28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਹਲਕਾ ਬਰਨਾਲਾ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਸਮੇਂ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਰਹਾਂਗਾ- ਬਾਠ

ਬਰਨਾਲਾ, 27 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਹਲਕਾ ਬਰਨਾਲਾ ਦੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਪ੍ਰੇਸ਼ਾਨੀਆਂ ਦੇ ਹੱਲ ਲਈ ਹਰ ਸਮੇਂ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਰਹਾਂਗਾ ਅਤੇ ਲੋਕ ਨਸ਼ਿਆਂ ਦੀ ਸਮੱਸਿਆ, ਸੀਵਰੇਜ, ਵਾਟਰ ਸਪਲਾਈ, ਸਰਕਾਰੀ ਦਫ਼ਤਰਾਂ ਵਿਚ ਭ੍ਰਿਸ਼ਟਾਚਾਰ ਜਾਂ ਹੋਰ ਕਿਸੇ ਵੀ ਲੋਕ-ਮਸਲੇ ਸਬੰਧੀ ਉਨ੍ਹਾਂ ਨਾਲ ਜਦੋਂ ਮਰਜ਼ੀ ਸੰਪਰਕ ਕਰ ਸਕਦੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਹਲਕਾ ਇੰਚਾਰਜ ਗੁਰਦੀਪ ਸਿੰਘ ਬਾਠ ਨੇ ਕਿਹਾ ਕਿ ਉਹ ਪਹਿਲਾਂ ਵੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਉਨ੍ਹਾਂ ਦੇ ਨਾਲ ਖੜ੍ਹਦੇ ਰਹੇ ਹਨ ਅਤੇ ਹੁਣ ਪਾਰਟੀ ਤਰਫ਼ੋਂ ਹਲਕਾ ਇੰਚਾਰਜ ਵਜੋਂ ਮਿਲੀ ਜ਼ਿੰਮੇਵਾਰੀ ਤੋਂ ਬਾਅਦ ਵੀ ਲੋਕਾਂ ਦੇ ਹੱਕਾਂ ਦੀ ਆਵਾਜ਼ ਨੂੰ ਹੋਰ ਵੀ ਮਜ਼ਬੂਤੀ ਨਾਲ ਉਠਾਉਣਗੇ।

ਗੁਰਦੀਪ ਸਿੰਘ ਬਾਠ। 28-09-2026
ਬਰਨਾਲਾ, 27 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਹਲਕਾ ਬਰਨਾਲਾ ਦੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਪ੍ਰੇਸ਼ਾਨੀਆਂ ਦੇ ਹੱਲ ਲਈ ਹਰ ਸਮੇਂ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਰਹਾਂਗਾ ਅਤੇ ਲੋਕ ਨਸ਼ਿਆਂ ਦੀ ਸਮੱਸਿਆ, ਸੀਵਰੇਜ, ਵਾਟਰ ਸਪਲਾਈ, ਸਰਕਾਰੀ ਦਫ਼ਤਰਾਂ ਵਿਚ ਭ੍ਰਿਸ਼ਟਾਚਾਰ ਜਾਂ ਹੋਰ ਕਿਸੇ ਵੀ ਲੋਕ-ਮਸਲੇ ਸਬੰਧੀ ਉਨ੍ਹਾਂ ਨਾਲ ਜਦੋਂ ਮਰਜ਼ੀ ਸੰਪਰਕ ਕਰ ਸਕਦੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਹਲਕਾ ਇੰਚਾਰਜ ਗੁਰਦੀਪ ਸਿੰਘ ਬਾਠ ਨੇ ਕਿਹਾ ਕਿ ਉਹ ਪਹਿਲਾਂ ਵੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਉਨ੍ਹਾਂ ਦੇ ਨਾਲ ਖੜ੍ਹਦੇ ਰਹੇ ਹਨ ਅਤੇ ਹੁਣ ਪਾਰਟੀ ਤਰਫ਼ੋਂ ਹਲਕਾ ਇੰਚਾਰਜ ਵਜੋਂ ਮਿਲੀ ਜ਼ਿੰਮੇਵਾਰੀ ਤੋਂ ਬਾਅਦ ਵੀ ਲੋਕਾਂ ਦੇ ਹੱਕਾਂ ਦੀ ਆਵਾਜ਼ ਨੂੰ ਹੋਰ ਵੀ ਮਜ਼ਬੂਤੀ ਨਾਲ ਉਠਾਉਣਗੇ। ਸ: ਬਾਠ ਨੇ ‘ਆਪ’ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੂਬੇ ਵਿਚ ਭ੍ਰਿਸ਼ਟਾਚਾਰ, ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਮੌਤਾਂ ਅਤੇ ਅਮਨ-ਕਾਨੂੰਨ ਦੀ ਸਥਿਤੀ ਸਬੰਧੀ ਲਗਾਤਾਰ ਮਾਮਲੇ ਸਾਹਮਣੇ ਆ ਰਹੇ ਹਨ। ਇਨ੍ਹਾਂ ਮੁੱਦਿਆਂ ਕਾਰਨ ਲੋਕਾਂ ਵਿਚ ਸਰਕਾਰ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਆਮ ਆਦਮੀ ਪਾਰਟੀ ਨੂੰ ਮੂੰਹ ਨਹੀਂ ਲਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ, ਸੂਬੇ ਵਿਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨਾ ਅਤੇ ਲੋਕਾਂ ਨੂੰ ਬਿਹਤਰ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ।
ਪਿਛਲੀ ਖ਼ਬਰ ਬੀਬੀ ਮਲਕੀਤ ਕੌਰ ਸਹੋਤਾ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਤਰਲੋਚਨ ਬਾਂਸਲ ਨੇ ਪਦਮਸ੍ਰੀ ਸ਼ੰਟੀ ਨੂੰ ਹਸਪਤਾਲ ’ਚ ਬੁਨਿਆਦੀ ਸਹੂਲਤਾਂ ਦੀ ਘਾਟ ਸੰਬੰਧੀ ਕਰਵਾਇਆ ਜਾਣੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।