17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਮਾਸਟਰ ਦਰਸ਼ਨ ਸਿੰਘ ਨੂੰ ਸਦਮਾ, ਭਤੀਜੇ ਦਾ ਦਿਹਾਂਤ

ਮਹਿਲ ਕਲਾਂ, 16 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)-ਸੇਵਾ ਮੁਕਤ ਮਾਸਟਰ ਦਰਸ਼ਨ ਸਿੰਘ ਹਰੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਭਤੀਜੇ ਯਾਦਵਿੰਦਰ ਸਿੰਘ (38) ਸਪੁੱਤਰ ਜਗਰੂਪ ਸਿੰਘ ਵਾਸੀ ਮਹਿਲ ਕਲਾਂ (ਬਰਨਾਲਾ) ਦਾ ਅੱਜ ਸਵੇਰੇ ਦਿਹਾਂਤ ਹੋ ਗਿਆ। ਉਹ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ।

ਅਜੀਤ ਡੈਸਕ 17-09-2026
ਮਹਿਲ ਕਲਾਂ, 16 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)-ਸੇਵਾ ਮੁਕਤ ਮਾਸਟਰ ਦਰਸ਼ਨ ਸਿੰਘ ਹਰੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਭਤੀਜੇ ਯਾਦਵਿੰਦਰ ਸਿੰਘ (38) ਸਪੁੱਤਰ ਜਗਰੂਪ ਸਿੰਘ ਵਾਸੀ ਮਹਿਲ ਕਲਾਂ (ਬਰਨਾਲਾ) ਦਾ ਅੱਜ ਸਵੇਰੇ ਦਿਹਾਂਤ ਹੋ ਗਿਆ। ਉਹ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ। ਮਰਹੂਮ ਯਾਦਵਿੰਦਰ ਸਿੰਘ ਦਾ ਅੰਤਿਮ ਸਸਕਾਰ ਅੱਜ ਦੁਪਹਿਰ ਮਹਿਲ ਕਲਾਂ ਦੇ ਮੁੱਖ ਸ਼ਮਸ਼ਾਨਘਾਟ ਵਿਖੇ ਗ਼ਮਗੀਨ ਮਾਹੌਲ ਵਿਚ ਕੀਤਾ ਗਿਆ, ਜਿੱਥੇ ਉਨ੍ਹਾਂ ਦੇ ਇਕਲੌਤੇ ਸਪੁੱਤਰ ਗੁਰਸ਼ਰਨ ਸਿੰਘ ਨੇ ਭਰੇ ਮਨ ਨਾਲ ਪਿਤਾ ਦੀ ਚਿਖਾ ਨੂੰ ਅਗਨੀ ਦਿਖਾਈ। ਯੂਥ ਆਗੂ ਅਰੁਣ ਕੁਮਾਰ ਬਾਂਸਲ, ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਹਰਜੀਤ ਸਿੰਘ ਖ਼ਿਆਲੀ, ਕਿਸਾਨ ਆਗੂ ਅਮਰਜੀਤ ਸਿੰਘ ਮਹਿਲ ਖ਼ੁਰਦ, ਜੱਗਾ ਮਹਿਲ ਕਲਾਂ ਆਦਿ ਨੇ ਪਹੁੰਚ ਕੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਮਰਹੂਮ ਯਾਦਵਿੰਦਰ ਸਿੰਘ ਦੇ ਫ਼ੁੱਲ ਚੁਗਣ ਦੀ ਰਸਮ ਸ਼ੁੱਕਰਵਾਰ 18 ਸਤੰਬਰ ਨੂੰ ਸਵੇਰੇ 9:00 ਵਜੇ ਸ਼ਮਸ਼ਾਨਘਾਟ ਮਹਿਲ ਕਲਾਂ ਵਿਖੇ ਹੋਵੇਗੀ।
ਪਿਛਲੀ ਖ਼ਬਰ ਜ਼ਿਲ੍ਹਾ ਮਲੇਰਕੋਟਲਾ ’ਚ ਵਾਹਨਾਂ ‘ਤੇ ਲੱਗੇ ਪ੍ਰੈਸ਼ਰ ਹਾਰਨਾਂ ਕਾਰਨ ਰਾਹਗੀਰ ਪ੍ਰੇਸ਼ਾਨ ਕਈ ਸਕੂਲੀ ਬੱਸਾਂ ‘ਤੇ ਵੀ ਲੱਗੇ... ਅਗਲੀ ਖ਼ਬਰ ਸ਼ਰਧਾਲੂਆਂ ਵਲੋਂ 17ਵੇਂ ਸ੍ਰੀ ਗਣੇਸ਼ ਉਤਸਵ ਦਾ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।