ਹਾਈਕਮਾਨ ਨੇ ਪਰਗਟ ਸਿੰਘ ਦੇ ਰੂਪ ’ਚ ਸਾਫ਼ ਸ਼ਖ਼ਸੀਅਤ ਵਾਲਾ ਵਿਅਕਤੀ ਦਿੱਤਾ-ਪਾਰਟੀ ਆਗੂ
ਭਦੌੜ, 7 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਕਾਂਗਰਸ ਹਾਈਕਮਾਨ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਪਰਗਟ ਸਿੰਘ ਨੂੰ ਸੂਬਾ ਪ੍ਰਧਾਨ ਨਿਯੁਕਤ ਕੀਤੇ ਜਾਣ ਨਾਲ ਜਿੱਥੇ ਪੰਜਾਬ ਭਰ ਦੇ ਕਾਂਗਰਸੀ ਵਰਕਰਾਂ ਤੇ ਲੀਡਰਾਂ ਵਿਚ ਭਾਰੀ ਖ਼ੁਸ਼ੀ ਪਾਈ ਜਾ ਰਹੀ ਹੈ, ਉੱਥੇ ਵਰਕਰਾਂ ’ਚ ਇਕ ਅੰਦਰ ਵੀ ਇੱਕ ਨਵਾਂ ਜੋਸ਼ ਨਜ਼ਰ ਆ ਰਿਹਾ ਹੈ। ਇਹ ਪ੍ਰਗਟਾਵਾ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਤਲਵੰਡੀ, ਜ਼ਿਲ੍ਹਾ ਆਗੂ ਅਮਰਜੀਤ ਸਿੰਘ ਜੀਤਾ ਅਤੇ ਬਲਾਕ ਪ੍ਰਧਾਨ ਗੁਰਤੇਜ ਸਿੰਘ ਸੰਧੂ ਨੈਣੇਵਾਲ ਨੇ ਗੱਲਬਾਤ ਦੌਰਾਨ ਕੀਤਾ।
ਭਦੌੜ, 7 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਕਾਂਗਰਸ ਹਾਈਕਮਾਨ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਪਰਗਟ ਸਿੰਘ ਨੂੰ ਸੂਬਾ ਪ੍ਰਧਾਨ ਨਿਯੁਕਤ ਕੀਤੇ ਜਾਣ ਨਾਲ ਜਿੱਥੇ ਪੰਜਾਬ ਭਰ ਦੇ ਕਾਂਗਰਸੀ ਵਰਕਰਾਂ ਤੇ ਲੀਡਰਾਂ ਵਿਚ ਭਾਰੀ ਖ਼ੁਸ਼ੀ ਪਾਈ ਜਾ ਰਹੀ ਹੈ, ਉੱਥੇ ਵਰਕਰਾਂ ’ਚ ਇਕ ਅੰਦਰ ਵੀ ਇੱਕ ਨਵਾਂ ਜੋਸ਼ ਨਜ਼ਰ ਆ ਰਿਹਾ ਹੈ। ਇਹ ਪ੍ਰਗਟਾਵਾ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਤਲਵੰਡੀ, ਜ਼ਿਲ੍ਹਾ ਆਗੂ ਅਮਰਜੀਤ ਸਿੰਘ ਜੀਤਾ ਅਤੇ ਬਲਾਕ ਪ੍ਰਧਾਨ ਗੁਰਤੇਜ ਸਿੰਘ ਸੰਧੂ ਨੈਣੇਵਾਲ ਨੇ ਗੱਲਬਾਤ ਦੌਰਾਨ ਕੀਤਾ। ਉਕਤ ਆਗੂਆਂ ਨੇ ਕਿਹਾ ਕਿ ਪਰਗਟ ਸਿੰਘ ਇਮਾਨਦਾਰ ਤੇ ਜ਼ਮੀਨ ਨਾਲ ਜੁੜੇ ਹੋਏ ਆਗੂ ਹਨ, ਜਿਨ੍ਹਾਂ ਦੀ ਨਿਯੁਕਤੀ ਹੋਣ ਕਾਰਨ ਵਿਰੋਧੀ ਧਿਰਾਂ ਅੰਦਰ ਕੰਬਣੀ ਛਿੜ ਚੁੱਕੀ ਹੈ ਜਦਕਿ ਉਲੰਪੀਅਨ ਪਰਗਟ ਸਿੰਘ ਨੇ ਅਜੇ ਮੈਦਾਨ ਵਿਚ ਤਾਂ ਉੱਤਰਨਾ ਹੈ ਕਿਉਂਕਿ ਉਨ੍ਹਾਂ ਨੇ ਮਾੜੀ ਰਾਜਨੀਤੀ ਖੇਡਣ ਦੀ ਬਜਾਏ ਹਮੇਸ਼ਾ ਪੰਜਾਬ ਦੇ ਮੁੱਦਿਆਂ ਦੀ ਗੱਲ ਕੀਤੀ ਜਿਸ ਦੀ ਬਦੌਲਤ ਹੀ ਉਨ੍ਹਾਂ ਦੀ ਲੋਕਾਂ ਅੰਦਰ ਵੱਡੀ ਲੋਕਪ੍ਰਿਅਤਾ ਹੈ।