03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਮੁੱਖ ਅਨਾਜ ਮੰਡੀ ਬਰਨਾਲਾ ਵਿਖੇ ਝੋਨੇ ਦੀ ਖਰੀਦ ਹੋਈ ਸ਼ੁਰੂ

ਬਰਨਾਲਾ, 2 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਅਨਾਜ ਮੰਡੀ ਬਰਨਾਲਾ ਵਿਖੇ ਮਾਰਕਿਟ ਕਮੇਟੀ ਬਰਨਾਲਾ ਦੇ ਚੇਅਰਮੈਨ ਜਸਵਿੰਦਰ ਸਿੰਘ ਸੰਘੇੜਾ ਅਤੇ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ ਵਲੋਂ ਝੋਨੇ ਦੀ ਖਰੀਦ ਸ਼ੁਰੂ ਕਰਵਾਈ ਗਈ। ਉਨ੍ਹਾਂ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਖਰੀਦ ਪ੍ਰਬੰਧਾਂ ਵਿਚ ਕੋਈ ਅਣਗਿਹਲੀ ਨਾ ਵਰਤੀ ਜਾਵੇ।

ਅਜੀਤ ਡੈਸਕ 03-10-2026
ਬਰਨਾਲਾ, 2 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਅਨਾਜ ਮੰਡੀ ਬਰਨਾਲਾ ਵਿਖੇ ਮਾਰਕਿਟ ਕਮੇਟੀ ਬਰਨਾਲਾ ਦੇ ਚੇਅਰਮੈਨ ਜਸਵਿੰਦਰ ਸਿੰਘ ਸੰਘੇੜਾ ਅਤੇ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ ਵਲੋਂ ਝੋਨੇ ਦੀ ਖਰੀਦ ਸ਼ੁਰੂ ਕਰਵਾਈ ਗਈ। ਉਨ੍ਹਾਂ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਖਰੀਦ ਪ੍ਰਬੰਧਾਂ ਵਿਚ ਕੋਈ ਅਣਗਿਹਲੀ ਨਾ ਵਰਤੀ ਜਾਵੇ। ਚੇਅਰਮੈਨ ਜਸਵਿੰਦਰ ਸਿੰਘ ਸੰਘੇੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖਰੀਦ ਪ੍ਰਬੰਧ ਪੁਖਤਾ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਹਦਾਇਤ ਕੀਤੀ ਕਿ ਮੰਡੀਆਂ ’ਚ ਆਏ ਝੋਨੇ ਦੀ ਨਾਲੋਂ ਨਾਲ ਖਰੀਦ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਝੋਨੇ ਦੀ ਖਰੀਦ ਸ਼ੁਰੂ ਕਰਵਾ ਦਿੱਤੀ ਗਈ ਹੈ ਤੇ ਕੁੱਲ 104 ਮੰਡੀਆਂ ਵਿਚ ਝੋਨੇ ਦੀ ਖਰੀਦ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸੁੱਕੀ ਜਿਣਸ ਹੀ ਮੰਡੀ ’ਚ ਲਿਆਉਣ ਤਾਂ ਕਿ ਉਨ੍ਹਾਂ ਨੂੰ ਮੰਡੀ ’ਚ ਜ਼ਿਆਦਾ ਸਮਾਂ ਨਾ ਬੈਠਣਾ ਪਵੇ। ਉਨ੍ਹਾਂ ਕਿਹਾ ਕਿ ਸਰਕਾਰੀ ਮਾਪਦੰਡਾਂ ਅਨੁਸਾਰ ਜਿਣਸ ਵਿਚ 17 ਫੀਸਦੀ ਤੋਂ ਵੱਧ ਨਮੀਂ ਨਾ ਹੋਵੇ। ਇਸ ਮੌਕੇ ਉਪ-ਚੇਅਰਮੈਨ ਪੀ.ਈ.ਡੀ.ਏ. ਧੀਰਜ ਕੁਮਾਰ ਦੱਧਾਹੂਰ, ਜ਼ਿਲ੍ਹਾ ਮੰਡੀ ਅਫ਼ਸਰ ਬੀਰਇੰਦਰ ਸਿੰਘ ਸਿੱਧੂ ਸਮੇਤ ਵੱਖ-ਵੱਖ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ, ਆੜ੍ਹਤੀਏ ਤੇ ਕਿਸਾਨ ਮੌਜੂਦ ਸਨ।
ਪਿਛਲੀ ਖ਼ਬਰ ਸ਼ਹਿਰ ਅੰਦਰ ਆ ਰਹੀ ਟਰੈਫ਼ਿਕ ਦੀ ਸਮੱਸਿਆ ਨੂੰ ਪੁਲਿਸ ਦੀ ਮਦਦ ਨਾਲ ਜਲਦੀ ਹੱਲ ਕੀਤਾ ਜਾਵੇਗਾ-ਪ੍ਰਧਾਨ ਬਲਜੀਤ ਸਿੰਘ ਬਾਸੀ ਅਗਲੀ ਖ਼ਬਰ ਪੰਜਾਬ ਅੰਦਰ ਵਧ ਰਿਹਾ ਹਕੂਮਤੀ ਜਬਰ ਚਿੰਤਾਜਨਕ-ਯਾਦਗਾਰ ਕਮੇਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।