17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਮਾਮਲਾ ਸੀਵਰੇਜ ਨਾ ਪਾਉਣ ਦਾ ਕੌਂਸਲਰ ਧਰਮ ਸਿੰਘ ਫ਼ੌਜੀ ਦੇ ਰੋਸ ਅੱਗੇ ਝੁਕਦਿਆਂ ਐਕਸੀਅਨ ਸੀਵਰੇਜ ਬੋਰਡ ਨੇ ਕੰਮ ਕਰਵਾਇਆ ਸ਼ੁਰੂ

ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ)-ਬਾਜ਼ੀਗਰ ਬਸਤੀ ਵਾਸੀਆਂ ਵਲੋਂ ਗਲੀ ’ਚ ਖੜੇ ਸੀਵਰੇਜ ਦੇ ਗੰਦੇ ਪਾਣੀ ਨੂੰ ਲੈ ਕੇ ਨਗਰ ਕੌਂਸਲ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਰੋਸ ਪ੍ਰਗਟ ਕਰਦਿਆਂ ਬਸਤੀ ਨਿਵਾਸੀਆਂ ਦਰਸ਼ਨ ਸਿੰਘ, ਪਰਮਜੀਤ ਕੌਰ, ਪਵਨ ਸਿੰਘ, ਗੁਰਪ੍ਰੀਤ ਸਿੰਘ, ਸੁੱਖਾ ਸਿੰਘ, ਅਮਰੋ ਅਤੇ ਬੂਟਾ ਸਿੰਘ ਨੇ ਦੱਸਿਆ ਕਿ ਸੀਵਰੇਜ ਦਾ ਗੰਦਾ ਪਾਣੀ ਗਲੀਆਂ ਤੋਂ ਹੁੰਦਾ ਹੋਇਆ ਘਰਾਂ ਦੀਆਂ ਨੀਂਹਾਂ ਤੱਕ ਪਹੁੰਚ ਰਿਹਾ ਹੈ, ਜਿਸ ਕਾਰਨ ਮਕਾਨਾਂ ਨੂੰ ਨੁਕਸਾਨ ਪਹੁੰਚਣ ਦਾ ਖ਼ਤਰਾ ਬਣਿਆ ਹੋਇਆ ਹੈ।

ਅਜੀਤ ਡੈਸਕ 17-09-2026
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ)-ਬਾਜ਼ੀਗਰ ਬਸਤੀ ਵਾਸੀਆਂ ਵਲੋਂ ਗਲੀ ’ਚ ਖੜੇ ਸੀਵਰੇਜ ਦੇ ਗੰਦੇ ਪਾਣੀ ਨੂੰ ਲੈ ਕੇ ਨਗਰ ਕੌਂਸਲ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਰੋਸ ਪ੍ਰਗਟ ਕਰਦਿਆਂ ਬਸਤੀ ਨਿਵਾਸੀਆਂ ਦਰਸ਼ਨ ਸਿੰਘ, ਪਰਮਜੀਤ ਕੌਰ, ਪਵਨ ਸਿੰਘ, ਗੁਰਪ੍ਰੀਤ ਸਿੰਘ, ਸੁੱਖਾ ਸਿੰਘ, ਅਮਰੋ ਅਤੇ ਬੂਟਾ ਸਿੰਘ ਨੇ ਦੱਸਿਆ ਕਿ ਸੀਵਰੇਜ ਦਾ ਗੰਦਾ ਪਾਣੀ ਗਲੀਆਂ ਤੋਂ ਹੁੰਦਾ ਹੋਇਆ ਘਰਾਂ ਦੀਆਂ ਨੀਂਹਾਂ ਤੱਕ ਪਹੁੰਚ ਰਿਹਾ ਹੈ, ਜਿਸ ਕਾਰਨ ਮਕਾਨਾਂ ਨੂੰ ਨੁਕਸਾਨ ਪਹੁੰਚਣ ਦਾ ਖ਼ਤਰਾ ਬਣਿਆ ਹੋਇਆ ਹੈ। ਕਈ ਘਰਾਂ ਦੀਆਂ ਨੀਂਹਾਂ ਵਿਚ ਪਾਣੀ ਭਰਨ ਕਾਰਨ ਲੋਕਾਂ ਨੂੰ ਮਕਾਨ ਡਿੱਗਣ ਦਾ ਡਰ ਸਤਾਉਣ ਲੱਗਾ ਹੈ। ਗੰਦੇ ਪਾਣੀ ਕਾਰਨ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਗਲੀ ਦੀ ਚੌੜਾਈ ਕਰੀਬ ਦਸ ਫੁੱਟ ਹੋਣ ਕਾਰਨ ਸੀਵਰੇਜ ਦਾ ਪਾਣੀ ਖੜ੍ਹਾ ਰਹਿਣ ਨਾਲ ਦੋ ਪਹੀਆ ਵਾਹਨ ਚਾਲਕਾਂ ਲਈ ਲੰਘਣਾ ਤਾਂ ਦੂਰ ਦੀ ਗੱਲ ਪੈਦਲ ਲੰਘਣਾ ਬੇਹੱਦ ਮੁਸ਼ਕਿਲ ਹੋ ਗਿਆ ਹੈ। ਸਕੂਲੀ ਬੱਚਿਆਂ ਨੂੰ ਸਕੂਲ ਜਾਣ ਅਤੇ ਵਾਪਸ ਆਉਣ ਸਮੇਂ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਉਹ ਇਸ ਸਮੱਸਿਆ ਦੇ ਹੱਲ ਲਈ ਸਥਾਨਕ ਪ੍ਰਸ਼ਾਸਨ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਚਾਰ-ਪੰਜ ਵਾਰ ਜਾਣੂ ਕਰਵਾ ਚੁੱਕੇ ਹਨ, ਪਰ ਅਜੇ ਤੱਕ ਸਮੱਸਿਆ ਦਾ ਪੱਕਾ ਹੱਲ ਨਹੀਂ ਹੋਇਆ। ਉਨ੍ਹਾਂ ਮੰਗ ਕੀਤੀ ਕਿ ਗੰਦੇ ਪਾਣੀ ਦੀ ਨਿਕਾਸੀ ਦਾ ਤੁਰੰਤ ਪ੍ਰਬੰਧ ਕਰ ਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ। ਇਸ ਸਬੰਧੀ ਨਗਰ ਕੌਂਸਲ ਦੇ ਸੈਨੇਟਰੀ ਇੰਸਪੈਕਟਰ ਨੇ ਕਿਹਾ ਕਿ ਉਹ ਮੌਕੇ ’ਤੇ ਜਾ ਸਥਿਤੀ ਦਾ ਜਾਇਜ਼ਾ ਲੈ ਕੇ ਸੀਵਰੇਜ ਦੀ ਸਮੱਸਿਆ ਨੂੰ ਤੁਰੰਤ ਹੱਲ ਕਰਵਾ ਦੇਣਗੇ।
ਪਿਛਲੀ ਖ਼ਬਰ ਸਰਕਾਰੀ ਹਸਪਤਾਲ ਦੇ ਗੇਟ ’ਤੇ ਬਿਜਲੀ ਦਾ ਖੰਭਾ ਬਣਿਆ ਲੋਕਾਂ ਲਈ ਰੁਕਾਵਟ ਦਾ ਕਾਰਨ ਵਾਟਰ ਸਪਲਾਈ ਦੀ ਪਾਈਪ ਲੀਕੇਜ ਹੋਣ ਕਾ... ਅਗਲੀ ਖ਼ਬਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਤੋਂ ਹਰ ਵਰਗ ਦੁਖੀ-ਅਰਵਿੰਦ ਖੰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।