28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਮਨੁੱਖੀ ਅਧਿਕਾਰ ਕਮਿਸ਼ਨ ਦਾ ਮਕਸਦ ਨਾਗਰਿਕਾਂ ਦੇ ਮੂਲ ਅਤੇ ਮਾਨਵੀ ਅਧਿਕਾਰ ਸੁਰੱਖਿਅਤ ਰੱਖਣਾ- ਸ਼ੰਟੀ

ਤਪਾ ਮੰਡੀ, 27 ਸਤੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਮਨੁੱਖੀ ਅਧਿਕਾਰਾਂ ਦੀ ਰਾਖੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਪੰਜਾਬ ਰਾਜ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਲੋਕਾਂ ਤੱਕ ਸਿੱਧੀ ਪਹੁੰਚ ਬਣਾਉਣ ਦੀ ਮੁਹਿੰਮ ਜਾਰੀ ਹੈ। ਇਸੇ ਤਹਿਤ ਕਮਿਸ਼ਨ ਦੇ ਮੈਂਬਰ ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ ਤਪਾ ਦੀ ਅਗਰਵਾਲ ਧਰਮਸ਼ਾਲਾ ਵਿਖੇ ਉਚੇਚੇ ਤੌਰ ’ਤੇ ਪਹੁੰਚੇ, ਜਿੱਥੇ ਉਨ੍ਹਾਂ ਨਾਲ ਸਟੇਟ ਐਵਾਰਡੀ ਭੋਲਾ ਸਿੰਘ ਵਿਰਕ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।

ਸੰਬੋਧਨ ਕਰਦੇ ਹੋਏ ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ। ਤਸਵੀਰ : ਪ੍ਰਵੀਨ ਗਰਗ 28-09-2026
ਤਪਾ ਮੰਡੀ, 27 ਸਤੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਮਨੁੱਖੀ ਅਧਿਕਾਰਾਂ ਦੀ ਰਾਖੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਪੰਜਾਬ ਰਾਜ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਲੋਕਾਂ ਤੱਕ ਸਿੱਧੀ ਪਹੁੰਚ ਬਣਾਉਣ ਦੀ ਮੁਹਿੰਮ ਜਾਰੀ ਹੈ। ਇਸੇ ਤਹਿਤ ਕਮਿਸ਼ਨ ਦੇ ਮੈਂਬਰ ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ ਤਪਾ ਦੀ ਅਗਰਵਾਲ ਧਰਮਸ਼ਾਲਾ ਵਿਖੇ ਉਚੇਚੇ ਤੌਰ ’ਤੇ ਪਹੁੰਚੇ, ਜਿੱਥੇ ਉਨ੍ਹਾਂ ਨਾਲ ਸਟੇਟ ਐਵਾਰਡੀ ਭੋਲਾ ਸਿੰਘ ਵਿਰਕ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਉਨ੍ਹਾਂ ਦੇ ਤਪਾ ਪਹੁੰਚਣ ’ਤੇ ਮਹਾਂਕਾਂਵੜ ਸੰਘ ਦੇ ਸੂਬਾ ਪ੍ਰਧਾਨ ਤਰਲੋਚਨ ਬਾਂਸਲ ਨੇ ਆਪਣੇ ਸਾਥੀਆਂ ਸਮੇਤ ਭਰਵਾਂ ਸਵਾਗਤ ਕੀਤਾ। ਉਪਰੰਤ ਜਤਿੰਦਰ ਸਿੰਘ ਸ਼ੰਟੀ ਨੇ ਓਪਨ ਹੀਅਰਿੰਗ ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਨਿਪਟਾਰੇ ਲਈ ਹਦਾਇਤਾਂ ਦਿੱਤੀਆਂ। ਆਪਣੇ ਸੰਬੋਧਨ ਦੌਰਾਨ ਸ਼ੰਟੀ ਨੇ ਕਿਹਾ ਕਿ ਕਮਿਸ਼ਨ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਹਰ ਨਾਗਰਿਕ ਦੇ ਮੂਲ ਅਤੇ ਮਾਨਵੀ ਅਧਿਕਾਰ ਸੁਰੱਖਿਅਤ ਰਹਿਣ। ਲੋਕਾਂ ਤੱਕ ਪਹੁੰਚ ਆਸਾਨ ਬਣਾਉਣ ਲਈ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ 10 ਤੋਂ 15 ਮੈਂਬਰਾਂ ਵਾਲੇ ਕੋਰ ਗਰੁੱਪ ਬਣਾਏ ਗਏ ਹਨ, ਜਿਨ੍ਹਾਂ ਵਿਚ ਐਡਵੋਕੇਟ, ਡਾਕਟਰ, ਸੇਵਾ-ਮੁਕਤ ਅਧਿਕਾਰੀ ਅਤੇ ਐਨ.ਜੀ.ਓਜ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਜਾਗਰੂਕਤਾ ਮੁਹਿੰਮਾਂ ਅਤੇ ਕੈਂਪਾਂ ਕਾਰਨ ਕਮਿਸ਼ਨ ਕੋਲ ਆਉਣ ਵਾਲੀਆਂ ਸ਼ਿਕਾਇਤਾਂ ਦੀ ਗਿਣਤੀ ਰੋਜ਼ਾਨਾ 10-15 ਤੋਂ ਵੱਧ ਕੇ ਲਗਭਗ 500 ਹੋ ਗਈ ਹੈ । ਉਨ੍ਹਾਂ ਕਿਹਾ ਕਿ ਬਕਾਇਆ ਬਿੱਲ ਦੇ ਨਾਂਅ ’ਤੇ ਮ੍ਰਿਤਕ ਦੇਹ ਰੋਕਣਾ ਗੰਭੀਰ ਮਨੁੱਖੀ ਅਧਿਕਾਰ ਮਾਮਲਾ ਹੈ। ਇਸ ਤੋਂ ਇਲਾਵਾ ਸਿਹਤ ਸੇਵਾਵਾਂ, ਐਂਬੂਲੈਂਸ, ਬਲੱਡ ਬੈਂਕ ਅਤੇ ਗੈਰ-ਕਾਨੂੰਨੀ ਇਮੀਗ੍ਰੇਸ਼ਨ ਏਜੰਟਾਂ ਨਾਲ ਸੰਬੰਧਿਤ ਸ਼ਿਕਾਇਤਾਂ ਨੂੰ ਵੀ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਇਸ ਮੌਕੇ ਮਹਾਂਕਾਂਵੜ ਸੰਘ ਦੇ ਸੂਬਾ ਪ੍ਰਧਾਨ ਤਰਲੋਚਨ ਬਾਂਸਲ ਨੇ ਸ਼ਹਿਰ ਦੀਆਂ ਸਮਾਜਿਕ, ਧਾਰਮਿਕ ਸੰਸਥਾਵਾਂ ਸਬੰਧੀ ਵਿਸਥਾਰ ਪੂਰਵਕ ਚਾਨਣਾ ਪਾਇਆ । ਉਪਰੰਤ ਮਿੰਨੀ ਸਹਾਰਾ ਕਲੱਬ ਦੇ ਚੇਅਰਮੈਨ ਪ੍ਰਵੀਨ ਗਰਗ ਵਲੋਂ ਵੀ ਸਹਾਰਾ ਕਲੱਬ ਦੀਆਂ ਗਤੀਵਿਧੀਆਂ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ ਗਿਆ। ਅੰਤ ’ਚ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਤਰਲੋਚਨ ਬਾਂਸਲ, ਸ਼ੈਲਰ ਐਸੋਸੀਏਸ਼ਨ, ਆੜ੍ਹਤੀਆ ਐਸੋਸੀਏਸ਼ਨ ਅਤੇ ਮਿੰਨੀ ਸਹਾਰਾ ਕਲੱਬ ਤਪਾ ਵਲੋਂ ਪਦਮ ਸ੍ਰੀ ਜਤਿੰਦਰ ਸ਼ੰਟੀ ਨੂੰ ਸਨਮਾਨਿਤ ਕੀਤਾ ਗਿਆ। ਬਾਂਸਲ ਵਲੋਂ ਤਪਾ ਪਹੁੰਚਣ ’ਤੇ ਸ੍ਰੀ ਸ਼ੰਟੀ ਦਾ ਦਿਲ ਦੀਆਂ ਗਹਿਰਾਈਆਂ ’ਚੋਂ ਤਹਿ ਦਿਲੋਂ ਧੰਨਵਾਦ ਕੀਤਾ। ਸਟੇਜ ਸਕੱਤਰ ਦੀ ਭੂਮਿਕਾ ਮਾਸਟਰ ਜਸਵੰਤ ਸਿੰਘ ਨੇ ਬਾਖ਼ੂਬੀ ਨਿਭਾਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਵੇਕ ਮੋਦੀ, ਐਸ.