06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਸੀ.ਪੀ.ਆਈ. (ਐਮ.) ਵਲੋਂ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੂੰ ਮੰਗ-ਪੱਤਰ ਦਿੱਤਾ

ਬਰਨਾਲਾ, 5 ਅਕਤੂਬਰ (ਅਸ਼ੋਕ ਭਾਰਤੀ)-ਸੀ. ਪੀ.

ਅਜੀਤ ਡੈਸਕ 06-10-2026
ਬਰਨਾਲਾ, 5 ਅਕਤੂਬਰ (ਅਸ਼ੋਕ ਭਾਰਤੀ)-ਸੀ.ਪੀ.ਆਈ (ਐਮ) ਨੇ ਕੇਂਦਰ ਸਰਕਾਰ ਵਲੋਂ ਸਾਬਕਾ ਵਿਧਾਇਕ ਕਾਮਰੇਡ ਚੰਦ ਸਿੰਘ ਚੋਪੜਾ ਅਤੇ ਜ਼ਿਲ੍ਹਾ ਸਕੱਤਰ ਮੈਂਬਰ ਰਜਿੰਦਰ ਸਿੰਘ ਕਾਹਨੇਕੇ ਦੀ ਅਗਵਾਈ ਹੇਠ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੂੰ ਮੁੱਖ ਮੰਤਰੀ ਦੇ ਨਾਂਅ ਮੰਗ-ਪੱਤਰ ਦਿੱਤਾ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕੇ ਕੇਂਦਰ ਦੀ ਮੋਦੀ ਸਰਕਾਰ ਮਜ਼ਦੂਰਾਂ ਦੇ ਹੱਕਾਂ ਲਈ ਬਣੇ ਕਿਰਤ ਕਾਨੂੰਨਾਂ ਨੂੰ ਵੱਖ-ਵੱਖ ਭਾਗਾਂ ਵਿਚ ਵੰਡ ਕੇ ਮਜ਼ਦੂਰਾਂ ਨੂੰ ਕਾਰਪੋਰੇਟ ਘਰਾਣਿਆਂ ਦਾ ਗੁਲਾਮ ਬਣਾਉਣਾ ਚਾਹੁੰਦੀ ਹੈ, ਇਸ ਤੋਂ ਇਲਾਵਾ ਮਨਰ ੇਗਾ ਕਾਨੂੰਨ ਨੂੰ ਖਤਮ ਕਰ ਕੇ ਵੀ ਬੀ ਜੀ ਰਾਮ ਜੀ ਸਕੀਮ ਲਾਗੂ ਕਰਨ ਦਾ ਮਤਾ ਪਾਸ ਕਰ ਦਿੱਤਾ ਹੈ, ਜਿਸ ਕਾਰਨ ਖੇਤ ਮਜ਼ਦੂਰ ਦਾ ਭਵਿੱਖ ਹੋਰ ਧੁੰਦਲਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੀ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਵਿਚ ਫੇਲ ਸਾਬਤ ਹੋਈ ਹੈ। ਲੋਕਾਂ ਨੂੰ ਵੱਡੀ ਆਸ ਸੀ ਕਿ ਸੂਬੇ ਅੰਦਰ ਨਵੀਂ ਪਾਰਟੀ ਦੀ ਸਰਕਾਰ ਬਣਨ ਤੇ ਕੀਤੇ ਵਾਅਦਿਆਂ ਉਪਰ ਖਰਾ ਉੱਤਰੇਗੀ ਪਰ ਸੱਤਾ ਸੰਭਾਲਣ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਜਿਸ ਕਾਰਨ ਕਿਸਾਨਾਂ ਮਜ਼ਦੂਰਾਂ ਮੁਲਾਜ਼ਮਾਂ ਬੇਰੁਜਗਾਰਾਂ ਨੂੰ ਆਪਣ ੀ ਮੰਗਾਂ ਮਨਵਾਉਣ ਦੇ ਲਈ ਸੰਘਰਸ਼ ਦੇ ਰਾਹ ਪੈਣਾ ਪੈ ਰਿਹਾ ਹੈ। ਇਸ ਮੌਕੇ ਪਰਮਜੀਤ ਕੌਰ ਗੁੰੰਮਟੀ, ਬਲਵੀਰ ਸਿੰਘ ਹੰਡਿਆਇਆ, ਨਛੱਤਰ ਸਿੰਘ, ਨਾਹਰ ਸਿੰਘ, ਮਿੱਠੂ ਸਿੰਘ, ਲੀਲਾ ਸਿੰਘ, ਬਲਬੀਰ ਸਿੰਘ, ਗੁਰਲਾਲ ਸਿੰਘ, ਰਾਮ ਸਿੰਘ, ਹਰਪ੍ਰੀਤ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਆਗੂ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਬਰਨਾਲਾ ’ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਦਾ ਕੰਮ 100 ਫ਼ੀਸਦੀ ਮੁਕੰਮਲ- ਜ਼ਿਲ੍ਹਾ ਚੋਣ ਅਫ਼ਸਰ ਅਗਲੀ ਖ਼ਬਰ ਇੰਸਪੈਕਟਰ ਗੁਰਪ੍ਰੀਤ ਸਿੰਘ ਭਿੰਡਰ ਨੇ ਥਾਣਾ ਧਨੌਲਾ ਦਾ ਬਤੌਰ ਐਸ.ਐਚ.ਓ. ਚਾਰਜ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।