30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਪੰਜਾਬ ‘ਚੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ‘ਵਾਰਿਸ ਪੰਜਾਬ ਦੇ’ ਪਾਰਟੀ ਨੂੰ ਸਾਥ ਦੇਣ ਦਾ ਸੱਦਾ

ਚੀਮਾ ਮੰਡੀ, 29 ਸਤੰਬਰ (ਗੁਰਜੀਤ ਸਿੰਘ ਚਹਿਲ) -‘ਵਾਰਿਸ ਪੰਜਾਬ ਦੇ’ ਪਾਰਟੀ ਦੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਅਵਤਾਰ ਸਿੰਘ ਸਾਬਕਾ ਸਰਪੰਚ ਕਾਹਨਗੜ੍ਹ ਨੇ ਕਿਹਾ ਕਿ ਪੰਜਾਬ ਦੀ ਸਿਆਸਤ ‘ਚ ਨਵੀਂ ਸੋਚ, ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਅਤੇ ਨਸ਼ਿਆਂ ਦੇ ਖਾਤਮੇ ਨੂੰ ਮੁੱਖ ਰੱਖ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਪੰਜਾਬ ਦੇ ਹੱਕਾਂ, ਨੌਜਵਾਨਾਂ ਦੇ ਭਵਿੱਖ ਅਤੇ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਣ ਲਈ ਪਾਰਟੀ ਯਤਨਸ਼ੀਲ ਹੈ।

ਅਜੀਤ ਡੈਸਕ 30-09-2026
ਚੀਮਾ ਮੰਡੀ, 29 ਸਤੰਬਰ (ਗੁਰਜੀਤ ਸਿੰਘ ਚਹਿਲ) -‘ਵਾਰਿਸ ਪੰਜਾਬ ਦੇ’ ਪਾਰਟੀ ਦੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਅਵਤਾਰ ਸਿੰਘ ਸਾਬਕਾ ਸਰਪੰਚ ਕਾਹਨਗੜ੍ਹ ਨੇ ਕਿਹਾ ਕਿ ਪੰਜਾਬ ਦੀ ਸਿਆਸਤ ‘ਚ ਨਵੀਂ ਸੋਚ, ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਅਤੇ ਨਸ਼ਿਆਂ ਦੇ ਖਾਤਮੇ ਨੂੰ ਮੁੱਖ ਰੱਖ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਪੰਜਾਬ ਦੇ ਹੱਕਾਂ, ਨੌਜਵਾਨਾਂ ਦੇ ਭਵਿੱਖ ਅਤੇ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਣ ਲਈ ਪਾਰਟੀ ਯਤਨਸ਼ੀਲ ਹੈ। ਜ਼ਿਲ੍ਹਾ ਪ੍ਰਧਾਨ ਕਾਹਨਗੜ੍ਹ ਨੇ ਪੰਜਾਬ ‘ਚ ਨਸ਼ਿਆਂ ਦੀ ਸਮੱਸਿਆ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸੂਬੇ ‘ਚ ਨਸ਼ਿਆਂ ਦਾ ਫੈਲਾਅ ਇੱਕ ਗੰਭੀਰ ਮੁੱਦਾ ਬਣਿਆ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਹੈ ਤਾਂ ‘ਵਾਰਿਸ ਪੰਜਾਬ ਦੇ’ ਪਾਰਟੀ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਅਤੇ ਉਨ੍ਹਾਂ ਨੂੰ ਉਸਾਰੂ ਦਿਸ਼ਾ ਦੇਣ ਲਈ ਆਪਣੀ ਭੂਮਿਕਾ ਨਿਭਾਉਣ ਲਈ ਵਚਨਬੱਧ ਹੈ।
ਪਿਛਲੀ ਖ਼ਬਰ ਧਾਰਮਿਕ ਗੋਸ਼ਟੀ 4 ਨੂੰ ਅਗਲੀ ਖ਼ਬਰ ਪੀੜਤ ਪਰਿਵਾਰ ਨੇ ਹੱਥਾਂ ਚ ਤਖਤੀਆਂ ਲੈ ਕੇ ਸਿਵਲ ਹਸਪਤਾਲ ਤੋਂ ਡੀ.ਸੀ. ਦਫ਼ਤਰ ਤੱਕ ਕੀਤਾ ਰੋਸ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।