10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ਨੇ ਪਿੰਡ ਭਗਤਪੁਰਾ ਵਿਖੇ ਕੀਤੀ ਕਾਂਗਰਸੀਆਂ ਨਾਲ ਮੀਟਿੰਗ

ਸ਼ਹਿਣਾ, 9 ਅਕਤੂਬਰ (ਸੁਰੇਸ਼ ਗੋਗੀ)-ਕਾਂਗਰਸ ਪਾਰਟੀ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਹੈ, ਜਿਸ ਨੇ ਦੇਸ਼ ਦੀ ਤਰੱਕੀ ਲਈ ਵੱਡਾ ਯੋਗਦਾਨ ਪਾਇਆ। ਇਹ ਸ਼ਬਦ ਪਿਰਮਲ ਸਿੰਘ ਧੌਲਾ ਸਾਬਕਾ ਵਿਧਾਇਕ ਨੇ ਪਿੰਡ ਭਗਤਪੁਰਾ ਵਿਖੇ ਅੰਗਰੇਜ਼ ਸਿੰਘ ਸਾਬਕਾ ਸਰਪੰਚ ਦੀ ਅਗਵਾਈ ਵਿਚ ਮੀਟਿੰਗ ਕਰਨ ਸਮੇਂ ਆਖੇ।

ਅਜੀਤ ਡੈਸਕ 10-10-2026
ਸ਼ਹਿਣਾ, 9 ਅਕਤੂਬਰ (ਸੁਰੇਸ਼ ਗੋਗੀ)-ਕਾਂਗਰਸ ਪਾਰਟੀ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਹੈ, ਜਿਸ ਨੇ ਦੇਸ਼ ਦੀ ਤਰੱਕੀ ਲਈ ਵੱਡਾ ਯੋਗਦਾਨ ਪਾਇਆ। ਇਹ ਸ਼ਬਦ ਪਿਰਮਲ ਸਿੰਘ ਧੌਲਾ ਸਾਬਕਾ ਵਿਧਾਇਕ ਨੇ ਪਿੰਡ ਭਗਤਪੁਰਾ ਵਿਖੇ ਅੰਗਰੇਜ਼ ਸਿੰਘ ਸਾਬਕਾ ਸਰਪੰਚ ਦੀ ਅਗਵਾਈ ਵਿਚ ਮੀਟਿੰਗ ਕਰਨ ਸਮੇਂ ਆਖੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਵੇਂ ਲਾਏ ਗਏ ਪ੍ਰਧਾਨ ਪਰਗਟ ਸਿੰਘ ਇਕ ਮਿਹਨਤੀ ਤੇ ਇਮਾਨਦਾਰ ਆਗੂ ਹਨ। ਜਿਨ੍ਹਾਂ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਇਕਜੁੱਟ ਹੋ ਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲੜੇਗੀ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਪਾਰਟੀ ਵਰਕਰਾਂ ਦੇ ਹੌਸਲੇ ਬੇਹੱਦ ਬੁਲੰਦ ਹਨ, ਕਿਉਂਕਿ ਦੂਜੀਆਂ ਸਿਆਸੀ ਪਾਰਟੀਆਂ ਦਾ ਗ੍ਰਾਫ ਦਿਨੋਂ ਦਿਨ ਡਿਗਦਾ ਜਾ ਰਿਹਾ ਹੈ। ਸਾਬਕਾ ਵਿਧਾਇਕ ਪਿਰਮਲ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿੰਡਾਂ ਵਿਚ ਉਨੇ੍ਹ ਕੰਮ ਨਹੀਂ ਕੀਤੇ, ਜਿਨ੍ਹਾਂ ਪੰਜਾਬ ਦੇ ਸਿਰ ਕਰਜ਼ ਚੜ੍ਹ ਚੁੱਕਿਆ ਹੈ। ਸਾਬਕਾ ਵਿਧਾਇਕ ਨੇ ਕਿਹਾ ਕਿ ਇਹ ਵੀ ਹੁਣ ਤੱਕ ਦਾ ਸਭ ਤੋਂ ਵੱਡਾ ਰਿਕਾਰਡ ਹੈ ਕਿ ਮੌਜੂਦਾ ਸਰਕਾਰ ਜਿਨ੍ਹਾਂ ਕਰਜ਼ਾ ਕਿਸੇ ਵੀ ਸਰਕਾਰ ਨੇ ਨਹੀਂ ਲਿਆ। ਇਸ ਸਮੇਂ ਮਨਪ੍ਰੀਤ ਸਿੰਘ ਮੰਟੀ, ਸੇਵਕ ਸਿੰਘ ਧਰਮਸੋਤ ਤੋਂ ਇਲਾਵਾ ਹੋਰ ਵੀ ਕਾਂਗਰਸੀ ਆਗੂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ‘ਕਾਸਟਿਊਮ ਕਾਰਨੀਵਲ’ ਸਮਾਗਮ ਕਰਵਾਇਆ ਅਗਲੀ ਖ਼ਬਰ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਕੁਲਵੰਤ ਸਿੰਘ ਕੀਤੂ ਨੇ ਕੀਤੀ ਪ੍ਰੈੱਸ ਕਾਨਫ਼ਰੰਸ ਪੀੜਤ ਪਰਿਵਾਰਾਂ ਨੇ ਮ੍ਰਿਤਕਾਂ ਦੀਆਂ ਫ਼ੋਟ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।