19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਵਿਸ਼ਵ ਪੰਜਾਬੀ ਦਿਵਸ 23

ਬਰਨਾਲਾ, 18 ਸਤੰਬਰ (ਅਸ਼ੋਕ ਭਾਰਤੀ)- ਆਪਣਾ ਪੰਜਾਬ ਫਾਊਂਡੇਸ਼ਨ ਅਤੇ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ਼ ਪੰਜਾਬ ਵਲੋਂ ਡਾ: ਜਗਜੀਤ ਸਿੰਘ ਧੂਰੀ ਦੀ ਅਗਵਾਈ ਵਿਚ ਐਸ. ਬੀ.

ਅਜੀਤ ਡੈਸਕ 19-09-2026
ਬਰਨਾਲਾ, 18 ਸਤੰਬਰ (ਅਸ਼ੋਕ ਭਾਰਤੀ)- ਆਪਣਾ ਪੰਜਾਬ ਫਾਊਂਡੇਸ਼ਨ ਅਤੇ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ਼ ਪੰਜਾਬ ਵਲੋਂ ਡਾ: ਜਗਜੀਤ ਸਿੰਘ ਧੂਰੀ ਦੀ ਅਗਵਾਈ ਵਿਚ ਐਸ.ਬੀ.ਐਸ ਪਬਲਿਕ ਸਕੂਲ ਸੁਰਜੀਤਪੁਰਾ ਵਿਖੇ 23 ਸਤੰਬਰ ਨੂੰ ਵਿਸ਼ਵ ਪੰਜਾਬ ਦਿਵਸ ਮਨਾਇਆ ਜਾਵੇਗਾ ਜਿਸ ਤਹਿਤ ਵਿਦਿਆਰਥੀ ਕਵਿਤਾ ਉਚਾਰਨ, ਕਾਵਿ ਲੇਖਣ, ਕਹਾਣੀ ਰਚਨਾ, ਭਾਸ਼ਣ ਮੁਕਾਬਲਾ, ਸ਼ਬਦ ਜੋੜ ਮੁਕਾਬਲਾ, ਬੋਲ-ਲਿਖਤ, ਅੱਖਰਕਾਰੀ ਮੁਕਾਬਲੇ ’ਚ ਹਿੱਸਾ ਲੈਣਗੇ। ਇਹ ਜਾਣਕਾਰੀ ਪ੍ਰਿੰਸੀਪਲ ਕਮਲਜੀਤ ਕੌਰ ਅਤੇ ਵਾਈਸ ਪ੍ਰਿੰਸੀਪਲ ਡਾ: ਸੰਜੇ ਕੁਮਾਰ ਨੇ ਦਿੱਤੀ ਤੇ ਦੱਸਿਆ ਕਿ ਬਾਬਾ ਫ਼ਰੀਦ ਜੀ ਪੰਜਾਬੀ ਦੇ ਪਹਿਲੇ ਸਿਰਮੌਰ ਕਵੀਆਂ ਵਿਚੋਂ ਹਨ ਜਿਨ੍ਹਾਂ ਦੀ ਬਾਣੀ ਨੂੰ ਗੁਰੂ ਗ੍ਰੰਥ ਸਾਹਿਬ ਜੀ ਵਿਚ ਸਥਾਨ ਦੇ ਕੇ ਸਤਿਕਾਰਿਆ ਗਿਆ ਹੈ। ਉਨ੍ਹਾਂ ਵਿਸ਼ਵ ਪੰਜਾਬੀ ਦਿਵਸ ਮੌਕੇ ਲੋਕਾਂ ਨੂੰ ਵੱਧ ਤੋਂ ਵੱਧ ਪੰਜਾਬੀ ਸਭਿਆਚਾਰ, ਪੰਜਾਬੀ ਬੋਲੀ ਤੇ ਪੰਜਾਬੀ ਪਹਿਰਾਵੇ ਨੂੰ ਵਿਕਸਿਤ ਕਰਨ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਰਾਜ ਗਰੇਵਾਲ ‘ਆਪ’ ਯੂਥ ਵਿੰਗ ਹਲਕਾ ਬਰਨਾਲਾ ਦੇ ਕੋਆਰਡੀਨੇਟਰ ਨਿਯੁਕਤ ਅਗਲੀ ਖ਼ਬਰ ਸ੍ਰੀ ਰਾਧਾ ਅਸ਼ਟਮੀ ਮੌਕੇ ਹਲਕਾ ਵਿਧਾਇਕ ਵਲੋਂ ਰੱਖਿਆ ਜਾਵੇਗਾ ਸ਼ੈੱਡ ਦਾ ਨੀਂਹ ਪੱਥਰ -ਰਵੀ ਮੌੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।