18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਬਰੌਡਵੇ ਪਬਲਿਕ ਸਕੂਲ ਵਿਖੇ ਸਮਰੱਥਾ ਨਿਰਮਾਣ ਪ੍ਰੋਗਰਾਮ ਵਰਕਸ਼ਾਪ ਲਗਵਾਈ

ਮਹਿਲ ਕਲਾਂ, 17 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)-ਬਰੌਡਵੇ ਪਬਲਿਕ ਸਕੂਲ ਮਨਾਲ ਵਿਖੇ ਕੇਂਦਰੀ ਮਾਧਿਅਮਿਕ ਸਿੱਖਿਆ ਬੋਰਡ ਦੇ ਅਧੀਨ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਅਤੇ ਸਰਵਪੱਖੀ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਸਮਰੱਥਾ ਨਿਰਮਾਣ ਪ੍ਰੋਗਰਾਮ ਵਰਕਸ਼ਾਪ ਕਰਵਾਈ ਗਈ। ਇਸ ਵਰਕਸ਼ਾਪ ਦਾ ਮੁੱਖ ਮਕਸਦ ਅਧਿਆਪਕਾਂ ਨੂੰ ਬੱਚਿਆਂ ਦੀਆਂ ਭਾਵਨਾਤਮਕ ਅਤੇ ਮਨੋਵਿਗਿਆਨਕ ਜ਼ਰੂਰਤਾਂ ਪ੍ਰਤੀ ਵਧੇਰੇ ਸੁਚੇਤ ਤੇ ਸੰਵੇਦਨਸ਼ੀਲ ਬਣਾਉਣਾ ਸੀ।

ਅਜੀਤ ਡੈਸਕ 18-09-2026
ਮਹਿਲ ਕਲਾਂ, 17 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)-ਬਰੌਡਵੇ ਪਬਲਿਕ ਸਕੂਲ ਮਨਾਲ ਵਿਖੇ ਕੇਂਦਰੀ ਮਾਧਿਅਮਿਕ ਸਿੱਖਿਆ ਬੋਰਡ ਦੇ ਅਧੀਨ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਅਤੇ ਸਰਵਪੱਖੀ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਸਮਰੱਥਾ ਨਿਰਮਾਣ ਪ੍ਰੋਗਰਾਮ ਵਰਕਸ਼ਾਪ ਕਰਵਾਈ ਗਈ। ਇਸ ਵਰਕਸ਼ਾਪ ਦਾ ਮੁੱਖ ਮਕਸਦ ਅਧਿਆਪਕਾਂ ਨੂੰ ਬੱਚਿਆਂ ਦੀਆਂ ਭਾਵਨਾਤਮਕ ਅਤੇ ਮਨੋਵਿਗਿਆਨਕ ਜ਼ਰੂਰਤਾਂ ਪ੍ਰਤੀ ਵਧੇਰੇ ਸੁਚੇਤ ਤੇ ਸੰਵੇਦਨਸ਼ੀਲ ਬਣਾਉਣਾ ਸੀ। ਪ੍ਰੋਗਰਾਮ ਦਾ ਸਫ਼ਲ ਸੰਚਾਲਨ ਉੱਘੇ ਸਰੋਤ ਵਿਅਕਤੀਆਂ ਪਰਮਜੀਤ ਕੌਰ ਹੁੰਜਨ ਅਤੇ ਅਮਨਦੀਪ ਸਿੰਘ ਵਲੋਂ ਬਾਖ਼ੂਬੀ ਕੀਤਾ ਗਿਆ। ਉਨ੍ਹਾਂ ਨੇ ਸਕੂਲ ਵਿਚ ਇਕ ਸਹਿਯੋਗੀ, ਉਸਾਰੂ ਅਤੇ ਸੁਰੱਖਿਅਤ ਵਾਤਾਵਰਨ ਸਿਰਜਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ, ਜਿੱਥੇ ਵਿਦਿਆਰਥੀ ਬਿਨਾਂ ਝਿਜਕ ਆਪਣੀਆਂ ਭਾਵਨਾਵਾਂ ਪ੍ਰਗਟ ਕਰ ਸਕਣ। ਵਰਕਸ਼ਾਪ ਦੌਰਾਨ ਵੱਖ-ਵੱਖ ਵਿਚਾਰ-ਵਟਾਂਦਰਾ ਗਤੀਵਿਧੀਆਂ ਰਾਹੀਂ ਅਧਿਆਪਕਾਂ ਨੂੰ ਬੱਚਿਆਂ ਦੀਆਂ ਮਾਨਸਿਕ ਚਿੰਤਾਵਾਂ ਦੀ ਪਛਾਣ ਕਰਨ, ਸਿਹਤਮੰਦ ਸੰਚਾਰ ਕਾਇਮ ਰੱਖਣ, ਭਾਵਨਾਤਮਕ ਲਚਕਤਾ ਵਧਾਉਣ ਅਤੇ ਤਣਾਅਪੂਰਨ ਸਥਿਤੀਆਂ ਨਾਲ ਨਜਿੱਠਣ ਦੇ ਵਿਹਾਰਕ ਤਰੀਕਿਆਂ ਬਾਰੇ ਜਾਣੂ ਕਰਵਾਇਆ ਗਿਆ। ਬੁਲਾਰਿਆਂ ਨੇ ਸਪੱਸ਼ਟ ਕੀਤਾ ਕਿ ਵਿਦਿਆਰਥੀਆਂ ਦੀ ਸਿਰਫ਼ ਅਕਾਦਮਿਕ ਕਾਰਗੁਜ਼ਾਰੀ ਹੀ ਨਹੀਂ, ਸਗੋਂ ਉਨ੍ਹਾਂ ਨੂੰ ਆਤਮਵਿਸ਼ਵਾਸੀ ਅਤੇ ਸੰਤੁਲਿਤ ਨਾਗਰਿਕ ਬਣਾਉਣਾ ਪੂਰੇ ਸਕੂਲ ਭਾਈਚਾਰੇ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਪ੍ਰਿੰਸੀਪਲ ਮੁਹੰਮਦ ਆਰਿਫ਼ ਸੈਫ਼ੀ ਨੇ ਆਏ ਹੋਏ ਸਰੋਤ ਵਿਅਕਤੀਆਂ ਦਾ ਇਸ ਪ੍ਰਭਾਵਸ਼ਾਲੀ ਤੇ ਜਾਣਕਾਰੀ ਭਰਪੂਰ ਸੈਸ਼ਨ ਲਈ ਦਿਲੋਂ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਯਾਦਗਾਰੀ ਸਨਮਾਨ ਚਿੰਨ ਭੇਟ ਕਰ ਕੇ ਸਨਮਾਨਿਤ ਕੀਤਾ।
ਪਿਛਲੀ ਖ਼ਬਰ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਹੋਣਹਾਰ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਅਗਲੀ ਖ਼ਬਰ ਪਿੰਡ ਚੀਮਾ ਵਿਖੇ ਅਕਾਲੀ ਦਲ (ਅਕਾਲੀ ਵਾਰਿਸ ਦੇ) ਆਗੂ ਭਾਈ ਅਵਤਾਰ ਸਿੰਘ ਰਾਏਸਰ ਵਲੋਂ ਲੋਕ ਮਿਲਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।