13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਕਿਸਾਨਾਂ ਦੀਆਂ ਲਟਕਦੀਆਂ ਮੰਗਾਂ ਲਈ ਸੰਘਰਸ਼ ਜਾਰੀ-ਕਿਸਾਨ ਆਗੂ

ਮਹਿਲ ਕਲਾਂ, 12 ਅਕਤੂਬਰ (ਤਰਸੇਮ ਸਿੰਘ ਗਹਿਲ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਇਕਾਈ ਬਲਾਕ ਮਹਿਲ ਕਲਾਂ ਦੇ ਪ੍ਰਧਾਨ ਜਗਪਾਲ ਸਿੰਘ ਸਹਿਜੜਾ ਦੀ ਅਗਵਾਈ ਹੇਠ ਸੂਬਾ ਕਮੇਟੀ ਦੇ ਸੱਦੇ ’ਤੇ ਫ਼ਰੀਦਕੋਟ ਵਿਖੇ ਹੋਣ ਵਾਲੀ ਸੂਬਾ ਪੱਧਰੀ ਕਨਵੈੱਨਸ਼ਨ ਵਿਚ ਸ਼ਮੂਲੀਅਤ ਕਰਨ ਲਈ ਵੱਖ-ਵੱਖ ਪਿੰਡਾਂ ਤੋਂ ਕਿਸਾਨਾਂ ਦਾ ਵੱਡਾ ਕਾਫ਼ਲਾ ਰਵਾਨਾ ਹੋਇਆ। ਇਸ ਮੌਕੇ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਗਾਂਧੀ, ਜ਼ਿਲ੍ਹਾ ਜਨਰਲ ਸਕੱਤਰ ਨਛੱਤਰ ਸਿੰਘ ਸਹੌਰ, ਬਲਾਕ ਪ੍ਰਧਾਨ ਜਗਪਾਲ ਸਿੰਘ ਸਹਿਜੜਾ ਨੇ ਕਿਹਾ ਕਿ ਪਿਛਲੇ ਸਮੇਂ ਤੋਂ ਪੰਜਾਬ ਦੇ 12 ਜ਼ਿਲਿ੍ਹਆਂ ਵਿਚ ਪੀ.

ਅਜੀਤ ਡੈਸਕ 13-10-2026
ਮਹਿਲ ਕਲਾਂ, 12 ਅਕਤੂਬਰ (ਤਰਸੇਮ ਸਿੰਘ ਗਹਿਲ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਇਕਾਈ ਬਲਾਕ ਮਹਿਲ ਕਲਾਂ ਦੇ ਪ੍ਰਧਾਨ ਜਗਪਾਲ ਸਿੰਘ ਸਹਿਜੜਾ ਦੀ ਅਗਵਾਈ ਹੇਠ ਸੂਬਾ ਕਮੇਟੀ ਦੇ ਸੱਦੇ ’ਤੇ ਫ਼ਰੀਦਕੋਟ ਵਿਖੇ ਹੋਣ ਵਾਲੀ ਸੂਬਾ ਪੱਧਰੀ ਕਨਵੈੱਨਸ਼ਨ ਵਿਚ ਸ਼ਮੂਲੀਅਤ ਕਰਨ ਲਈ ਵੱਖ-ਵੱਖ ਪਿੰਡਾਂ ਤੋਂ ਕਿਸਾਨਾਂ ਦਾ ਵੱਡਾ ਕਾਫ਼ਲਾ ਰਵਾਨਾ ਹੋਇਆ। ਇਸ ਮੌਕੇ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਗਾਂਧੀ, ਜ਼ਿਲ੍ਹਾ ਜਨਰਲ ਸਕੱਤਰ ਨਛੱਤਰ ਸਿੰਘ ਸਹੌਰ, ਬਲਾਕ ਪ੍ਰਧਾਨ ਜਗਪਾਲ ਸਿੰਘ ਸਹਿਜੜਾ ਨੇ ਕਿਹਾ ਕਿ ਪਿਛਲੇ ਸਮੇਂ ਤੋਂ ਪੰਜਾਬ ਦੇ 12 ਜ਼ਿਲਿ੍ਹਆਂ ਵਿਚ ਪੀ.ਏ.ਡੀ.ਬੀ. ਬੈਂਕਾਂ ਅੱਗੇ ਕਿਸਾਨਾਂ ਵਲੋਂ ਮੋਰਚੇ ਲਗਾ ਕੇ ਆਪਣੀਆਂ ਮੰਗਾਂ ਮਨਵਾਉਣ ਲਈ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ, ਪਰ ਮੰਗਾਂ ਦਾ ਢੁਕਵਾਂ ਹੱਲ ਨਾ ਨਿਕਲਣ ਕਾਰਨ ਕਿਸਾਨਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਕਿਸਾਨ ਮੋਰਚਿਆਂ ਵਿਚ ਕਰਜ਼ਿਆਂ ਦੇ ਨਿਪਟਾਰੇ ਅਤੇ ਕਿਸਾਨਾਂ ਦੀਆਂ ਹੋਰ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਬਾਰੇ ਵਿਚਾਰ-ਵਟਾਂਦਰਾ ਕਰਦਿਆਂ ਅਗਲੇ ਸੰਘਰਸ਼ ਦੀ ਰੂਪ-ਰੇਖਾ ਉਲੀਕਣ ਬਾਰੇ ਫ਼ੈਸਲਾ ਲਿਆ ਜਾਣਾ ਹੈ। ਇਨ੍ਹਾਂ ਮੋਰਚਿਆਂ ਦਾ ਮੁੱਖ ਮਕਸਦ ਖੇਤੀਬਾੜੀ ਵਿਕਾਸ ਬੈਂਕਾਂ ਤੋਂ ਲਏ ਕਰਜ਼ਿਆਂ ਦੇ ਮਾਮਲਿਆਂ ਦਾ ਨਿਪਟਾਰਾ ਕਰਵਾਉਣਾ, ਵਪਾਰਕ ਬੈਂਕਾਂ ਦੀ ਤਰਜ਼ ’ਤੇ ਇੱਕ ਮੁਸ਼ਤ ਕਰਜ਼ਾ ਨਿਪਟਾਰਾ ਯੋਜਨਾ ਲਾਗੂ ਕਰਵਾਉਣਾ ਅਤੇ ਕਰਜ਼ਿਆਂ ਦੀ ਸੁਰੱਖਿਆ ਵਜੋਂ ਬੈਂਕਾਂ ਕੋਲ ਜਮਾਂ ਕਿਸਾਨਾਂ ਦੇ ਖ਼ਾਲੀ ਚੈੱਕ ਵਾਪਸ ਕਰਵਾਉਣਾ ਹੈ। ਇਸ ਦੇ ਨਾਲ ਹੀ ਕਰਜ਼ਿਆਂ ਕਾਰਨ ਕੁਰਕ ਕੀਤੀਆਂ ਜ਼ਮੀਨਾਂ ਕਿਸਾਨਾਂ ਨੂੰ ਵਾਪਸ ਦਿਵਾਉਣ ਅਤੇ ਕਿਸਾਨਾਂ ਨੂੰ ਕਰਜ਼ੇ ਦੇ ਬੋਝ ਤੋਂ ਰਾਹਤ ਦਿਵਾਉਣ ਦੀ ਮੰਗ ਵੀ ਉਠਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਲੰਮਾ ਸਮਾਂ ਅਣਗੌਲਿਆ ਕਰਨਾ ਠੀਕ ਨਹੀਂ ਅਤੇ ਸਰਕਾਰ ਨੂੰ ਗੱਲਬਾਤ ਰਾਹੀਂ ਮਸਲਿਆਂ ਦਾ ਹੱਲ ਕੱਢਣਾ ਚਾਹੀਦਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਫ਼ਰੀਦਕੋਟ ਵਿਖੇ ਹੋਣ ਵਾਲੀ ਸੂਬਾ ਪੱਧਰੀ ਮੀਟਿੰਗ ਵਿਚ ਵੱਖ-ਵੱਖ ਜ਼ਿਲਿ੍ਹਆਂ ਦੇ ਕਿਸਾਨ ਆਗੂਆਂ ਨਾਲ ਵਿਚਾਰ-ਵਟਾਂਦਰਾ ਕਰ ਕੇ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਅਗਲੇ ਕਦਮ ਤੈਅ ਕੀਤੇ ਜਾਣਗੇ। ਇਸ ਮੌਕੇ ਜਥੇਬੰਦੀ ਦੇ ਆਗੂ ਅਵਤਾਰ ਸਿੰਘ ਖ਼ਿਆਲੀ, ਜੱਗੀ ਗੰਗੋਹਰ, ਰਘਬੀਰ ਸਿੰਘ ਸਹੌਰ, ਜੋਰਾ ਸਿੰਘ ਸਹਿਜੜਾ ਮਹਿੰਦਰ ਸਿੰਘ ਮਹਿਲ ਕਲਾਂ, ਰਣਵੀਰ ਸਿੰਘ ਸਹੌਰ, ਪੱਪੂ ਸਿੰਘ ਅਤੇ ਕੌਰ ਸਿੰਘ ਵਜੀਦਕੇ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਗੀਤਾ ਭਵਨ ਵਿਖੇ ਮਹਾਰਾਜਾ ਅਗਰਸੈਨ ਦੀ ਜੈਅੰਤੀ ਮਨਾਈ ਅਗਲੀ ਖ਼ਬਰ ਨਗਰ ਕੌਂਸਲ ਤਪਾ ਵਿਖੇ ਵਾਟਰ ਟਰੀਟਮੈਂਟ ਪਲਾਂਟ ਦੇ ਮਤੇ ਦੌਰਾਨ ਮੀਟਿੰਗ ’ਚ ਪਿਆ ਘਮਸਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।