18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਸੜਕ ਹਾਦਸੇ ’ਚ ਪਿਤਾ ਦੀ ਮੌਤ, ਦੋ ਬੱਚੇ ਜ਼ਖਮੀ

ਬਰਨਾਲਾ, 17 ਸਤੰਬਰ (ਨਰਿੰਦਰ ਅਰੋੜਾ)-ਸਥਾਨਕ ਸੰਘੇੜਾ ਰੋਡ ਵਿਖੇ ਬੀਤੀ ਰਾਤ ਸੜਕ ਹਾਦਸੇ ’ਚ ਪਿਤਾ ਦੀ ਮੌਤ ਹੋ ਗਈ, ਜਦਕਿ ਉਸ ਦੇ ਦੋਵੇਂ ਬੱਚੇ ਗੰਭੀਰ ਜ਼ਖ਼ਮੀ ਹੋ ਗਏ। ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਗੁਰਦੀਪ ਸਿੰਘ ਪੁੱਤਰ ਜਗਦੇਵ ਸਿੰਘ ਵਾਸੀ ਕਰਮਗੜ੍ਹ ਆਪਣੇ ਪੁੱਤਰ ਜੈਵੀਰ ਸਿੰਘ ਅਤੇ ਪੁੱਤਰੀ ਗੁਰਸਿਫਤ ਕੌਰ ਨਾਲ ਸਕੂਟਰੀ ’ਤੇ ਬਰਨਾਲਾ ਵੱਲ ਜਾ ਰਹੇ ਸੀ।

ਮ੍ਰਿਤਕ ਗੁਰਦੀਪ ਸਿੰਘ ਦੀ ਫਾਈਲ ਫ਼ੋਟੋ। 18-09-2026
ਬਰਨਾਲਾ, 17 ਸਤੰਬਰ (ਨਰਿੰਦਰ ਅਰੋੜਾ)-ਸਥਾਨਕ ਸੰਘੇੜਾ ਰੋਡ ਵਿਖੇ ਬੀਤੀ ਰਾਤ ਸੜਕ ਹਾਦਸੇ ’ਚ ਪਿਤਾ ਦੀ ਮੌਤ ਹੋ ਗਈ, ਜਦਕਿ ਉਸ ਦੇ ਦੋਵੇਂ ਬੱਚੇ ਗੰਭੀਰ ਜ਼ਖ਼ਮੀ ਹੋ ਗਏ। ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਗੁਰਦੀਪ ਸਿੰਘ ਪੁੱਤਰ ਜਗਦੇਵ ਸਿੰਘ ਵਾਸੀ ਕਰਮਗੜ੍ਹ ਆਪਣੇ ਪੁੱਤਰ ਜੈਵੀਰ ਸਿੰਘ ਅਤੇ ਪੁੱਤਰੀ ਗੁਰਸਿਫਤ ਕੌਰ ਨਾਲ ਸਕੂਟਰੀ ’ਤੇ ਬਰਨਾਲਾ ਵੱਲ ਜਾ ਰਹੇ ਸੀ। ਜਦੋਂ ਉਹ ਸੰਘੇੜਾ ਰੋਡ ’ਤੇ ਪਹੁੰਚੇ ਤਾਂ ਇਕ ਗੱਡੀ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਗੁਰਦੀਪ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਦੋਵੇਂ ਬੱਚੇ ਜੈਵੀਰ ਅਤੇ ਗੁਰਸਿਫਤ ਜ਼ਖ਼ਮੀ ਹੋ ਗਏ। ਗੱਡੀ ਵਾਲਾ ਮੌਕੇ ਤੋਂ ਫ਼ਰਾਰ ਹੋ ਗਿਆ। ਆਸੇ-ਪਾਸੇ ਦੇ ਲੋਕਾਂ ਨੇ ਤਿੰਨਾਂ ਨੂੰ ਸਿਵਲ ਹਸਪਤਾਲ ਬਰਨਾਲੇ ਦੇ ਐਮਰਜੈਂਸੀ ਵਿਖੇ ਪਹੁੰਚਾਇਆ। ਜਿੱਥੇ ਗੁਰਦੀਪ ਸਿੰਘ ਦੀ ਮ੍ਰਿਤਕ ਦੇਹ ਨੂੰ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਅਤੇ ਦੋਵੇਂ ਜ਼ਖਮੀ ਬੱਚਿਆਂ ਦਾ ਡਾਕਟਰੀ ਟੀਮ ਵਲੋਂ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਗੁਰਦੀਪ ਸਿੰਘ ਦੀ ਪਤਨੀ ਸੰਦੀਪ ਕੌਰ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਨਾਮਾਲੂਮ ਡਰਾਈਵਰ ਵਿਰੁੱਧ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਮ੍ਰਿਤਕ ਦੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ।
ਪਿਛਲੀ ਖ਼ਬਰ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਵਲੋਂ ਪ੍ਰਧਾਨ ਮੰਤਰੀ ਮੋਦੀ ਦੇ ਜਨਮ ਦਿਨ ਮੌਕੇ ‘ਸੇਵਾ ਸੰਕਲਪ ਅਭਿਆਨ’ ਦੀ ਸ਼ੁਰੂਆਤ ਅਗਲੀ ਖ਼ਬਰ ਸ੍ਰੀ ਗੀਤਾ ਭਵਨ ਸ਼ਹਿਣਾ ਵਿਖੇ ਗਣੇਸ਼ ਭਗਵਾਨ ਉਤਸਵ ਮਨਾਇਆ ਜਾਵੇਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।