12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਸੰਤ ਲੌਂਗਪੁਰੀ ਬ੍ਰਿਲੀਐਂਟ ਸਕੂਲ ਵਿਖੇ ਵਿਦਿਆਰਥੀਆਂ ਦੇ ਕੁਇਜ਼ ਮੁਕਾਬਲੇ ਕਰਵਾਏ

ਰੂੜੇਕੇ ਕਲਾਂ, 11 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਲੌਂਗਪੁਰੀ ਬ੍ਰਿਲੀਐਂਟ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ. ਡੀ.

ਅਜੀਤ ਡੈਸਕ 12-10-2026
ਰੂੜੇਕੇ ਕਲਾਂ, 11 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਲੌਂਗਪੁਰੀ ਬ੍ਰਿਲੀਐਂਟ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ.ਡੀ. ਕਰਮਜੀਤ ਕੌਰ ਦੇਵਾ ਦੀ ਅਗਵਾਈ ਵਿਚ ਵਿਦਿਆਰਥੀਆਂ ’ਚ ਗਣਿਤ ਵਿਸ਼ੇ ਵਿਚ ਰੁਚੀ ਵਧਾਉਣ ਲਈ ਗਣਿਤ ਵਿਸ਼ੇ ਦੇ ਕੁਇਜ਼ ਮੁਕਾਬਲੇ ਕਰਵਾਏ ਗਏ। ਮੁਕਾਬਲਿਆਂ ਵਿਚ ਰੈੱਡ ਹਾਊਸ, ਗ੍ਰੀਨ ਹਾਊਸ, ਯੈਲੋ ਹਾਊਸ, ਬਲਿਊ ਹਾਊਸ ਦੇ ਵਿਦਿਆਰਥੀਆਂ ਨੇ ਭਾਗ ਲਿਆ। ਅਧਿਆਪਕ ਗੁਰਜੀਤ ਸਿੰਘ ਨੇ ਮੁਕਾਬਲਿਆਂ ਦੀ ਪ੍ਰਧਾਨਗੀ ਕੀਤੀ। ਬਲਿਊ ਹਾਊਸ ਦੇ ਵਿਦਿਆਰਥੀਆਂ ਜੇਤੂ ਰਹੇ। ਸੰਸਥਾ ਪ੍ਰਬੰਧਕਾਂ ਵਲੋਂ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਜਸਵਿੰਦਰ ਸਿੰਘ ਦੀ ਅਗਵਾਈ ਵਿਚ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਵਿਦਿਆਰਥੀ ਤੇ ਅਧਿਆਪਕ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਦੇ ਕੋਹੜ ’ਚੋਂ ਕੱਢ ਕੇ ਖੇਡਾਂ ਪ੍ਰਤੀ ਜਾਗਰੂਕ ਕਰ ਰਹੀ- ਮਾਰਕੰਡਾ ਅਗਲੀ ਖ਼ਬਰ ਟੱਲੇਵਾਲ ਦੇ ਗੁਰਦੁਆਰਾ ਗੁਰੂਸਰ ਸਾਹਿਬ ਪਾਤਿਸ਼ਾਹੀ ਛੇਵੀਂ ਵਿਖੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।