02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਐੱਸ.ਜੀ.ਐੱਨ ਇੰਟਰਨੈਸ਼ਨਲ ਸਕੂਲ ਦੀਵਾਨਾ ਦੇ ਵਿਦਿਆਰਥੀਆਂ ਦੀ ਸੂਬਾ ਪੱਧਰੀ ਮੁਕਾਬਲਿਆਂ ਲਈ ਚੋਣ

ਟੱਲੇਵਾਲ, 1 ਅਕਤੂਬਰ (ਸੋਨੀ ਚੀਮਾ)-ਐੱਸ. ਜੀ.

ਅਜੀਤ ਡੈਸਕ 02-10-2026
ਟੱਲੇਵਾਲ, 1 ਅਕਤੂਬਰ (ਸੋਨੀ ਚੀਮਾ)-ਐੱਸ.ਜੀ.ਐੱਨ ਇੰਟਰਨੈਸ਼ਨਲ ਸਕੂਲ ਦੀਵਾਨਾ ਦੇ ਵਿਦਿਆਰਥੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ’ਚੋਂ ਪੁਜ਼ੀਸ਼ਨਾਂ ਹਾਸਿਲ ਕਰ ਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਮੱਖਣ ਸਿੰਘ ਦੀਵਾਨਾ ਨੇ ਦੱਸਿਆ ਕਿ ਲਕਸ਼ਦੀਪ ਕੌਰ ਨੇ ਸ਼ਾਟਪੁੱਟ ਮੁਕਾਬਲੇ ਵਿਚੋਂ ਪਹਿਲਾ, ਸਾਹਿਬਦੀਪ ਸਿੰਘ ਨੇ ਸ਼ਾਟ ਪੁੱਟ ਮੁਕਾਬਲੇ ਵਿਚ ਤੀਜਾ, ਗਗਨਦੀਪ ਕੌਰ ਅਤੇ ਰੁਪਿੰਦਰ ਕੌਰ ਨੇ ਖੋ-ਖੋ ਮੁਕਾਬਲੇ ਤੀਜਾ ਸਥਾਨ ਲਿਆ ਤੇ ਰਾਜ ਪੱਧਰੀ ਮੁਕਾਬਲਿਆਂ ਲਈ ਚੁਣੇ ਗਏ। ਪ੍ਰਿੰਸੀਪਲ ਮੱਖਣ ਸਿੰਘ ਦੀਵਾਨਾ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਮੈਡਮ ਗੁਰਪ੍ਰੀਤ ਕੌਰ, ਮੈਡਮ ਆਸ਼ੂ ਵਰਮਾ, ਰਮਨਜੀਤ ਕੌਰ, ਪ੍ਰਦੀਪ ਕੌਰ, ਅਮਨਦੀਪ ਕੌਰ, ਹਰਪ੍ਰੀਤ ਕੌਰ, ਲਵਪ੍ਰੀਤ ਕੌਰ, ਸੁਖਪ੍ਰੀਤ ਕੌਰ, ਅਮਨਦੀਪ ਕੌਰ, ਕਮਲਜੀਤ ਕੌਰ, ਮਨਦੀਪ ਕੌਰ, ਰਜਨੀਸ਼ ਕੌਰ, ਸੁਖਮੀਤ ਕੌਰ, ਲਛਮਨੀ, ਰਮਨਦੀਪ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਚੌਥਾ ਪਾਠਕ ਸਨਮਾਨ 4 ਨੂੰ ਅਗਲੀ ਖ਼ਬਰ ਹੰਡਿਆਇਆ ਵਿਖੇ ਝੋਨੇ ਦੀ ਆਮਦ ਸ਼ੁਰੂ ਪ੍ਰਬੰਧਾਂ ਦੀ ਘਾਟ ਕਾਰਨ ਕਿਸਾਨ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।