ਖੇਤਾਂ ਵਾਲੀਆਂ ਮੋਟਰਾਂ ਤੋਂ ਕੇਬਲ ਤਾਰਾਂ ਚੋਰੀ
ਹੰਡਿਆਇਆ, 5 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਕਿਸਾਨਾਂ ਦੀਆਂ ਖੇਤਾਂ ਵਾਲੀਆਂ ਮੋਟਰਾਂ ਤੋਂ ਚੋਰਾਂ ਵਲੋਂ ਕੇਬਲ ਤਾਰਾਂ ਚੋਰੀ ਕੀਤੇ ਜਾਣ ਦੀ ਖ਼ਬਰ ਹੈ। ਪੁਲਿਸ ਚੌਕੀ ਹੰਡਿਆਇਆ ਵਿਖੇ ਦਿੱਤੀ ਲਿਖਤੀ ਦਰਖ਼ਾਸਤ ਰਾਹੀਂ ਕਿਸਾਨਾਂ ਲਛਮਣ ਸਿੰਘ ਪੁੱਤਰ ਬਾਬੂ ਸਿੰਘ ਤੇ ਗੁਰਪ੍ਰੀਤ ਸਿੰਘ ਪੁੱਤਰ ਭੋਲਾ ਸਿੰਘ ਨੇ ਦੱਸਿਆ ਕਿ 4-5 ਅਕਤੂਬਰ ਦੀ ਰਾਤ ਨੂੰ ਚੋਰਾਂ ਵਲੋਂ ਸਾਡੇ ਖੇਤਾਂ ਵਾਲੀਆਂ ਮੋਟਰਾਂ ਤੋਂ ਕੇਬਲ ਤਾਰਾਂ ਚੋਰੀ ਕਰ ਲਈਆਂ।
ਅਜੀਤ ਡੈਸਕ
06-10-2026