‘ਆਪ’ ਸਰਕਾਰ ਪੰਜਾਬ ’ਚ ਅਮਨ ਸ਼ਾਂਤੀ ਬਰਕਰਾਰ ਰੱਖਣ ’ਚ ਪੂਰੀ ਤਰ੍ਹਾਂ ਫੇਲ੍ਹ- ਗਰੇਵਾਲ
ਬਰਨਾਲਾ, 14 ਸਤੰਬਰ (ਰਾਜ ਪਨੇਸਰ)-ਕਾਂਗਰਸ ਕਿਸਾਨ ਸੈੱਲ ਦੇ ਸੂਬਾ ਮੀਤ ਪ੍ਰਧਾਨ ਧੰਨਾ ਸਿੰਘ ਗਰੇਵਾਲ ਨੇ ‘ਆਪ’ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਅੱਜ ਪੰਜਾਬ ਅੰਦਰ ਨਸ਼ਾ, ਗੈਂਗਸਟਰਵਾਦ, ਫਿਰੌਤੀਆਂ ਮੰਗਣ ਵਾਲਿਆਂ ਦਾ ਬੋਲਬਾਲਾ ਹੈ। ਸਰਕਾਰ ਆਉਣ ਸਮੇਂ ਇਨ੍ਹਾਂ ਕਿਹਾ ਕਿ ਸੀ ਕਿ 4-5 ਮਹੀਨਿਆਂ ’ਚ ਨਸ਼ਾ ਖ਼ਤਮ ਕਰਾਂਗੇ ।
ਬਰਨਾਲਾ, 14 ਸਤੰਬਰ (ਰਾਜ ਪਨੇਸਰ)-ਕਾਂਗਰਸ ਕਿਸਾਨ ਸੈੱਲ ਦੇ ਸੂਬਾ ਮੀਤ ਪ੍ਰਧਾਨ ਧੰਨਾ ਸਿੰਘ ਗਰੇਵਾਲ ਨੇ ‘ਆਪ’ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਅੱਜ ਪੰਜਾਬ ਅੰਦਰ ਨਸ਼ਾ, ਗੈਂਗਸਟਰਵਾਦ, ਫਿਰੌਤੀਆਂ ਮੰਗਣ ਵਾਲਿਆਂ ਦਾ ਬੋਲਬਾਲਾ ਹੈ। ਸਰਕਾਰ ਆਉਣ ਸਮੇਂ ਇਨ੍ਹਾਂ ਕਿਹਾ ਕਿ ਸੀ ਕਿ 4-5 ਮਹੀਨਿਆਂ ’ਚ ਨਸ਼ਾ ਖ਼ਤਮ ਕਰਾਂਗੇ । ਜੋ ਕਿ ਸਾਢੇ ਚਾਰ ਸਾਲ ਬੀਤਣ ’ਤੇ ਵੀ ਨਸ਼ਾ ਬੰਦ ਤਾਂ ਕੀ ਹੋਣਾ ਸੀ। ਨਸ਼ਾ ਘਰ-ਘਰ ਪਹੁੰਚ ਗਿਆ ਹੈ । ਲੋਕ ਆਪਣੇ ਘਰਾਂ ’ਚ ਵੀ ਮਹਿਫ਼ੂਜ਼ ਨਹੀਂ ਹਨ । ਆਏ ਦਿਨ ਮਾੜੇ ਅਨਸਰਾਂ ਵਲੋਂ ਉਨ੍ਹਾਂ ਦੇ ਘਰਾਂ ’ਤੇ ਹਮਲੇ ਕੀਤੇ ਜਾ ਰਹੇ ਹਨ। ਬੀਤੇ ਦਿਨੀਂ ਪਿੰਡ ਫਰਵਾਹੀ ਦੇ ਮਸ਼ਹੂਰ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਅਣਪਛਾਤੇ ਵਿਅਕਤੀਆਂ ਵਲੋਂ ਤਾਬੜ ਤੋੜ ਗੋਲੀਆਂ ਚਲਾਈਆਂ ਗਈਆਂ। ਇਸ ਘਟਨਾ ਨੂੰ ਲੈ ਕੇ ਪਿੰਡ ਫਰਵਾਹੀ ਦੇ ਲੋਕ ਸਹਿਮੇ ਹੋਏ ਹਨ। ਸ: ਗਰੇਵਾਲ ਨੇ ਕਿਹਾ ਕਿ ‘ਆਪ’ ਸਰਕਾਰ ਪੰਜਾਬ ਅੰਦਰ ਅਮਨ ਸ਼ਾਂਤੀ ਬਹਾਲ ਰੱਖਣ ’ਚ ਪੂਰੀ ਤਰ੍ਹਾਂ ਫੈਲ ਹੋ ਚੁੱਕੀ ਹੈ। ਹੁਣ ਲੋਕ ਚੁਟਕਲੇ ਸੁਣਾਉਣ ਵਾਲਿਆਂ ਦੇ ਬਹਿਕਾਵੇ ਵਿਚ ਨਹੀਂ ਆਉਣਗੇ ਤੇ 2027 ਵਿਚ ਕਾਂਗਰਸ ਪਾਰਟੀ ਆਪਣੇ ਦਮ ’ਤੇ ਸਰਕਾਰ ਬਣਾਏਗੀ ਤੇ ‘ਆਪ’ ਸਰਕਾਰ ਵਲੋਂ ਕੀਤੀਆਂ ਵਧੀਕੀਆਂ ਦਾ ਹਿਸਾਬ ਲਿਆ ਜਾਵੇਗਾ।