29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਟੰਡਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਅਥਲੈਟਿਕ ਮੁਕਾਬਲਿਆਂ ’ਚ 15 ਤਗਮੇ ਜਿੱਤੇ

ਬਰਨਾਲਾ, 28 ਸਤੰਬਰ (ਅਸ਼ੋਕ ਭਾਰਤੀ)-ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਅਥਲੈਟਿਕ ਮੁਕਾਬਲਿਆਂ ਵਿਚ 15 ਤਗਮੇ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਸ਼ਾਲਨੀ ਕੌਸ਼ਲ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥਣ ਹਰਨੂਰ ਕੌਰ ਨੇ ਡਿਸਕਸ ਥਰੋ, ਸਿਮਰਨਜੋਤ ਕੌਰ ਨੇ ਹਾਈ ਜੰਪ, ਹਰਲੀਨ ਕੌਰ ਨੇ ਹਾਈ ਜੰਪ, ਪਰੀਜੋਤ ਕੌਰ ਨੇ 400 ਮੀਟਰ ਦੌੜ, ਦਕਸ਼ ਜੋਤ ਸਿੰਘ ਨੇ ਜੈਵਲਿਨ ਥਰੋ ਅਤੇ ਕਮਲਪ੍ਰੀਤ ਸਿੰਘ ਨੇ ਲੌਂਗ ਜੰਪ ਵਿਚ ਸੋਨੇ ਦੇ ਤਗਮੇ ਜਿੱਤੇ।

ਅਜੀਤ ਡੈਸਕ 29-09-2026
ਬਰਨਾਲਾ, 28 ਸਤੰਬਰ (ਅਸ਼ੋਕ ਭਾਰਤੀ)-ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਅਥਲੈਟਿਕ ਮੁਕਾਬਲਿਆਂ ਵਿਚ 15 ਤਗਮੇ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਸ਼ਾਲਨੀ ਕੌਸ਼ਲ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥਣ ਹਰਨੂਰ ਕੌਰ ਨੇ ਡਿਸਕਸ ਥਰੋ, ਸਿਮਰਨਜੋਤ ਕੌਰ ਨੇ ਹਾਈ ਜੰਪ, ਹਰਲੀਨ ਕੌਰ ਨੇ ਹਾਈ ਜੰਪ, ਪਰੀਜੋਤ ਕੌਰ ਨੇ 400 ਮੀਟਰ ਦੌੜ, ਦਕਸ਼ ਜੋਤ ਸਿੰਘ ਨੇ ਜੈਵਲਿਨ ਥਰੋ ਅਤੇ ਕਮਲਪ੍ਰੀਤ ਸਿੰਘ ਨੇ ਲੌਂਗ ਜੰਪ ਵਿਚ ਸੋਨੇ ਦੇ ਤਗਮੇ ਜਿੱਤੇ। ਪਰੀਜੋਤ ਕੌਰ ਨੇ ਸ਼ਾਟ ਪੁੱਟ, ਹਰਨੂਰ ਕੌਰ ਨੇ ਸ਼ਾਟ ਪੁੱਟ, ਤਨਵੀ ਨੇ 200 ਮੀਟਰ ਦੌੜ, ਕਮਲਪ੍ਰੀਤ ਸਿੰਘ ਨੇ 100 ਮੀਟਰ ਦੌੜ, ਸਮਰਪ੍ਰੀਤ ਸਿੰਘ ਨੇ ਸ਼ਾਟ ਪੁੱਟ ਅਤੇ ਹਰਏਕਮਵੀਰ ਸਿੰਘ ਨੇ 800 ਮੀਟਰ ਦੌੜ ਵਿਚ ਚਾਂਦੀ ਦੇ ਤਗਮੇ ਜਿੱਤੇ। ਹਰਏਕਮਵੀਰ ਸਿੰਘ ਨੇ ਡਿਸਕਸ ਥਰੋ, ਗਗਨਦੀਪ ਸਿੰਘ ਨੇ 400 ਮੀਟਰ ਦੌੜ ਅਤੇ ਪਰੀਜੋਤ ਕੌਰ ਨੇ ਲੌਂਗ ਜੰਪ ਵਿਚ ਤਾਂਬੇ ਦੇ ਤਗਮੇ ਜਿੱਤੇ ਹਨ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸੰਸਥਾ ਦੇ ਐਮ.ਡੀ. ਸ੍ਰੀ ਸ਼ਿਵ ਸਿੰਗਲਾ, ਪ੍ਰਿੰਸੀਪਲ ਸ਼ਾਲਨੀ ਕੌਸ਼ਲ ਨੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਕੋਚ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਡਰੋਨ ਸ਼ੋਅ ਕਰਵਾਇਆ ਅਗਲੀ ਖ਼ਬਰ ਸ੍ਰੀ ਕਾਂਸ਼ੀ ਰਾਮ ਦੇ ਪ੍ਰੀ-ਨਿਰਮਾਣ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ 2 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।