08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਵਾਈ.ਐਸ. ਪਬਲਿਕ ਸਕੂਲ ਵਿਖੇ ‘ਲਿਟਲ ਪਪੇਟ ਸਟਾਰਜ਼’ ਗਤੀਵਿਧੀਆਂ ਕਰਵਾਈਆਂ

ਬਰਨਾਲਾ, 7 ਅਕਤੂਬਰ (ਅਸ਼ੋਕ ਭਾਰਤੀ)-ਵਾਈ. ਐਸ ਪਬਲਿਕ ਸਕੂਲ ਹੰਡਿਆਇਆ ਵਿਖੇ ਪਲੇਵੇਅ ਵਿਦਿਆਰਥੀਆਂ ਲਈ ‘ਲਿਟਲ ਪਪੇਟ ਸਟਾਰਜ਼’ ਗਤੀਵਿਧੀਆਂ ਕਰਵਾਈਆਂ ਗਈਆਂ।

ਅਜੀਤ ਡੈਸਕ 08-10-2026
ਬਰਨਾਲਾ, 7 ਅਕਤੂਬਰ (ਅਸ਼ੋਕ ਭਾਰਤੀ)-ਵਾਈ.ਐਸ ਪਬਲਿਕ ਸਕੂਲ ਹੰਡਿਆਇਆ ਵਿਖੇ ਪਲੇਵੇਅ ਵਿਦਿਆਰਥੀਆਂ ਲਈ ‘ਲਿਟਲ ਪਪੇਟ ਸਟਾਰਜ਼’ ਗਤੀਵਿਧੀਆਂ ਕਰਵਾਈਆਂ ਗਈਆਂ। ਜਿਸ ਦਾ ਉਦੇਸ਼ ਨੰਨ੍ਹੇ ਬੱਚਿਆਂ ਨੂੰ ਖੇਡ, ਕਲਪਨਾ ਅਤੇ ਭਾਗੀਦਾਰੀ ਰਾਹੀਂ ਖੁਸ਼ੀ-ਖੁਸ਼ੀ ਸਿੱਖਣ ਦਾ ਮੌਕਾ ਪ੍ਰਦਾਨ ਕਰਨਾ ਸੀ। ਗਤੀਵਿਧੀ ਦੌਰਾਨ ਨੰਨ੍ਹੇ ਵਿਦਿਆਰਥੀ ਰੰਗ-ਬਿਰੰਗੇ ਹੱਥਾਂ ਵਾਲੇ ਪਪੇਟ ਅਤੇ ਆਕਰਸ਼ਕ ਹੇਡਗਿਅਰ ਪਹਿਨ ਕੇ ਪਿਆਰੇ ‘ਪਪੇਟ ਸਟਾਰਜ਼’ ਦੇ ਰੂਪ ਵਿਚ ਨਜ਼ਰ ਆਏ। ਰੰਗੀਨ ਅਤੇ ਮਨਮੋਹਕ ਮਾਹੌਲ ਵਿਚ ਬੱਚਿਆਂ ਨੂੰ ਵੱਖ-ਵੱਖ ਰੰਗਾਂ ਦੀ ਪਛਾਣ ਕਰਨ, ਜਾਨਵਰਾਂ ਨੂੰ ਪਛਾਣਨ ਅਤੇ ਉਨ੍ਹਾਂ ਦੀਆਂ ਆਵਾਜ਼ਾਂ ਸਿੱਖਣ ਦਾ ਮੌਕਾ ਮਿਲਿਆ, ਜਿਸ ਨਾਲ ਉਨ੍ਹਾਂ ਦੀ ਸਿੱਖਣ ਦੀ ਪ੍ਰਕਿਰਿਆ ਹੋਰ ਵੀ ਰੌਚਕ ਅਤੇ ਯਾਦਗਾਰ ਬਣੀ। ਵਿਦਿਆਰਥੀਆਂ ਨੇ ਉਤਸ਼ਾਹ ਨਾਲ ਜਾਣ-ਪਛਾਣ ਵਾਲੇ ਜਾਨਵਰਾਂ ਦੀ ਪਛਾਣ ਕੀਤੀ, ਉਨ੍ਹਾਂ ਦੀਆਂ ਆਵਾਜ਼ਾਂ ਦੀ ਨਕਲ ਕੀਤੀ ਅਤੇ ਸਧਾਰਨ ਹਦਾਇਤਾਂ ਦਾ ਜਵਾਬ ਦਿੱਤਾ। ਪ੍ਰਿੰਸੀਪਲ ਮੋਹਿਤ ਜਿੰਦਲ ਨੇ ਕਿਹਾ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਦੰਦਾਂ ਦਾ ਚੈਕਅਪ ਕੈਂਪ ਲਗਾਇਆ ਅਗਲੀ ਖ਼ਬਰ ਹਾਈਕਮਾਨ ਨੇ ਪਰਗਟ ਸਿੰਘ ਦੇ ਰੂਪ ’ਚ ਸਾਫ਼ ਸ਼ਖ਼ਸੀਅਤ ਵਾਲਾ ਵਿਅਕਤੀ ਦਿੱਤਾ-ਪਾਰਟੀ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।