02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਸਾਬਕਾ ਵਿਧਾਇਕ ਧੌਲਾ ਦੀ ਅਗਵਾਈ ’ਚ ਕਾਂਗਰਸੀ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੱਢਿਆ ਰੋਸ ਮਾਰਚ

ਤਪਾ ਮੰਡੀ, 30 ਸਤੰਬਰ (ਪ੍ਰਵੀਨ ਗਰਗ)- ਸੂਬੇ ਅੰਦਰ ਅਮਨ ਕਾਨੂੰਨ ਨਾਂ ਦੀ ਕੋਈ ਚੀਜ਼ ਹੀ ਨਹੀਂ, ਜਿਸ ਦੇ ਚਲਦਿਆਂ ਅੱਜ ਸੂਬੇ ’ਚ ਹਰ ਵਰਗ ਦੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ ਅਤੇ ਦੂਜਾ ਪੰਜਾਬ ਅੰਦਰ ਨਸ਼ਿਆਂ ਨੇ ਇਸ ਕਦਰ ਆਪਣਾ ਘਰ ਕਰ ਲਿਆ ਹੈ ਕਿ ਪੰਜਾਬ ਦੀ ਜਵਾਨੀ ਸਿਰਫ਼ ਨਸ਼ਿਆਂ ਤੱਕ ਸੀਮਤ ਰਹਿ ਗਈ ਹੈ, ਜਿਸ ਨੂੰ ਠੱਲ੍ਹ ਪਹੁੰਚਾਉਣ ’ਚ ਸੂਬਾ ਸਰਕਾਰ ਨਾਕਾਮ ਸਾਬਤ ਹੋਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਆਗੂ ਅਤੇ ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ਨੇ ਸਮੂਹ ਕਾਂਗਰਸੀ ਵਰਕਰਾਂ ਸਮੇਤ ਤਪਾ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਇਕ ਰੋਸ ਮਾਰਚ ਕੱਢਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।

ਅਜੀਤ ਡੈਸਕ 01-10-2026
ਤਪਾ ਮੰਡੀ, 30 ਸਤੰਬਰ (ਪ੍ਰਵੀਨ ਗਰਗ)- ਸੂਬੇ ਅੰਦਰ ਅਮਨ ਕਾਨੂੰਨ ਨਾਂ ਦੀ ਕੋਈ ਚੀਜ਼ ਹੀ ਨਹੀਂ, ਜਿਸ ਦੇ ਚਲਦਿਆਂ ਅੱਜ ਸੂਬੇ ’ਚ ਹਰ ਵਰਗ ਦੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ ਅਤੇ ਦੂਜਾ ਪੰਜਾਬ ਅੰਦਰ ਨਸ਼ਿਆਂ ਨੇ ਇਸ ਕਦਰ ਆਪਣਾ ਘਰ ਕਰ ਲਿਆ ਹੈ ਕਿ ਪੰਜਾਬ ਦੀ ਜਵਾਨੀ ਸਿਰਫ਼ ਨਸ਼ਿਆਂ ਤੱਕ ਸੀਮਤ ਰਹਿ ਗਈ ਹੈ, ਜਿਸ ਨੂੰ ਠੱਲ੍ਹ ਪਹੁੰਚਾਉਣ ’ਚ ਸੂਬਾ ਸਰਕਾਰ ਨਾਕਾਮ ਸਾਬਤ ਹੋਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਆਗੂ ਅਤੇ ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ਨੇ ਸਮੂਹ ਕਾਂਗਰਸੀ ਵਰਕਰਾਂ ਸਮੇਤ ਤਪਾ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਇਕ ਰੋਸ ਮਾਰਚ ਕੱਢਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਅਮਨ ਕਾਨੂੰਨ ਦੀ ਸਥਿਤੀ, ਨਸ਼ਿਆਂ ਅਤੇ ਬੇਰੁਜ਼ਗਾਰੀ ਨੂੰ ਲੈ ਕੇ ਸਰਕਾਰ ਖ਼ਿਲਾਫ਼ ਇਹ ਰੋਸ ਮਾਰਚ ਕੱਢਿਆ ਗਿਆ ਹੈ। ਕਾਂਗਰਸੀ ਵਰਕਰਾਂ ਦਾ ਇਹ ਰੋਸ ਮਾਰਚ ਸ਼ਹਿਰ ਦੀਆਂ ਵੱਖ-ਵੱਖ ਗਲੀਆਂ ਬਾਜ਼ਾਰਾਂ ਵਿਚੋਂ ਦੀ ਹੁੰਦਾ ਹੋਇਆ ਰੇਲਵੇ ਸਟੇਸ਼ਨ ਨਜ਼ਦੀਕ ਸਮਾਪਤ ਹੋਇਆ। ਇਸ ਦੌਰਾਨ ਕਾਂਗਰਸੀ ਵਰਕਰਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਰੋਸ ਮਾਰਚ ਦੇ ਅੰਤ ਵਿਚ ਕਾਂਗਰਸੀ ਵਰਕਰਾਂ ਵਲੋਂ ਸਰਕਾਰ ਦੇ ਵਿਰੋਧ ਵਿਚ ਪੁਤਲਾ ਫ਼ੂਕ ਕੇ ਆਪਣਾ ਰੋਸ ਜ਼ਾਹਰ ਕੀਤਾ ਗਿਆ। ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ਨੇ ਦੋਸ਼ ਲਗਾਇਆ ਕਿ ‘ਆਪ’ ਸਰਕਾਰ ਨੇ ਸੂਬੇ ਨੂੰ ਅਰਾਜਕਤਾ ਵਿਚ ਸੁੱਟ ਦਿੱਤਾ ਹੈ। ਜੁਰਮ ਦੀਆਂ ਦਰਾਂ ਵਧ ਰਹੀਆਂ ਹਨ। ਸੂਬੇ ਅੰਦਰ ਰੋਜ਼ਾਨਾ ਦਿਨ ਦਿਹਾੜੇ ਲੁੱਟ-ਖੋਹ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ ਅਤੇ ਸਰਕਾਰ ਰਾਹਤ ਦੇਣ ਦੀ ਬਜਾਏ ਆਮ ਲੋਕਾਂ ’ਤੇ ਬੋਝ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਅਮਨ-ਕਾਨੂੰਨ ਦੀ ਮਾੜੀ ਸਥਿਤੀ ਨੂੰ ਲੈ ਕੇ ਲੋਕ ਸਰਕਾਰ ਤੋਂ ਨਿਰਾਸ਼ ਹਨ । ਸਮਾਜ ਦੇ ਹਰ ਵਰਗ ਵਲੋਂ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਰੌਲਾ ਪਾਇਆ ਜਾ ਰਿਹਾ ਹੈ ਪਰ ‘ਆਪ’ ਇਸ ਬਾਰੇ ਕੁੱਝ ਨਹੀਂ ਕਰ ਰਹੀ । ਜਿਸ ਦੇ ਸਿੱਟੇ ਵਜੋਂ ਅੱਜ ਕੋਈ ਵੀ ਹੁਣ ਪੰਜਾਬ ਵਿਚ ਨਹੀਂ ਰਹਿਣਾ ਚਾਹੁੰਦਾ, ਇਸ ਦਾ ਇੱਕੋ ਇਕ ਕਾਰਨ ਇਹ ਹੈ ਕਿ ਉਹ ਇੱਥੇ ਸੁਰੱਖਿਅਤ ਮਹਿਸੂਸ ਨਹੀਂ ਕਰਦੇ । ਉਨ੍ਹਾਂ ਨਸ਼ਿਆਂ ਦੇ ਮੁੱਦੇ ’ਤੇ ਕਿਹਾ ਕਿ ਪੰਜਾਬ ਵਿਚ ਨੌਜਵਾਨ ਨਸ਼ਿਆਂ ਦੀ ਲਪੇਟ ਵਿਚ ਆ ਰਹੇ ਹਨ ਅਤੇ ਸਰਕਾਰ ਨੂੰ ਇਸ ਸਮੱਸਿਆ ਨਾਲ ਨਜਿੱਠਣ ਲਈ ਹੋਰ ਪ੍ਰਭਾਵਸ਼ਾਲੀ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਆਖਿਆ ਹੁਣ ਸੂਬੇ ਅੰਦਰ ਇਸ ਤਰ੍ਹਾਂ ਦੇ ਹਾਲਾਤਾਂ ਨੂੰ ਦੇਖਦੇ ਹੋਏ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਸੱਤਾਧਿਰ ਨੂੰ ਲਾਂਭੇ ਕਰ ਕੇ ਕਾਂਗਰਸ ਪਾਰਟੀ ਨੂੰ ਇਕ ਵਾਰ ਫਿਰ ਤੋਂ ਮੌਕਾ ਦੇਣ ਲਈ ਉਤਾਵਲੇ ਹਨ। ਇਸ ਮੌਕੇ ਸ਼ਹਿਰੀ ਪ੍ਰਧਾਨ ਹਰਿੰਦਰ ਗੋਗੀ, ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਜਸਕਰਨ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਸੁਖਜਿੰਦਰ ਸਿੰਘ ਧਾਲੀਵਾਲ, ਸਾਬਕਾ ਨਗਰ ਕੌਂਸਲ ਪ੍ਰਧਾਨ ਅਸ਼ਵਨੀ ਕੁਮਾਰ ਭੂਤ, ਯੂਥ ਕਾਂਗਰਸ ਦੇ ਨੌਜਵਾਨ ਆਗੂ ਜੈਕੀ ਚੱਠਾ, ਕੁਲਵਿੰਦਰ ਸਿੰਘ, ਅਰਸ਼ ਪੰਧੇਰ, ਬਿੰਦਰੀ ਭਦੌੜ ਆਦਿ ਵੱਡੀ ਗਿਣਤੀ ’ਚ ਕਾਂਗਰਸੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਅਰੋੜਾ ਮਹਾਂਸਭਾ ਵਲੋਂ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਨੂੰ ਡਰੈਸ ਡਿਜ਼ਾਇਨਿੰਗ ਲੈਬ ਲਈ ਮਸ਼ੀਨਾਂ ਭੇਟ ਅਗਲੀ ਖ਼ਬਰ ਨੈਤਿਕ ਸਿੱਖਿਆ ਸੰਬੰਧੀ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।