27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਪਿੰਡ ਚੀਮਾ ਤੋਂ ਨਾਈਵਾਲਾ ਸੜਕ ਨਾ ਬਣਨ ਕਾਰਨ ਰਾਹਗੀਰਾਂ ’ਚ ਰੋਸ

ਟੱਲੇਵਾਲ, 26 ਸਤੰਬਰ (ਸੋਨੀ ਚੀਮਾ)-ਪਿੰਡ ਚੀਮਾ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਇਕ ਅਹਿਮ ਮੀਟਿੰਗ ਸ਼ਿਵ ਮੰਦਰ ਚੀਮਾ ਵਿਖੇ ਇਕਾਈ ਪ੍ਰਧਾਨ ਗੋਗੀ ਚੀਮਾ ਦੀ ਅਗਵਾਈ ਵਿਚ ਹੋਈ। ਜਿਸ ਵਿਚ ਪਿੰਡ ਚੀਮਾ ਤੋਂ ਨਾਈਵਾਲਾ ਨੂੰ ਜੋੜਨ ਵਾਲੀ ਮੁੱਖ ਸੜਕ ਦੀ ਖਸਤਾ ਹਾਲਤ ਨੂੰ ਲੈ ਕੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਸਰਕਾਰ ਖ਼ਿਲਾਫ਼ ਰੋਸ ਜ਼ਾਹਰ ਕੀਤਾ ਗਿਆ।

ਭਾਕਿਯੂ ਡਕੌਂਦਾ ਵਲੋਂ ਸੱਤਾਧਾਰੀ ਪਾਰਟੀ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕਰਨ ਦਾ ਐਲਾਨ 27-09-2026
ਟੱਲੇਵਾਲ, 26 ਸਤੰਬਰ (ਸੋਨੀ ਚੀਮਾ)-ਪਿੰਡ ਚੀਮਾ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਇਕ ਅਹਿਮ ਮੀਟਿੰਗ ਸ਼ਿਵ ਮੰਦਰ ਚੀਮਾ ਵਿਖੇ ਇਕਾਈ ਪ੍ਰਧਾਨ ਗੋਗੀ ਚੀਮਾ ਦੀ ਅਗਵਾਈ ਵਿਚ ਹੋਈ। ਜਿਸ ਵਿਚ ਪਿੰਡ ਚੀਮਾ ਤੋਂ ਨਾਈਵਾਲਾ ਨੂੰ ਜੋੜਨ ਵਾਲੀ ਮੁੱਖ ਸੜਕ ਦੀ ਖਸਤਾ ਹਾਲਤ ਨੂੰ ਲੈ ਕੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਸਰਕਾਰ ਖ਼ਿਲਾਫ਼ ਰੋਸ ਜ਼ਾਹਰ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂ ਬਲਵੰਤ ਸਿੰਘ ਚੀਮਾ ਜ਼ਿਲ੍ਹਾ ਮੀਤ ਪ੍ਰਧਾਨ ਡਕੌਂਦਾ, ਹਰਬੰਸ ਸਿੰਘ ਹਰੀ ਬਲਾਕ ਆਗੂ ਅਤੇ ਹਰਜਿੰਦਰ ਸਿੰਘ ਭੰਗੂ ਨੇ ਕਿਹਾ ਕਿ ਪ੍ਰਸ਼ਾਸਨ ਅਤੇ ਸਰਕਾਰ ਵਲੋਂ ਇਸ ਸੜਕ ਨੂੰ ਪੁੱਟ ਕੇ ਲੰਬੇ ਸਮੇਂ ਤੋਂ ਇੰਝ ਹੀ ਛੱਡ ਦਿੱਤਾ ਗਿਆ ਹੈ, ਜਿਸ ਕਾਰਨ ਲੰਘਣ ਵਾਲੇ ਰਾਹਗੀਰਾਂ ਅਤੇ ਇਲਾਕਾ ਨਿਵਾਸੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਗੂਆਂ ਨੇ ਕਿਹਾ ਕਿ ਸੜਕ ਦੀ ਮਾੜੀ ਹਾਲਤ ਕਾਰਨ ਆਏ ਦਿਨ ਹਾਦਸੇ ਵਾਪਰ ਰਹੇ ਹਨ ਅਤੇ ਧੂੜ-ਮਿੱਟੀ ਕਾਰਨ ਲੋਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਵਾਰ-ਵਾਰ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਉਣ ਦੇ ਬਾਵਜੂਦ ਵੀ ਇਸ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਨਹੀਂ ਕਰਵਾਇਆ ਗਿਆ, ਜਿਸ ਕਾਰਨ ਸਮੁੱਚੇ ਇਲਾਕੇ ਦੇ ਲੋਕਾਂ ਅਤੇ ਕਿਸਾਨਾਂ ਵਿਚ ਸਰਕਾਰ ਖ਼ਿਲਾਫ਼ ਤਿੱਖਾ ਰੋਸ ਹੈ। ਕਿਸਾਨ ਯੂਨੀਅਨ ਡਕੌਂਦਾ ਨੇ ਸਰਕਾਰ ਦੀ ਇਸ ਬੇਰੁਖ਼ੀ ਖ਼ਿਲਾਫ਼ ਆਰ-ਪਾਰ ਦੀ ਲੜਾਈ ਦਾ ਐਲਾਨ ਕਰਦਿਆਂ ਕਿਹਾ ਕਿ ਜੇਕਰ ਜਲਦੀ ਹੀ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਨਾ ਕੀਤਾ ਗਿਆ , ਤਾਂ ਆਉਣ ਵਾਲੇ ਦਿਨਾਂ ਵਿਚ ਸੱਤਾਧਾਰੀ ਪਾਰਟੀ ਦੇ ਆਗੂਆਂ ਦਾ ਇਲਾਕੇ ਵਿਚ ਪਹੁੰਚਣ ’ਤੇ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ ਜਾਵੇਗਾ । ਇਸ ਮੀਟਿੰਗ ਦੌਰਾਨ ਅੱਜ ਜਥੇਬੰਦੀ ਦੀ ਪਿੰਡ ਇਕਾਈ ਵਿਚ ਗੁਰਪ੍ਰੀਤ ਸਿੰਘ ਪਾਰੀਕੇ, ਭੋਲਾ ਸਿੰਘ ਪਾਰੀਕੇ, ਸੁਖਮੰਦਰ ਸਿੰਘ ਘਿੰਨੇਕਾ, ਗੁਰਪ੍ਰੀਤ ਸਿੰਘ ਜੌਹਲ, ਰਾਜਿੰਦਰ ਸਿੰਘ ਰਾਜੂ ਮਿਸਤਰੀ, ਅਵਤਾਰ ਸਿੰਘ ਕਾਲਾ ਸੱਫੇਕਾ, ਨਿਰਪਾਲ ਸਿੰਘ, ਸੁਖਜਿੰਦਰ ਸਿੰਘ ਗਾਂਧੀਕੇ ਆਦਿ ਨਵੇਂ ਮੈਂਬਰ ਵੀ ਸ਼ਾਮਿਲ ਹੋਏ। ਜਿਨ੍ਹਾਂ ਦਾ ਜੱਥੇਬੰਦੀ ਦੇ ਆਗੂਆਂ ਵਲੋਂ ਭਰਵਾਂ ਸਵਾਗਤ ਵੀ ਕੀਤਾ ਗਿਆ। ਇਸ ਮੌਕੇ ਜੱਥੇਬੰਦੀ ਨਾਲ ਸਬੰਧਿਤ ਆਗੂ ਤੇ ਕਿਸਾਨ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਸੀਵਰਮੈਨ ਯੂਨੀਅਨ ਦੀ ਮੀਟਿੰਗ ਅਗਲੀ ਖ਼ਬਰ ਮਦਰ ਟੀਚਰ ਸਕੂਲ ਦੇ ਵਿਦਿਆਰਥੀਆਂ ਨੇ ਏਡਜ਼ ਸੰਬੰਧੀ ਜਾਗਰੂਕਤਾ ਰੈਲੀ ਕੱਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।