਰਦਿਆਂ ਆਖੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਲੰਬੇ ਸਮੇਂ ਕਾਬਜ਼ ਰਹੀਆਂ ਸਿਆਸੀ ਪਾਰਟੀਆਂ ਨੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰ ਕੇ ਗੁਮਰਾਹ ਕੀਤਾ ਅਤੇ ਪੰਜਾਬ ਦੀਆਂ ਅਸਲ ਸਮੱਸਿਆਵਾਂ ਵੱਲ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਦੇ ਮਸਲੇ ਸਬੰਧੀ ਕੇਂਦਰ ਸਰਕਾਰ ਤੇ ਗੁਆਂਢੀ ਸੂਬਿਆਂ ਨਾਲ ਬੇਲੋੜਾ ਵਿਵਾਦ ਜਾਰੀ ਰੱਖਿਆ, ਜਦਕਿ ਆਮ ਆਦਮੀ ਪਾਰਟੀ ਨੇ ਧਰਤੀ ਹੇਠਲਾ ਪਾਣੀ ਬਚਾਉਣ ਲਈ ਨਹਿਰਾਂ ਅਤੇ ਸੂਏ, ਕੱਸੀਆਂ ਦਾ ਪਾਣੀ ਖੇਤਾਂ ਵਿਚ ਟੇਲਾਂ ਤੱਕ ਪੁੱਜਦਾ ਕੀਤਾ ਅਤੇ ਬਿਨਾਂ ਬੰਦੀ ਦੇ ਖੇਤਾਂ ਵਿਚ ਨਹਿਰੀ ਪਾਣੀ ਦੀ ਬਹੁਤਾਂਤ ਰਹੀ। ਉਨ੍ਹਾਂ ਕਿਹਾ ਕਿ ਝੂਠੇ ਵਾਅਦੇ ਕਰਨ ਵਾਲੀਆਂ ਸਿਆਸੀ ਪਾਰਟੀਆਂ ਨੂੰ ਸਿਰਫ਼ ਚੋਣਾਂ ਵੇਲੇ ਵਾਅਦੇ ਯਾਦ ਆਉਂਦੇ ਹਨ ਅਤੇ ਸੱਤਾ ਵਿਚ ਆ ਕੇ ਭੁੱਲ ਜਾਂਦੇ ਹਨ।
ਪਿਛਲੀ ਖ਼ਬਰ ਖੇਤੀ ਸੈਕਟਰ ਦੀ ਮਾੜੀ ਬਿਜਲੀ ਸਪਲਾਈ ਤੋਂ ਅੱਕੇ ਕਿਸਾਨਾਂ ਨੇ ਪਾਵਰਕਾਮ ਦੇ ਗਰਿੱਡ ਦਾ ਕੀਤਾ ਘਿਰਾਓ ਅਗਲੀ ਖ਼ਬਰ ਵਿਆਹੁਤਾ ਲੜਕੀ ਨੇ ਆਪਣੇ ਸਹੁਰੇ ਘਰ ਦੇ ਗੇਟ ਅੱਗੇ ਲਾਇਆ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।