09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਦਿਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ-ਵਿਧਾਇਕ ਪੰਡੋਰੀ

ਟੱਲੇਵਾਲ, 8 ਅਕਤੂਬਰ (ਸੋਨੀ ਚੀਮਾ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚਲਾਈ ਜਾ ਰਹੀ ਲੋਕ ਭਲਾਈ ਯੋਜਨਾ ‘ਮੇਰਾ ਘਰ, ਮੇਰੇ ਨਾਮ’ ਸਕੀਮ ਅਧੀਨ ਪਿੰਡ ਨਰਾਇਣਗੜ੍ਹ ਸੋਹੀਆਂ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਲੋਂ ਪਿੰਡ ਦੇ ਲਾਲ ਲਕੀਰ ਅੰਦਰ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਮਾਲਕੀ ਹੱਕ ਦਿੰਦੇ ਹੋਏ ਪ੍ਰਾਪਰਟੀ ਕਾਰਡ (ਸਨਦਾਂ) ਦੀ ਵੰਡ ਕੀਤੀ ਗਈ।

ਅਜੀਤ ਡੈਸਕ 09-10-2026
ਟੱਲੇਵਾਲ, 8 ਅਕਤੂਬਰ (ਸੋਨੀ ਚੀਮਾ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚਲਾਈ ਜਾ ਰਹੀ ਲੋਕ ਭਲਾਈ ਯੋਜਨਾ ‘ਮੇਰਾ ਘਰ, ਮੇਰੇ ਨਾਮ’ ਸਕੀਮ ਅਧੀਨ ਪਿੰਡ ਨਰਾਇਣਗੜ੍ਹ ਸੋਹੀਆਂ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਲੋਂ ਪਿੰਡ ਦੇ ਲਾਲ ਲਕੀਰ ਅੰਦਰ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਮਾਲਕੀ ਹੱਕ ਦਿੰਦੇ ਹੋਏ ਪ੍ਰਾਪਰਟੀ ਕਾਰਡ (ਸਨਦਾਂ) ਦੀ ਵੰਡ ਕੀਤੀ ਗਈ। ਇਸ ਮੌਕੇ ਇਕੱਤਰ ਹੋਏ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਦਿਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਲਾਲ ਲਕੀਰ ਦੇ ਅੰਦਰ ਰਹਿੰਦੇ ਲੋਕਾਂ ਕੋਲ ਦਹਾਕਿਆਂ ਤੋਂ ਆਪਣੀਆਂ ਜਾਇਦਾਦਾਂ ਦੇ ਕੋਈ ਪੱਕੇ ਕਾਨੂੰਨੀ ਦਸਤਾਵੇਜ਼ ਨਹੀਂ ਸਨ, ਜਿਸ ਕਾਰਨ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਇਸ ਸਕੀਮ ਰਾਹੀਂ ਮਾਲਕੀ ਹੱਕ ਮਿਲਣ ਨਾਲ ਜਿੱਥੇ ਜਾਇਦਾਦਾਂ ਦੇ ਆਪਸੀ ਝਗੜੇ ਖ਼ਤਮ ਹੋਣਗੇ, ਉੱਥੇ ਹੀ ਲੋਕ ਇਨ੍ਹਾਂ ਪ੍ਰਾਪਰਟੀ ਕਾਰਡਾਂ ਰਾਹੀਂ ਬੈਂਕਾਂ ਤੋਂ ਕਰਜ਼ੇ ਅਤੇ ਹੋਰ ਸਹੂਲਤਾਂ ਵੀ ਆਸਾਨੀ ਨਾਲ ਹਾਸਲ ਕਰ ਸਕਣਗੇ। ਵਿਧਾਇਕ ਨੇ ਅੱਗੇ ਦੱਸਿਆ ਕਿ ਡਰੋਨ ਰਾਹੀਂ ਡਿਜੀਟਲ ਮੈਪਿੰਗ ਅਤੇ ਹਰ ਘਰ ਦੀ ਬਾਰੀਕੀ ਨਾਲ ਵੈਰੀਫਿਕੇਸ਼ਨ ਕਰਨ ਤੋਂ ਬਾਅਦ ਇਹ ਕਾਰਡ ਤਿਆਰ ਕੀਤੇ ਗਏ ਹਨ ਤਾਂ ਜੋ ਪੂਰੀ ਪਾਰਦਰਸ਼ਤਾ ਬਣੀ ਰਹੇ। ਉਨ੍ਹਾਂ ਭਰੋਸਾ ਦਿੱਤਾ ਕਿ ਹਲਕੇ ਦੇ ਬਾਕੀ ਰਹਿੰਦੇ ਪਿੰਡਾਂ ਵਿਚ ਵੀ ਇਸ ਪ੍ਰਕਿਰਿਆ ਨੂੰ ਤੇਜ਼ੀ ਨਾਲ ਪੂਰਾ ਕਰ ਕੇ ਜਲਦ ਹੀ ਸਾਰੇ ਯੋਗ ਲਾਭਪਾਤਰੀਆਂ ਨੂੰ ਮਾਲਕੀ ਹੱਕ ਸੌਂਪ ਦਿੱਤੇ ਜਾਣਗੇ। ਪ੍ਰਾਪਰਟੀ ਕਾਰਡ ਹਾਸਲ ਕਰਨ ਵਾਲੇ ਪਿੰਡ ਨਰਾਇਣਗੜ੍ਹ ਸੋਹੀਆਂ ਦੇ ਵਸਨੀਕਾਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਇਸ ਇਤਿਹਾਸਕ ਫ਼ੈਸਲੇ ਨਾਲ ਉਨ੍ਹਾਂ ਨੂੰ ਆਪਣੀ ਹੀ ਜ਼ਮੀਨ ਅਤੇ ਘਰ ਦਾ ਅਸਲ ਮਾਲਕ ਹੋਣ ਦਾ ਮਾਣ ਮਿਲਿਆ ਹੈ। ਇਸ ਮੌਕੇ ਬਰਜਿੰਦਰਪਾਲ ਸਿੰਘ ਪੁਨੀਤ ਮਾਨ ਚੇਅਰਮੈਨ ਮਾਰਕੀਟ ਕਮੇਟੀ ਮਹਿਲ ਕਲਾਂ ਤੋ ਇਲਾਵਾ ਹਲਕੇ ਦੇ ਮਾਲ ਵਿਭਾਗ ਦੇ ਅਧਿਕਾਰੀ, ਪਿੰਡ ਦੀ ਪੰਚਾਇਤ, ਮੁਹਤਬਰ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਲਈ ਰਾਸ਼ੀ ਭੇਟ ਅਗਲੀ ਖ਼ਬਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਐੱਸ.ਡੀ.ਐੱਮ. ਵਲੋਂ ਅਧਿਕਾਰੀਆਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।