ਪੀ ਬਾਲ ਕ੍ਰਿਸ਼ਨ ਸਿੰਗਲਾ, ਐਸ.ਡੀ.ਐਮ ਤਪਾ ਆਯੂਸ਼ ਗੋਇਲ, ਡੀ.ਐਸ.ਪੀ ਜਸਕਰਨ ਸਿੰਘ ਬਰਾੜ, ਜੇਲ੍ਹ ਸੁਪਰਡੈਂਟ ਐਸ.ਐਸ ਨੰਦਗੜ੍ਹ, ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ, ਸਿਟੀ ਇੰਚਾਰਜ ਕੁਲਵੰਤ ਸਿੰਘ, ਕਾਰਜ ਸਾਧਕ ਅਫਸਰ ਹਰਪ੍ਰੀਤ ਸਿੰਘ, ਡਾ: ਕੰਵਲਜੀਤ ਸਿੰਘ ਬਾਜਵਾ, ਏ.ਪੀ.ਆਰ.ਓ. ਜਗਵੀਰ ਕੌਰ, ਬੀ.ਐਸ. ਬੇਦੀ ਪ੍ਰਾਈਵੇਟ ਸੈਕਟਰੀ, ਧਰੁਵ ਸੈਣੀ ਪੀ.ਏ. ਟੂ ਜਤਿੰਦਰ ਸਿੰਘ ਸ਼ੰਟੀ, ਅਮਨਦੀਪ ਸਿੰਘ, ਵਰਿੰਦਰ ਪਾਲ ਮਾਨ, ਮਹਿੰਦਰ ਕੌਰ, ਮੀਨਾਕਸ਼ੀ ਬਾਂਸਲ, ਮਨਜਿੰਦਰ ਸਿੰਘ ਕਲੇਰ, ਹੈਰੀ, ਸਮਾਜ ਸੇਵੀ ਸੋਨੂੰ ਸੇਠੀ, ਲੇਖ ਰਾਜ ਸਹਿਜੜਾ, ਵਪਾਰ ਮੰਡਲ ਦੇ ਪ੍ਰਧਾਨ ਦੀਪਕ ਬਾਂਸਲ, ਚੇਅਰਮੈਨ ਸੰਦੀਪ ਕੁਮਾਰ ਵਿੱਕੀ, ਨਰੇਸ਼ ਮਿੱਤਲ, ਭਗਵੰਤ ਚੱਠਾ, ਕੌਂਸਲਰ ਗੁਰਮੀਤ ਸਿੰਘ ਰੋੜ, ਐਂਬੂਲੈਂਸ ਇੰਚਾਰਜ ਰਾਜੂ ਮੌੜ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਸੁਰੇਸ਼ ਕੁਮਾਰ ਕਾਲਾ ਤਾਜੋ, ਸਤਪਾਲ ਗੋਇਲ (ਕੇ.ਕੇ. ਲੈਬ), ਸੰਜੀਵ ਟਾਂਡਾ, ਮਨੋਜ ਸਿੰਗਲਾ, ਐਡਵੋਕੇਟ ਅਮਰਦੀਪ ਰੰਗੀਆਂ, ਧਰਮਪਾਲ ਬਾਂਸਲ, ਸੀਨੀਅਰ ਪੱਤਰਕਾਰ ਜਤਿੰਦਰ ਦੇਵਗਨ, ਐਡਵੋਕੇਟ ਸੰਗਮ ਬਾਂਸਲ, ਐਡਵੋਕੇਟ ਬਲਦੇਵ ਕ੍ਰਿਸ਼ਨ ਬਾਂਸਲ, ਰਾਕੇਸ਼ ਸਿੰਗਲਾ, ਸਮਾਜ ਸੇਵੀ ਪਰਮਜੀਤ ਸਿੰਘ ਪੰਮਾ ਤਾਜੋ, ਵਿਨੋਦ ਬਾਂਸਲ, ਮਾਸਟਰ ਸ਼ੰਟੀ, ਰਵਿੰਦਰ ਨਿਓਲਾ, ਜੰਗ ਬਹਾਦਰ ਗੋਇਲ, ਮੋਹਨ ਲਾਲ ਤਾਜੋ, ਅਜੇਪਾਲ ਸੂਰੀਆ, ਡੋਗਰ ਸਿੰਘ, ਰੋਕੀ ਕਪੂਰ, ਸੰਦੀਪ ਭੈਣੀ, ਭਗਵਾਨ ਸਿੰਘ ਭਾਨਾ, ਲੁਭਾਸ਼ ਸਿੰਗਲਾ, ਵਿਨੋਦ ਕਾਲਾ, ਜੋਨੀ ਕੁਮਾਰ, ਅੰਕਿਤ ਸਿੰਗਲਾ, ਪ੍ਰੀਤਮ ਸਿੰਘ, ਪ੍ਰਦੀਪ ਕੁਮਾਰ ਦੀਪਾ, ਐਡਵੋਕੇਟ ਅਮਰਦੀਪ ਸਿੰਘ ਰੰਗੀਆਂ ਤੋਂ ਇਲਾਵਾ ਵੱਖ-ਵੱਖ ਐਸੋਸੀਏਸ਼ਨਾਂ ਅਤੇ ਹੋਰ ਪ੍ਰਮੁੱਖ ਨੁਮਾਇੰਦੇ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬੀ ਸਾਹਿਤ ਸਭਾ ਬਰਨਾਲਾ ਨੇ ਨਾਵਲ ‘ਹਮ ਐਸੇ ਅਪਰਾਧੀ’ ਉੱਪਰ ਗੋਸ਼ਟੀ ਕਰਵਾਈ ਅਗਲੀ ਖ਼ਬਰ ਡਾ. ਲਖਬੀਰ ਸਿੰਘ ਗੁਰੂ ਰਵਿਦਾਸ ਕਲੱਬ ਹੰਡਿਆਇਆ ਦੇ ਚੇਅਰਮੈਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।