ਦਿੱਲੀ ਪਬਲਿਕ ਸਕੂਲ ’ਚ ਮਨਾਇਆ ਗਿਆ ਪੰਜਾਬੀ ਦਿਵਸ
ਪੰਜਾਬੀ ਦਿਵਸ ਨਾਲ ਸਬੰਧਤ ਸਰਗਰਮੀਆਂ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ
ਸੰਗਰੂਰ, 25 ਸਤੰਬਰ (ਅਮਨਦੀਪ ਸਿੰਘ ਬਿੱਟਾ) - ਦਿੱਲੀ ਪਬਲਿਕ ਸਕੂਲ, ਸੰਗਰੂਰ ਵਿਖੇ ਪੰਜਾਬੀ ਭਾਸ਼ਾ, ਸਾਹਿਤ, ਸੱਭਿਆਚਾਰ ਅਤੇ ਅਮੀਰ ਪੰਜਾਬੀ ਵਿਰਸੇ ਪ੍ਰਤੀ ਵਿਦਿਆਰਥੀਆਂ ਵਿੱਚ ਪਿਆਰ ਅਤੇ ਸਤਿਕਾਰ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬੀ ਦਿਵਸ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਕੈਂਪਸ ਵਿੱਚ ਪੰਜਾਬੀ ਭਾਸ਼ਾ ਅਤੇ ਪੰਜਾਬੀ ਸੱਭਿਆਚਾਰ ਦੀ ਸੁੰਦਰ ਝਲਕ ਦੇਖਣ ਨੂੰ ਮਿਲੀ।
ਸੰਗਰੂਰ, 25 ਸਤੰਬਰ (ਅਮਨਦੀਪ ਸਿੰਘ ਬਿੱਟਾ) - ਦਿੱਲੀ ਪਬਲਿਕ ਸਕੂਲ, ਸੰਗਰੂਰ ਵਿਖੇ ਪੰਜਾਬੀ ਭਾਸ਼ਾ, ਸਾਹਿਤ, ਸੱਭਿਆਚਾਰ ਅਤੇ ਅਮੀਰ ਪੰਜਾਬੀ ਵਿਰਸੇ ਪ੍ਰਤੀ ਵਿਦਿਆਰਥੀਆਂ ਵਿੱਚ ਪਿਆਰ ਅਤੇ ਸਤਿਕਾਰ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬੀ ਦਿਵਸ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਕੈਂਪਸ ਵਿੱਚ ਪੰਜਾਬੀ ਭਾਸ਼ਾ ਅਤੇ ਪੰਜਾਬੀ ਸੱਭਿਆਚਾਰ ਦੀ ਸੁੰਦਰ ਝਲਕ ਦੇਖਣ ਨੂੰ ਮਿਲੀ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਦੀ ਮਹੱਤਤਾ ਨੂੰ ਦਰਸਾਉਂਦੀਆਂ ਵੱਖ-ਵੱਖ ਗਤੀਵਿਧੀਆਂ ਵਿੱਚ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਵੱਲੋਂ ਪੰਜਾਬੀ ਕਵਿਤਾਵਾਂ, ਭਾਸ਼ਣ, ਕਹਾਣੀਆਂ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਪੰਜਾਬੀ ਭਾਸ਼ਾ ਦੀ ਸੁੰਦਰਤਾ ਅਤੇ ਵਿਲੱਖਣਤਾ ਨੂੰ ਪੇਸ਼ ਕੀਤਾ ਗਿਆ। ਵਿਦਿਆਰਥੀਆਂ ਨੇ ਪੰਜਾਬ ਦੇ ਰਵਾਇਤੀ ਪਹਿਰਾਵੇ ਅਤੇ ਸੱਭਿਆਚਾਰਕ ਰੰਗਾਂ ਰਾਹੀਂ ਪੰਜਾਬ ਦੀ ਸ਼ਾਨਦਾਰ ਵਿਰਾਸਤ ਨੂੰ ਵੀ ਦਰਸਾਇਆ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਆਪਣੀ ਮਾਂ-ਬੋਲੀ ਪੰਜਾਬੀ ਨਾਲ ਜੁੜੇ ਰਹਿਣ ਅਤੇ ਰੋਜ਼ਾਨਾ ਜੀਵਨ ਵਿੱਚ ਪੰਜਾਬੀ ਭਾਸ਼ਾ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੇ ਵੀ ਪੰਜਾਬੀ ਭਾਸ਼ਾ ਨੂੰ ਪੜ੍ਹਨ, ਲਿਖਣ ਅਤੇ ਬੋਲਣ ਪ੍ਰਤੀ ਆਪਣੀ ਦਿਲਚਸਪੀ ਦਾ ਪ੍ਰਗਟਾਵਾ ਕੀਤਾ। ਸਕੂਲ ਦੀ ਪ੍ਰਿੰਸੀਪਲ ਅਰੁਣਾ ਜੈਸਵਾਲ ਨੇ ਵਿਦਿਆਰਥੀਆਂ ਦੇ ਉਤਸ਼ਾਹ ਅਤੇ ਸ਼ਾਨਦਾਰ ਪੇਸ਼ਕਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਾਂ-ਬੋਲੀ ਨਾਲ ਜੁੜਨਾ ਸਾਡੀ ਸੱਭਿਆਚਾਰਕ ਪਹਿਚਾਣ ਨੂੰ ਮਜ਼ਬੂਤ ਕਰਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਅਤੇ ਪੰਜਾਬੀ ਵਿਰਸੇ ਦੀ ਸੰਭਾਲ ਅਤੇ ਪ੍ਰਸਾਰ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਪੰਜਾਬੀ ਦਿਵਸ ਦਾ ਇਹ ਸਮਾਗਮ ਵਿਦਿਆਰਥੀਆਂ ਲਈ ਗਿਆਨਵਰਧਕ, ਰੌਚਕ ਅਤੇ ਯਾਦਗਾਰ ਰਿਹਾ ।