05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਸੂਬਾਈ ਐਕਸ਼ਨ ਦੀਆਂ ਤਿਆਰੀਆਂ ਸੰਬੰਧੀ ਸਾਂਝੀ ਤਾਲਮੇਲ ਕਮੇਟੀ ਬਲਾਕ ਮਹਿਲ ਕਲਾਂ ਦੀ ਮੀਟਿੰਗ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦਾ ਫ਼ੈਸਲਾ

ਮਹਿਲ ਕਲਾਂ, 4 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਸਾਂਝੀ ਤਾਲਮੇਲ ਕਮੇਟੀ ਬਲਾਕ ਮਹਿਲ ਕਲਾਂ ਦੀ ਇੱਕ ਅਹਿਮ ਬਲਾਕ ਪੱਧਰੀ ਮੀਟਿੰਗ ਹੋਈ, ਜਿਸ ਵਿਚ ਅਕਤੂਬਰ ਮਹੀਨੇ ਦੌਰਾਨ ਸੰਗਰੂਰ ਵਿਖੇ ਕੀਤੇ ਜਾਣ ਵਾਲੇ ਸੂਬਾਈ ਐਕਸ਼ਨ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।

ਅਜੀਤ ਡੈਸਕ 05-10-2026
ਮਹਿਲ ਕਲਾਂ, 4 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਸਾਂਝੀ ਤਾਲਮੇਲ ਕਮੇਟੀ ਬਲਾਕ ਮਹਿਲ ਕਲਾਂ ਦੀ ਇੱਕ ਅਹਿਮ ਬਲਾਕ ਪੱਧਰੀ ਮੀਟਿੰਗ ਹੋਈ, ਜਿਸ ਵਿਚ ਅਕਤੂਬਰ ਮਹੀਨੇ ਦੌਰਾਨ ਸੰਗਰੂਰ ਵਿਖੇ ਕੀਤੇ ਜਾਣ ਵਾਲੇ ਸੂਬਾਈ ਐਕਸ਼ਨ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਕੱਠ ਨੂੰ ਸੰਬੋਧਨ ਕਰਦਿਆਂ ਅਧਿਆਪਕ ਫ਼ਰੰਟ ਦੇ ਆਗੂ ਦਲਜਿੰਦਰ ਸਿੰਘ ਪੰਡੋਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਮੁਲਾਜ਼ਮਾਂ ਦੀ ਸਭ ਤੋਂ ਅਹਿਮ ਮੰਗ ਹੈ, ਜਿਸ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣਾ ਜ਼ਰੂਰੀ ਹੈ। ਇਸ ਮੌਕੇ ਹਾਜ਼ਰ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਐਲਾਨ ਕੀਤਾ ਕਿ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਸਰਕਾਰ ਵਲੋਂ ਪਹਿਲਾਂ ਮੰਨੀਆਂ ਮੰਗਾਂ ਨੂੰ ਹੂਬਹੂ ਲਾਗੂ ਕਰਵਾਉਣ ਅਤੇ ਤਨਖ਼ਾਹਾਂ-ਭੱਤਿਆਂ ਨਾਲ ਸਬੰਧਿਤ ਮਸਲਿਆਂ ਦੇ ਨਿਪਟਾਰੇ ਲਈ ਸਾਂਝਾ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਮੀਟਿੰਗ ਵਿਚ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਬਲਾਕ ਮਹਿਲ ਕਲਾਂ ਤੋਂ ਵੱਡੀ ਗਿਣਤੀ ਵਿਚ ਮੁਲਾਜ਼ਮ ਤੇ ਪੈਨਸ਼ਨਰ ਸੰਗਰੂਰ ਦੇ ਸੂਬਾਈ ਐਕਸ਼ਨ ਵਿਚ ਸ਼ਾਮਲ ਹੋਣਗੇ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਵਿਸ਼ਾਲ ਰੂਪ ਦਿੱਤਾ ਜਾਵੇਗਾ। ਮੀਟਿੰਗ ਵਿਚ ਪਾਵਰਕਾਮ ਅਤੇ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਦੇ ਇੰਜੀਨੀਅਰ ਕੇਵਲ ਸਿੰਘ ਪੰਡੋਰੀ, ਰਾਜਿੰਦਰ ਸਿੰਘ ਛੀਨੀਵਾਲ, ਬਲਜਿੰਦਰ ਪ੍ਰਭੂ, ਸੁਖਦੇਵ ਸਿੰਘ ਜਲੂਰ, ਡੀ.ਟੀ.ਐਫ਼. ਆਗੂ ਚੌਹਾਨ ਕੇ, ਕੁਲਵਿੰਦਰ ਸਿੰਘ ਠੀਕਰੀਵਾਲ, ਦਰਸ਼ਨ ਸਿੰਘ ਜੋਹਨੋ, ਏਟਕ ਆਗੂ ਸੁਰਤ ਰਾਮ ਸਿੰਘ ਗੁਰਮ, ਬਿੱਕਰ ਸਿੰਘ ਪਾਰਸ ਮਹਿਲ ਕਲਾਂ, ਮਨਦੀਪ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨੇ ਇੰਸਪੈਕਟਰ ਰੇਨੂੰ ਪਰੋਚਾ ਦਾ ਕੀਤਾ ਸਨਮਾਨ ਅਗਲੀ ਖ਼ਬਰ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਅਤੇ ਮੁਲਾਜ਼ਮ ਮੰਚ ਸਾਂਝੀ ਤਾਲਮੇਲ ਕਮੇਟੀ ਦੀ ਮੀਟਿੰਗ ਪੰਜਾਬ ਸਕੇਲ, ਪੁਰਾਣੀ ਪੈਨਸ਼ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।