28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਸ਼੍ਰੋਮਣੀ ਅਕਾਲੀ ਦਲ (ਬ) ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣਾ ਸਮੇਂ ਦੀ ਲੋੜ- ਢਿੱਲਵਾਂ

ਤਪਾ ਮੰਡੀ, 27 ਸਤੰਬਰ (ਵਿਜੇ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਢਿੱਲਵਾਂ ਨੂੰ ਇੱਕ ਹੋਰ ਜ਼ਿੰਮੇਵਾਰੀ ਦਿੰਦਿਆਂ ਹੋਇਆਂ ਮਲੇਰਕੋਟਲਾ ਦਾ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਆਗੂਆਂ ਅਤੇ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਜਥੇਬੰਦੀ ਦੀ ਮਜ਼ਬੂਤੀ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਸਰਗਰਮ ਕਰਨ ਸਬੰਧੀ ਚਰਚਾ ਕੀਤੀ ਗਈ।

ਅਜੀਤ ਡੈਸਕ 28-09-2026
ਤਪਾ ਮੰਡੀ, 27 ਸਤੰਬਰ (ਵਿਜੇ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਢਿੱਲਵਾਂ ਨੂੰ ਇੱਕ ਹੋਰ ਜ਼ਿੰਮੇਵਾਰੀ ਦਿੰਦਿਆਂ ਹੋਇਆਂ ਮਲੇਰਕੋਟਲਾ ਦਾ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਆਗੂਆਂ ਅਤੇ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਜਥੇਬੰਦੀ ਦੀ ਮਜ਼ਬੂਤੀ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਸਰਗਰਮ ਕਰਨ ਸਬੰਧੀ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਆਪਣਾ ਇਤਿਹਾਸ ਅਤੇ ਪੰਜਾਬ ਦੀ ਰਾਜਨੀਤੀ ਵਿਚ ਅਹਿਮ ਸਥਾਨ ਹੈ ਕਿਉਂਕਿ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਵਰਕਰਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਆਉਣ ਵਾਲੀਆਂ ਗਤੀਵਿਧੀਆਂ, ਜਥੇਬੰਦਕ ਢਾਂਚੇ ਅਤੇ ਵਰਕਰਾਂ ਦੀ ਭੂਮਿਕਾ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ ਤਾਂ ਜੋ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਤਾਂ ਜੋ ਵਿਧਾਨ ਸਭਾ ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਆਪਣੀ ਅਹਿਮ ਭੂਮਿਕਾ ਅਦਾ ਕਰ ਸਕੇ। ਇਸ ਮੌਕੇ ਹਾਜ਼ਰ ਆਗੂਆਂ ਜਿਨ੍ਹਾਂ ਵਿਚ ਸਰਪੰਚ ਕੁਲਵਿੰਦਰ ਸਿੰਘ ਕਿੰਦੀ, ਕੁਲਦੀਪ ਸਿੰਘ ਖਾਲਸਾ, ਯੂਥ ਆਗੂ ਸਤਵਿੰਦਰ ਸਿੰਘ ਸੋਨਾ ਢਿੱਲੋਂ, ਸੀਨੀਅਰ ਆਗੂ ਇਕਬਾਲ ਸਿੰਘ ਢਿੱਲੋਂ, ਭੁਪਿੰਦਰ ਸਿੰਘ ਕਾਲਾ ਢਿੱਲਵਾਂ, ਹਰਪ੍ਰੀਤ ਸਿੰਘ ਢਿੱਲਵਾਂ, ਬਲਦੀਪ ਸਿੰਘ ਤੋਂ ਇਲਾਵਾ ਵਰਕਰਾਂ ਨੇ ਰਣਦੀਪ ਸਿੰਘ ਢਿੱਲਵਾਂ ਨੂੰ ਨਵੀ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ।
ਪਿਛਲੀ ਖ਼ਬਰ ਮਾਰਕੀਟ ਕਮੇਟੀ ਮਹਿਲ ਕਲਾਂ ’ਚ ਛਿੜੀ ਕੁਰਸੀ ਦੀ ਜੰਗ ਅਗਲੀ ਖ਼ਬਰ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਬੁੱਤ ਨਜ਼ਦੀਕ ਬਣੀਆਂ ਸਿੱਖ ਇਤਿਹਾਸਕ ਪੇਂਟਿੰਗਾਂ ’ਤੇ ਪੋਸਟਰ ਨਾ ਲਾਉਣ ਦੀ ਅਪੀਲ- ਲੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।