06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਹਾਈਕੋਰਟ ਵਲੋਂ ਸੀ.ਬੀ.ਆਈ. ਜਾਂਚ ਦੇ ਹੁਕਮ ‘ਆਪ’ ਸਰਕਾਰ ਦੇ ਪ੍ਰਸ਼ਾਸਨਿਕ ਤੰਤਰ ’ਤੇ ਵੱਡਾ ਸਵਾਲ- ਬਰਨਾਲਾ

ਬਰਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਪੰਜਾਬ ਵਿਚ ਉੱਚ ਅਹੁਦਿਆਂ ’ਤੇ ਬੈਠੇ ਸਰਕਾਰੀ ਅਧਿਕਾਰੀਆਂ ਨਾਲ ਸਬੰਧਿਤ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਦੀ ਜਾਂਚ ਸੀ. ਬੀ.

ਐਡਵੋਕੇਟ ਸਿਮਰ ਪ੍ਰਤਾਪ ਸਿੰਘ ਬਰਨਾਲਾ 06-10-2026
ਬਰਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਪੰਜਾਬ ਵਿਚ ਉੱਚ ਅਹੁਦਿਆਂ ’ਤੇ ਬੈਠੇ ਸਰਕਾਰੀ ਅਧਿਕਾਰੀਆਂ ਨਾਲ ਸਬੰਧਿਤ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪਣ ਅਤੇ ਮੁਕੱਦਮਾ ਦਰਜ ਕਰਨ ਦੇ ਹੁਕਮ ਦੇਣਾ ਬਹੁਤ ਗੰਭੀਰ ਮਾਮਲਾ ਹੈ। ਇਸ ਸਬੰਧੀ ਐਡਵੋਕੇਟ ਸਿਮਰ ਪ੍ਰਤਾਪ ਸਿੰਘ ਬਰਨਾਲਾ ਨੇ ਕਿਹਾ ਕਿ ਆਮ ਆਦ ਮੀ ਪਾਰਟੀ ਆਪਣੀ ਸਰਕਾਰ ਨੂੰ ‘ਕੱਟੜ ਇਮਾਨਦਾਰ’ ਸਰਕਾਰ ਦੱਸ ਰਹੀ ਹੈ, ਪਰ ਹਾਈਕੋਰਟ ਦੇ ਫੈਸਲੇ ਨੇ ਸਰਕਾਰ ਦੇ ਪ੍ਰਸ਼ਾਸਨਿਕ ਤੰਤਰ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਹਾਈਕੋਰਟ ਨੇ ਈ.ਡੀ. ਵਲੋਂ ਪੰਜਾਬ ਪੁਲਿਸ ਨੂੰ ਦਿੱਤੀ ਜਾਣਕਾਰੀ ਨੂੰ ਗੰਭੀਰ ਮੰਨਿਆ ਅਤੇ ਕਿਹਾ ਕਿ ਇਸ ਵਿਚ ਟਰਾਂਸਫਰ-ਪੋਸਟਿੰਗ, ਸਰਕਾਰੀ ਨੀਤੀਆਂ, ਟੈਂਡਰਾਂ, ਲਾਇਸੈਂਸਾਂ ਅਤੇ ਸਰਕਾਰੀ ਫੈਸਲਿਆਂ ਵਿਚ ਦਖ਼ਲਅੰਦਾਜ਼ੀ ਅਤੇ ਕਥਿਤ ਭੁਗਤਾਨਾਂ ਨਾਲ ਜੁੜੇ ਮਾਮਲੇ ਸਾਹਮਣੇ ਆਉਂਦੇ ਹਨ। ਉਨ੍ਹਾਂ ਕਿਹਾ ਕਿ ਹਾਈਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਪੁਲਿਸ ਵਲੋਂ ਕੀਤੀ ਗਈ ਕਾਰਵਾਈ ਤੋਂ ਅਦਾਲਤ ਪ੍ਰਭਾਵਿਤ ਨਹੀਂ ਹੈ ਅਤੇ ਇਸ ਲਈ ਸੀ.ਬੀ.ਆਈ. ਨੂੰ ਤੁਰੰਤ ਮੁਕੱਦਮਾ ਦਰਜ ਕਰ ਕੇ ਜਾਂਚ ਅੱਗੇ ਵਧਾਉਣ ਦੇ ਹੁ ਕਮ ਦਿੱਤੇ ਗਏ ਹਨ।
ਪਿਛਲੀ ਖ਼ਬਰ ਪਿੰਡ ਚੀਮਾ ਵਿਖੇ ਲਿੰਕ ਸੜਕ ਦੇ ਮਾਮਲੇ ਨੂੰ ਲੈ ਕੇ ਵਿਧਾਇਕ ਅਤੇ ਭਾਕਿਯੂ ਡਕੌਂਦਾ ਦੇ ਆਗੂਆਂ ਵਿਚਾਲੇ ਮੀਟਿੰਗ ਵਿਧਾਇਕ ਪ... ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਵਿਚ ਜੀ.ਐਨ.ਡੀ. ਸਕੂਲ ਦੇ ਵਿਦਿਆਰਥੀਆਂ ਨੇ ਪ੍ਰਾਪਤ ਕੀਤੀ ਸ਼ਾਨਦਾਰ ਜਿੱਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।