ਪਿੰਡ ਭੱਦਲਵੱਡ ਨੇੜਿਓਂ 60 ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ
ਮਹਿਲ ਕਲਾਂ, 21 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)-ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਠੁੱਲੀਵਾਲ ਦੀ ਪੁਲਿਸ ਨੇ ਪਿੰਡ ਭੱਦਲਵੱਡ ਨੇੜੇ ਡਰੇਨ ਦੇ ਪੁਲ ਕੋਲੋਂ ਦੋ ਵਿਅਕਤੀਆਂ ਨੂੰ 60 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਸਹਾਇਕ ਥਾਣੇਦਾਰ ਮਨਜਿੰਦਰ ਕੌਰ ਚੁਹਾਣਕੇ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਪੁਲਿਸ ਪਾਰਟੀ ਨੇ ਜਦੋਂ ਡਰੇਨ ਪੁਲ ਨੇੜੇ ਬੈਠੇ ਦੋ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ, ਤਾਂ ਉਨ੍ਹਾਂ ਕੋਲੋਂ 60 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ।
ਅਜੀਤ ਡੈਸਕ
22-09-2026