20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਬਿਜਲੀ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਨਿਗਰਾਨ ਇੰਜੀਨੀਅਰ ਨਾਲ ਮੁਲਾਕਾਤ

ਮਹਿਲ ਕਲਾਂ, 19 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)- ਬਿਜਲੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਨਿਪਟਾਰੇ ਲਈ ਸੇਵਾ-ਮੁਕਤ ਇੰਜੀਨੀਅਰ ਕੇਵਲ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਵਫ਼ਦ ਨੇ ਨਿਗਰਾਨ ਇੰਜੀਨੀਅਰ (ਚੀਫ਼ ਇੰਜੀਨੀਅਰ ਸਾਊਥ ਪਟਿਆਲਾ) ਰਤਨ ਕੁਮਾਰ ਮਿੱਤਲ ਨਾਲ ਪਿੰਡ ਪੰਡੋਰੀ ਵਿਖੇ ਅਹਿਮ ਮੁਲਾਕਾਤ ਕੀਤੀ। ਇਸ ਦੌਰਾਨ ਬਿਜਲੀ ਵਿਭਾਗ ਦੇ ਕੰਮਕਾਜ ਤੇ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਵਿਸਥਾਰਪੂਰਵਕ ਚਰਚਾ ਹੋਈ।

ਅਜੀਤ ਡੈਸਕ 20-09-2026
ਮਹਿਲ ਕਲਾਂ, 19 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)- ਬਿਜਲੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਨਿਪਟਾਰੇ ਲਈ ਸੇਵਾ-ਮੁਕਤ ਇੰਜੀਨੀਅਰ ਕੇਵਲ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਵਫ਼ਦ ਨੇ ਨਿਗਰਾਨ ਇੰਜੀਨੀਅਰ (ਚੀਫ਼ ਇੰਜੀਨੀਅਰ ਸਾਊਥ ਪਟਿਆਲਾ) ਰਤਨ ਕੁਮਾਰ ਮਿੱਤਲ ਨਾਲ ਪਿੰਡ ਪੰਡੋਰੀ ਵਿਖੇ ਅਹਿਮ ਮੁਲਾਕਾਤ ਕੀਤੀ। ਇਸ ਦੌਰਾਨ ਬਿਜਲੀ ਵਿਭਾਗ ਦੇ ਕੰਮਕਾਜ ਤੇ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਵਿਸਥਾਰਪੂਰਵਕ ਚਰਚਾ ਹੋਈ। ਵਫ਼ਦ ਵਲੋਂ ਪ੍ਰਮੁੱਖ ਮੰਗ ਰੱਖੀ ਗਈ ਕਿ ਵਿਭਾਗੀ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ 220 ਕੇ.ਵੀ. ਸਬ ਡਿਵੀਜ਼ਨ ਮਹਿਲ ਕਲਾਂ ਨੂੰ ਦੋ ਭਾਗਾਂ ਵਿਚ ਵੰਡਿਆ ਜਾਵੇ। ਇਸ ਤੋਂ ਇਲਾਵਾ ਖਸਤਾ ਹਾਲਤ ਦਫ਼ਤਰਾਂ ਦੀ ਤੁਰੰਤ ਮੁਰੰਮਤ ਕਰਵਾਉਣ ਤੇ ਮੁਲਾਜ਼ਮਾਂ ਲਈ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਦੀ ਮੰਗ ਵੀ ਚੁੱਕੀ ਗਈ। ਮੀਟਿੰਗ ਦੌਰਾਨ ਸੇਵਾਮੁਕਤ ਇੰਜੀਨੀਅਰ ਕੇਵਲ ਸਿੰਘ ਧਾਲੀਵਾਲ ਨੇ ਸਾਲ 2008 ਵਿਚ ਡਿਊਟੀ ਦੌਰਾਨ ਜਾਨ ਗੁਆਉਣ ਵਾਲੇ ਮੁਲਾਜ਼ਮ ਹਾਕਮ ਸਿੰਘ ਗਾਗੇਵਾਲ ਦੇ ਪਰਿਵਾਰ ਨੂੰ ਤਰਸ ਦੇ ਆਧਾਰ ’ਤੇ ਨੌਕਰੀ ਅਤੇ ਬਣਦੇ ਵਿੱਤੀ ਲਾਭ ਦੇਣ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ। ਨਿਗਰਾਨ ਇੰਜੀਨੀਅਰ ਰਤਨ ਕੁਮਾਰ ਮਿੱਤਲ ਨੇ ਸਮੂਹ ਮਸਲਿਆਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਇਕ ਹਫ਼ਤੇ ਦੇ ਅੰਦਰ-ਅੰਦਰ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਮੌਕੇ ਇੰਜੀਨੀਅਰ ਗੁਰਮੇਲ ਸਿੰਘ ਚੰਨਣਵਾਲ, ਟੀ.ਐੱਸ.ਯੂ. ਬਰਨਾਲਾ ਦੇ ਸਰਕਲ ਸਕੱਤਰ ਕੁਲਵੀਰ ਸਿੰਘ ਔਲਖ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਭਾਜਪਾ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਬੱਸ ਨੇ ਟਰੈਕਟਰ ਨੂੰ ਮਾਰੀ ਜ਼ੋਰਦਾਰ ਟੱਕਰ, ਦੋ ਗੰਭੀਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।