17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਬਿਜਲੀ ਕੱਟਾਂ ਅਤੇ ਵੱਧ ਬਿਜਲੀ ਬਿੱਲਾਂ ਦੇ ਵਿਰੋਧ ’ਚ ਅਕਾਲੀ ਦਲ (ਬ) ਵਲੋਂ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ

ਬਰਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)- ਪੰਜਾਬ ’ਚ ਲੱਗ ਰਹੇ ਲੰਮੇ-ਲੰਮੇ ਬਿਜਲੀ ਕੱਟਾਂ ਅਤੇ ਘਰਾਂ ਨੂੰ ਆ ਰਹੇ ਨਾਜਾਇਜ਼ ਤੇ ਵੱਧ ਬਿਜਲੀ ਬਿੱਲਾਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਬਰਨਾਲਾ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕਚਹਿਰੀ ਚੌਂਕ ਵਿਖੇ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਬਰਨਾਲਾ ਦੇ ਇੰਚਾਰਜ ਕੁਲਵੰਤ ਸਿੰਘ ਕੀਤੂ, ਜ਼ਿਲ੍ਹਾ ਪ੍ਰਧਾਨ ਸ਼ਹਿਰੀ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਸਾਬਕਾ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ ਘੁੰਨਸ, ਸਾਬਕਾ ਚੇਅਰਮੈਨ ਐਡਵੋਕੇਟ ਰੁਪਿੰਦਰ ਸਿੰਘ ਸੰਧੂ ਆਦਿ ਆਗੂਆਂ ਨੇ ਕਿਹਾ ਕਿ ਪੰਜਾਬ ’ਚ ਲੱਗ ਰਹੇ ਲੰਮੇ-ਲੰਮੇ ਬਿਜਲੀ ਕੱਟਾਂ ਕਾਰਨ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ।

ਅਜੀਤ ਡੈਸਕ 17-09-2026
ਬਰਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)- ਪੰਜਾਬ ’ਚ ਲੱਗ ਰਹੇ ਲੰਮੇ-ਲੰਮੇ ਬਿਜਲੀ ਕੱਟਾਂ ਅਤੇ ਘਰਾਂ ਨੂੰ ਆ ਰਹੇ ਨਾਜਾਇਜ਼ ਤੇ ਵੱਧ ਬਿਜਲੀ ਬਿੱਲਾਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਬਰਨਾਲਾ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕਚਹਿਰੀ ਚੌਂਕ ਵਿਖੇ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਬਰਨਾਲਾ ਦੇ ਇੰਚਾਰਜ ਕੁਲਵੰਤ ਸਿੰਘ ਕੀਤੂ, ਜ਼ਿਲ੍ਹਾ ਪ੍ਰਧਾਨ ਸ਼ਹਿਰੀ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਸਾਬਕਾ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ ਘੁੰਨਸ, ਸਾਬਕਾ ਚੇਅਰਮੈਨ ਐਡਵੋਕੇਟ ਰੁਪਿੰਦਰ ਸਿੰਘ ਸੰਧੂ ਆਦਿ ਆਗੂਆਂ ਨੇ ਕਿਹਾ ਕਿ ਪੰਜਾਬ ’ਚ ਲੱਗ ਰਹੇ ਲੰਮੇ-ਲੰਮੇ ਬਿਜਲੀ ਕੱਟਾਂ ਕਾਰਨ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਉਨ੍ਹਾਂ ਕਿਹਾ ਕਿ ਬਿਜਲੀ ਦੀ ਨਿਰਵਿਘਨ ਸਪਲਾਈ ਆਮ ਲੋਕਾਂ ਦੇ ਰੋਜ਼ਾਨਾ ਜੀਵਨ ਦੇ ਨਾਲ-ਨਾਲ ਖੇਤੀਬਾੜੀ, ਉਦਯੋਗ ਅਤੇ ਵਪਾਰ ਲਈ ਵੀ ਬੇਹੱਦ ਮਹੱਤਵਪੂਰਨ ਹੈ, ਪਰ ਬਿਜਲੀ ਕੱਟਾਂ ਕਾਰਨ ਇਨ੍ਹਾਂ ਸਾਰੇ ਖੇਤਰਾਂ ’ਤੇ ਮਾੜਾ ਪ੍ਰਭਾਵ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਕੱਟਾਂ ਕਾਰਨ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਦੀ ਸਿੰਚਾਈ ਲਈ ਮੁਸ਼ਕਿਲਾਂ ਆ ਰਹੀਆਂ ਹਨ, ਜਦਕਿ ਉਦਯੋਗਿਕ ਇਕਾਈਆਂ ਅਤੇ ਵਪਾਰਕ ਅਦਾਰਿਆਂ ਦਾ ਕੰਮਕਾਜ ਵੀ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਦੀ ਸਪਲਾਈ ਵਿਚ ਵਾਰ-ਵਾਰ ਵਿਘਨ ਪੈਣ ਕਾਰਨ ਛੋਟੇ ਦੁਕਾਨਦਾਰਾਂ, ਕਾਰੋਬਾਰੀਆਂ ਅਤੇ ਆਮ ਖਪਤਕਾਰਾਂ ਨੂੰ ਵੀ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਆਗੂਆਂ ਨੇ ਕਿਹਾ ਕਿ ਬਹੁਤ ਸਾਰੇ ਖਪਤਕਾਰਾਂ ਨੂੰ ਵੱਧ ਜਾਂ ਨਾਜਾਇਜ਼ ਬਿਜਲੀ ਬਿੱਲ ਪ੍ਰਾਪਤ ਹੋ ਰਹੇ ਹਨ, ਜਿਸ ਕਾਰਨ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਅਜਿਹੇ ਬਿੱਲਾਂ ਦੀ ਜਾਂਚ ਕਰਵਾਈ ਜਾਵੇ ਅਤੇ ਜੇਕਰ ਕਿਸੇ ਖਪਤਕਾਰ ਤੋਂ ਗ਼ਲਤ ਵਸੂਲੀ ਹੋਈ ਹੈ ਤਾਂ ਉਸ ਨੂੰ ਤੁਰੰਤ ਠੀਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਿਆਸੀ ਬਿਆਨਬਾਜ਼ੀ ਦੀ ਥਾਂ ਬਿਜਲੀ ਸਪਲਾਈ ਦੀ ਸਥਿਤੀ ਨੂੰ ਸੁਧਾਰਨ ਵੱਲ ਧਿਆਨ ਦੇਣਾ ਚਾਹੀਦਾ ਹੈ। ਇਸ ਮੌਕੇ ਸੀਨੀਅਰ ਆਗੂ ਤੇਜਿੰਦਰ ਸਿੰਘ ਸੋਨੀ ਜਾਗਲ, ਬੇਅੰਤ ਸਿੰਘ ਬਾਠ, ਜਥੇਦਾਰ ਜਰਨੈਲ ਸਿੰਘ ਭੋਤਨਾ, ਸੁਖਪਾਲ ਸਿੰਘ ਰੁਪਾਣਾ, ਨਿਹਾਲ ਸਿੰਘ ਉਪਲੀ, ਦਰਸ਼ਨ ਸਿੰਘ ਢਿੱਲੋਂ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਜਾਗਲ, ਬੀਰਇੰਦਰ ਸਿੰਘ ਲੱਕੀ, ਹਰਬਖ਼ਸ਼ ਸਿੰਘ ਕਾਕਾ, ਟਿੰਕੂ ਖ਼ਾਨ, ਬੀਬੀ ਜਸਵਿੰਦਰ ਕੌਰ ਸ਼ੇਰਗਿੱਲ, ਇਕਬਾਲ ਸਿੰਘ ਭੋਤਨਾ, ਭਾਈ ਜਰਨੈਲ ਸਿੰਘ, ਬੇਅੰਤ ਸਿੰਘ ਧਾਲੀਵਾਲ ਸਮੇਤ ਵੱਡੀ ਗਿਣਤੀ ਵਿਚ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਬੱਲੋਕੇ ਦੇ 50 ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਿਲ ਅਗਲੀ ਖ਼ਬਰ ਜ਼ਿਲ੍ਹਾ ਮਲੇਰਕੋਟਲਾ ’ਚ ਵਾਹਨਾਂ ‘ਤੇ ਲੱਗੇ ਪ੍ਰੈਸ਼ਰ ਹਾਰਨਾਂ ਕਾਰਨ ਰਾਹਗੀਰ ਪ੍ਰੇਸ਼ਾਨ ਕਈ ਸਕੂਲੀ ਬੱਸਾਂ ‘ਤੇ ਵੀ ਲੱਗੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।