09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਲਈ ਰਾਸ਼ੀ ਭੇਟ

ਤਪਾ ਮੰਡੀ, 8 ਅਕਤੂਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਬਾਹਰਲਾ ਡੇਰਾ ਮਹੰਤ ਜੰਗੀਰ ਦਾਸ ਹਵੇਲੀ ਪੱਤੀ ਤਪਾ ਦੇ ਪ੍ਰਬੰਧਕਾਂ ਮਹੰਤ ਬੁੱਕਣ ਦਾਸ, ਮਹੰਤ ਰਘਵੀਰ ਦਾਸ, ਮਹੰਤ ਸੋਮ ਦਾਸ ਅਤੇ ਮਹੰਤ ਬੀਰਬਲ ਦਾਸ ਵਲੋਂ ਨਿਊ ਜੈ ਮਾਤਾ ਦਾਤੀ ਕਲੱਬ ਦੇ ਪ੍ਰਧਾਨ ਟੀਟੂ ਦੀਕਸ਼ਿਤ ਨੂੰ ਲੋੜਵੰਦ ਲੜਕੀਆਂ ਦੇ ਵਿਆਹ ਲਈ 11 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ। ਗੱਲਬਾਤ ਦੌਰਾਨ ਕਲੱਬ ਮੈਂਬਰਾਂ ਨੇ ਕਿਹਾ ਕਿ ਮਹੰਤ ਜਗੀਰ ਦਾਸ ਦੇ ਨਕਸ਼ੇ ਕਦਮਾਂ ’ਤੇ ਚੱਲਦਿਆਂ ਮੌਜੂਦਾ ਡੇਰਾ ਪ੍ਰਬੰਧਕ ਹਰ ਸਮੇਂ ਲੋੜਵੰਦਾਂ ਦੀ ਸੇਵਾ ਲਈ ਤਤਪਰ ਰਹਿੰਦੇ ਹਨ, ਜਿਨ੍ਹਾਂ ਦਾ ਉਹ ਆਪਣੇ ਸਮੁੱਚੇ ਕਲੱਬ ਵਲੋਂ ਤਹਿ ਦਿਲੋਂ ਧੰਨਵਾਦ ਕਰਦੇ ਹਨ।

ਅਜੀਤ ਡੈਸਕ 09-10-2026
ਤਪਾ ਮੰਡੀ, 8 ਅਕਤੂਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਬਾਹਰਲਾ ਡੇਰਾ ਮਹੰਤ ਜੰਗੀਰ ਦਾਸ ਹਵੇਲੀ ਪੱਤੀ ਤਪਾ ਦੇ ਪ੍ਰਬੰਧਕਾਂ ਮਹੰਤ ਬੁੱਕਣ ਦਾਸ, ਮਹੰਤ ਰਘਵੀਰ ਦਾਸ, ਮਹੰਤ ਸੋਮ ਦਾਸ ਅਤੇ ਮਹੰਤ ਬੀਰਬਲ ਦਾਸ ਵਲੋਂ ਨਿਊ ਜੈ ਮਾਤਾ ਦਾਤੀ ਕਲੱਬ ਦੇ ਪ੍ਰਧਾਨ ਟੀਟੂ ਦੀਕਸ਼ਿਤ ਨੂੰ ਲੋੜਵੰਦ ਲੜਕੀਆਂ ਦੇ ਵਿਆਹ ਲਈ 11 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ। ਗੱਲਬਾਤ ਦੌਰਾਨ ਕਲੱਬ ਮੈਂਬਰਾਂ ਨੇ ਕਿਹਾ ਕਿ ਮਹੰਤ ਜਗੀਰ ਦਾਸ ਦੇ ਨਕਸ਼ੇ ਕਦਮਾਂ ’ਤੇ ਚੱਲਦਿਆਂ ਮੌਜੂਦਾ ਡੇਰਾ ਪ੍ਰਬੰਧਕ ਹਰ ਸਮੇਂ ਲੋੜਵੰਦਾਂ ਦੀ ਸੇਵਾ ਲਈ ਤਤਪਰ ਰਹਿੰਦੇ ਹਨ, ਜਿਨ੍ਹਾਂ ਦਾ ਉਹ ਆਪਣੇ ਸਮੁੱਚੇ ਕਲੱਬ ਵਲੋਂ ਤਹਿ ਦਿਲੋਂ ਧੰਨਵਾਦ ਕਰਦੇ ਹਨ। ਇਸ ਮੌਕੇ ਹਾਜ਼ਰੀਨ ਨੇ ਡੇਰਾ ਪ੍ਰਬੰਧਕਾਂ ਵਲੋਂ ਕੀਤੇ ਗਏ ਇਸ ਕਾਰਜ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਕਲੱਬ ਦੇ ਬਾਬਾ ਮੋਹਨ ਦਾਸ, ਗਗਨ ਸ਼ਰਮਾ, ਰਾਜ ਸਿੰਘ ਤੋਂ ਇਲਾਵਾ ਪੁਜਾਰੀ ਕ੍ਰਿਸ਼ਨ ਦਾਸ, ਬਲਵਿੰਦਰ ਦਾਸ, ਸਤਪਾਲ ਸ਼ਰਮਾ, ਬੂਟੀ ਦਾਸ, ਬੁੱਧੂ ਸੁਮਲ, ਤਾਰੀ ਆਦਿ ਪਤਵੰਤੇ ਮੌਜੂਦ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਭਾਸ਼ਾ ਦਫਤਰ ਵਲੋਂ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਲਿਖਤੀ ਕੁਇਜ਼ ਮੁਕਾਬਲੇ ਕਰਵਾਏ ਅਗਲੀ ਖ਼ਬਰ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਦਿਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ-ਵਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।