14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

-ਪਰਵਿੰਦਰ ਸਿੰਘ ਝੋਟਾ ਕਤਲ ਮਾਮਲਾ- ਮਹਿਲ ਕਲਾਂ ਵਿਖੇ ਲੁਧਿਆਣਾ-ਬਰਨਾਲਾ ਮੁੱਖ ਮਾਰਗ ਇੱਕ ਘੰਟਾ ਜਾਮ

ਮਹਿਲ ਕਲਾਂ, 13 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ , ਤਰਸੇਮ ਸਿੰਘ ਗਹਿਲ)-ਮਾਨਸਾ ਵਿਖੇ ਸਮਾਜ ਸੇਵੀ ਤੇ ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਸਿੰਘ ਝੋਟਾ ਦੇ ਹੋਏ ਕਤਲ ਮਾਮਲੇ ਵਿਚ ਮੁਲਜ਼ਮਾਂ ਦੀ ਤੁਰੰਤ ਗ੍ਰਿਫ਼ਤਾਰੀ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਅੱਜ ਕਸਬਾ ਮਹਿਲ ਕਲਾਂ ਵਿਖੇ ਅਕਾਲੀ ਦਲ (ਵਾਰਿਸ ਪੰਜਾਬ ਦੇ), ਕਾਂਗਰਸ ਅਤੇ ਵੱਖ-ਵੱਖ ਇਨਸਾਫ਼ ਪਸੰਦ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਲੋਕਾਂ ਨੇ ਸਾਂਝੇ ਤੌਰ ’ਤੇ ਬੱਸ ਅੱਡੇ ਨੇੜੇ ਧਰਨਾ ਦੇ ਕੇ ਲੁਧਿਆਣਾ-ਬਰਨਾਲਾ ਮੁੱਖ ਮਾਰਗ ’ਤੇ ਕਰੀਬ ਇੱਕ ਘੰਟੇ ਲਈ ਆਵਾਜਾਈ ਪੂਰੀ ਤਰ੍ਹਾਂ ਠੱਪ ਕਰ ਦਿੱਤੀ ਗਈ।

ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ 14-10-2026
ਮਹਿਲ ਕਲਾਂ, 13 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ , ਤਰਸੇਮ ਸਿੰਘ ਗਹਿਲ)-ਮਾਨਸਾ ਵਿਖੇ ਸਮਾਜ ਸੇਵੀ ਤੇ ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਸਿੰਘ ਝੋਟਾ ਦੇ ਹੋਏ ਕਤਲ ਮਾਮਲੇ ਵਿਚ ਮੁਲਜ਼ਮਾਂ ਦੀ ਤੁਰੰਤ ਗ੍ਰਿਫ਼ਤਾਰੀ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਅੱਜ ਕਸਬਾ ਮਹਿਲ ਕਲਾਂ ਵਿਖੇ ਅਕਾਲੀ ਦਲ (ਵਾਰਿਸ ਪੰਜਾਬ ਦੇ), ਕਾਂਗਰਸ ਅਤੇ ਵੱਖ-ਵੱਖ ਇਨਸਾਫ਼ ਪਸੰਦ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਲੋਕਾਂ ਨੇ ਸਾਂਝੇ ਤੌਰ ’ਤੇ ਬੱਸ ਅੱਡੇ ਨੇੜੇ ਧਰਨਾ ਦੇ ਕੇ ਲੁਧਿਆਣਾ-ਬਰਨਾਲਾ ਮੁੱਖ ਮਾਰਗ ’ਤੇ ਕਰੀਬ ਇੱਕ ਘੰਟੇ ਲਈ ਆਵਾਜਾਈ ਪੂਰੀ ਤਰ੍ਹਾਂ ਠੱਪ ਕਰ ਦਿੱਤੀ ਗਈ। ਧਰਨਾਕਾਰੀਆਂ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਲਈ ਇਨਸਾਫ਼ ਦੀ ਮੰਗ ਉਠਾਈ। ਇਸ ਮੌਕੇ ਸੰਬੋਧਨ ਕਰਦਿਆਂ ਕਾਂਗਰਸ ਦੇ ਸੀਨੀਅਰ ਆਗੂ ਕਮਲਜੀਤ ਸਿੰਘ ਚੱਕ, ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਭਾਈ ਅਵਤਾਰ ਸਿੰਘ ਰਾਏਸਰ, ਪ੍ਰਧਾਨ ਪਰਮਿੰਦਰ ਸਿੰਘ ਸੰਮੀ ਠੁੱਲੀਵਾਲ, ਸਤਨਾਮ ਸਿੰਘ ਮਹਿਲ ਕਲਾਂ, ਪਰਮਿੰਦਰ ਸਿੰਘ ਹਮੀਦੀ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਗੰਭੀਰ ਸਮੱਸਿਆ ਕਾਰਨ ਨੌਜਵਾਨਾਂ ਦੀਆਂ ਕੀਮਤੀ ਜਾਨਾਂ ਅਜਾਈਂ ਜਾ ਰਹੀਆਂ ਹਨ। ਬੁਲਾਰਿਆਂ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਸੂਬੇ ਵਿਚ ਨਸ਼ਿਆਂ, ਲੁੱਟਾਂ-ਖੋਹਾਂ ਅਤੇ ਕਤਲਾਂ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣੇ ਚਾਹੀਦੇ ਹਨ। ਉਨ੍ਹਾਂ ਮੰਗ ਕੀਤੀ ਕਿ ਇਸ ਕਤਲ ਕਾਂਡ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਸਾਰੇ ਦੋਸ਼ੀਆਂ ਨੂੰ ਬਿਨਾਂ ਕਿਸੇ ਦੇਰੀ ਗ੍ਰਿਫ਼ਤਾਰ ਕਰ ਕੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਅਤੇ ਪੀੜਤ ਪਰਿਵਾਰ ਨੂੰ ਪੂਰਾ ਇਨਸਾਫ਼ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਸਪਸ਼ਟ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ, ਸੰਘਰਸ਼ ਲਗਾਤਾਰ ਜਾਰੀ ਰਹੇਗਾ।
ਪਿਛਲੀ ਖ਼ਬਰ ਜੀ.ਐਸ. ਸਕੂਲ ਧੌਲਾ ਦੇ ਖੇਡ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਦਾ ਸਨਮਾਨ -45 ਵਿਭਾਗਾਂ ਦੀਆਂ ਲਾਈਆਂ ਡਿਊਟੀਆਂ ਅਗਲੀ ਖ਼ਬਰ ਐਡਵੋਕੇਟ ਜਨਕ ਰਾਜ ਗਾਰਗੀ ਵਲੋਂ ਸੀ.ਟੀ. ਯੂਨੀਵਰਸਿਟੀ ਦੇ ਡਾਇਰੈਕਟਰ ਸਟੂਡੈਂਟਸ ਵੈੱਲਫੇਅਰ ਨਾਲ ਮੁਲਾਕਾਤ ਸਿੱਖਿਆ ਦੇ ਮਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।